Kisan Rail Roko Andolan : ਕਿਸਾਨਾਂ ਨੇ ਰੇਲ ਟਰੈਕ ਤੋਂ ਚੁੱਕਿਆ ਧਰਨਾ, MSP ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਕੀਤੀ ਆਵਾਜ਼ ਬੁਲੰਦ

ਮਿਲੀ ਜਾਣਕਾਰੀ ਮੁਤਾਬਿਕ ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਸੰਗਠਨ ਦੇ ਬੈਨਰ ਹੇਠ ਕੀਤਾ ਜਾਵੇਗਾ। ਅਜਿਹੇ 'ਚ ਟਰੇਨਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

By  Aarti October 3rd 2024 10:54 AM -- Updated: October 3rd 2024 02:36 PM

Kisan Rail Roko Andolan : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ 'ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਫਰਵਰੀ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੱਜ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ। ਦੱਸ ਦਈਏ ਕਿ ਕਿਸਾਨ ਦੁਪਹਿਰ 12:30 ਵਜੇ ਤੋਂ 2:30 ਵਜੇ ਤੱਕ ਰੇਲ ਪਟੜੀਆਂ 'ਤੇ ਧਰਨਾ ਦੇਣਗੇ। ਕਿਸਾਨਾਂ ਵੱਲੋਂ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ 'ਤੇ ਅਤੇ ਹਰਿਆਣਾ ਦੇ ਇੱਕ ਸਥਾਨ 'ਤੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। 

ਮਿਲੀ ਜਾਣਕਾਰੀ ਮੁਤਾਬਿਕ ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਸੰਗਠਨ ਦੇ ਬੈਨਰ ਹੇਠ ਕੀਤਾ ਜਾਵੇਗਾ। ਅਜਿਹੇ 'ਚ ਟਰੇਨਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੜਤਾਲ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ ਅਤੇ ਜੰਮੂ ਮਾਰਗ ਪ੍ਰਭਾਵਿਤ ਰਹਿਣਗੇ।

ਇਸ ਸਬੰਧੀ ਫ਼ਿਰੋਜ਼ਪੁਰ ਡਿਵੀਜ਼ਨ ਅਤੇ ਅੰਬਾਲਾ ਡਿਵੀਜ਼ਨ ਨੇ 2 ਘੰਟੇ ਦੇ ਬੰਦ ਕਾਰਨ ਰੇਲ ਗੱਡੀਆਂ ਨੂੰ ਰੱਦ ਕਰਨ ਅਤੇ ਸ਼ਾਰਟ ਟਰਮੀਨੇਟ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। 

ਇਹ ਹਨ ਕਿਸਾਨਾਂ ਦੀਆਂ ਮੰਗਾਂ 

ਕਿਸਾਨ ਸ਼ੰਭੂ ਬਾਰਡਰ 'ਤੇ ਰੇਲ ਰੋਕੋ ਪ੍ਰਦਰਸ਼ਨ ਵੀ ਕਰਨਗੇ। ਇਸ ਅੰਦੋਲਨ ਰਾਹੀਂ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਹੋਏ ਕਿਸਾਨਾਂ ਦੇ ਕਤਲ ਦੇ ਮਾਮਲੇ 'ਚ ਇਨਸਾਫ਼, ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਵਰਗੀਆਂ ਮੁੱਖ ਮੰਗਾਂ ਸਰਕਾਰ ਤੋਂ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ।

ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਕਿਸਾਨ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੇ 15 ਫਰਵਰੀ ਨੂੰ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਰੇਲ ਮਾਰਗ ਜਾਮ ਕੀਤਾ ਸੀ। ਫਿਰ 16 ਅਪ੍ਰੈਲ ਨੂੰ ਸ਼ੰਭੂ ਟ੍ਰੈਕ 'ਤੇ ਧਰਨਾ ਸ਼ੁਰੂ ਹੋਇਆ, ਜੋ ਕਰੀਬ 34 ਦਿਨਾਂ ਤੱਕ ਜਾਰੀ ਰਿਹਾ।

ਇਹ ਵੀ ਪੜ੍ਹੋ : Doctor Shot Dead : ਮਰੀਜ਼ ਬਣਕੇ ਆਏ ਬਦਮਾਸ਼, ਪੈਰਾਂ ’ਚ ਕਰਵਾਈ ਪੱਟੀ...ਫਿਰ ਕੈਬਿਨ ’ਚ ਵੜ੍ਹ ਡਾਕਟਰ ਨੂੰ ਮਾਰੀ ਗੋਲੀ

Related Post