Raw Turmeric Benefits: ਕੱਚੀ ਹਲਦੀ ਦਾ ਸੇਵਨ ਕਰਨ ਨਾਲ ਸਿਹਤ ਨੂੰ ਮਿਲਦੇ ਹਨ ਕਈ ਹੈਰਾਨੀਜਨਕ ਫਾਇਦੇ

ਕੱਚੀ ਹਲਦੀ ਨੂੰ ਦਾ ਸਿਹਤ ਲਈ ਮਹੱਤਵਪੂਰਨ ਹੁੰਦਾ ਹੈ। ਕਿਉਂਕਿ ਇਹ ਰੰਗ ਅਤੇ ਸਵਾਦ ਵਿੱਚ ਵਿਸ਼ੇਸ਼ ਹੈ ਅਤੇ ਕੱਚੀ ਹਲਦੀ ਦਾ ਆਯੁਰਵੇਦ ਵਿੱਚ ਵੀ ਅਹਿਮ ਸਥਾਨ ਹੈ ਅਤੇ ਇਸ ਦੇ ਸੇਵਨ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ।

By  Aarti October 10th 2023 04:28 PM

Raw Turmeric Benefits: ਹਲਦੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਹ ਕਿ ਪੋਸ਼ਕ ਤੱਤ ਨਾਲ ਭਰਪੂਰ ਹੁੰਦੀ ਹੈ ਹਲਦੀ ਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ ਪਰ ਕੀ ਤੁਸੀਂ ਕਦੇ ਕੱਚੀ ਹਲਦੀ ਦਾ ਸੇਵਨ ਕੀਤਾ ਹੈ?

ਕੱਚੀ ਹਲਦੀ ਨੂੰ ਦਾ ਸਿਹਤ ਲਈ ਮਹੱਤਵਪੂਰਨ ਹੁੰਦਾ ਹੈ। ਕਿਉਂਕਿ ਇਹ ਰੰਗ ਅਤੇ ਸਵਾਦ ਵਿੱਚ ਵਿਸ਼ੇਸ਼ ਹੈ ਅਤੇ ਕੱਚੀ ਹਲਦੀ ਦਾ ਆਯੁਰਵੇਦ ਵਿੱਚ ਵੀ ਅਹਿਮ ਸਥਾਨ ਹੈ ਅਤੇ ਇਸ ਦੇ ਸੇਵਨ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਕੱਚੀ ਹਲਦੀ ਖਾਣ ਦੇ ਕੀ ਫਾਇਦੇ ਹਨ।

ਕੈਂਸਰ ਅਤੇ ਦਿਲ ਦੀ ਬਿਮਾਰੀ ਨੂੰ ਦੂਰ ਕਰਨ 'ਚ ਮਦਦਗਾਰ : 

ਕੱਚੀ ਹਲਦੀ ਵਿੱਚ ਕਰਕਿਊਮਿਨ ਹੁੰਦਾ ਹੈ, ਜੋ ਇੱਕ ਕੁਦਰਤੀ ਐਂਟੀਆਕਸੀਡੈਂਟ ਹੈ ਅਤੇ ਤੁਹਾਡੇ ਸਰੀਰ ਨੂੰ ਕੈਂਸਰ, ਦਿਲ ਦੀ ਬਿਮਾਰੀ ਅਤੇ ਹੋਰ ਭਿਆਨਕ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ।

ਸਿਹਤਮੰਦ ਬੱਚਿਆਂ ਲਈ ਫਾਇਦੇਮੰਦ : 

ਗਰਭਵਤੀ ਔਰਤਾਂ ਲਈ ਕੱਚੀ ਹਲਦੀ ਦਾ ਸੇਵਨ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਇਸਦਾ ਸੇਵਨ ਬੱਚਿਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ ਅਤੇ ਬੱਚਿਆਂ ਨੂੰ ਨਿਊਰੋਲੌਜੀਕਲ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ।

ਪੁਰਾਣੀ ਸੋਜਸ਼ ਦਾ ਇਲਾਜ : 

ਕੱਚੀ ਹਲਦੀ ਦਾ ਸੇਵਨ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ, ਅਤੇ ਕਈ ਤਰ੍ਹਾਂ ਦੇ ਸਰੀਰਕ ਦਰਦਾਂ ਤੋਂ ਰਾਹਤ ਪ੍ਰਦਾਨ ਕਰ ਸਕਦਾ ਹੈ।

ਚਮੜੀ ਨੂੰ ਸੁਧਾਰਨ ਵਿੱਚ ਮਦਦਗਾਰ : 

ਕੱਚੀ ਹਲਦੀ ਨੂੰ ਬਾਹਰੋਂ ਵਰਤਣ ਨਾਲ ਚਮੜੀ ਨੂੰ ਚਮਕਦਾਰ ਬਣਾਉਣ ਅਤੇ ਮੁਹਾਸੇ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।

ਮਾਨਸਿਕ ਸਿਹਤ ਨੂੰ ਸੁਧਾਰਨ ਵਿੱਚ ਫਾਇਦੇਮੰਦ : 

ਜੇਕਰ ਤੁਸੀਂ ਆਪਣੀ ਮਾਨਸਿਕ ਸਿਹਤ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਹਾਣੀ ਕਰਕਿਊਮਿਨ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਾਨਸਿਕ ਤਣਾਅ ਨੂੰ ਘਟਾ ਸਕਦਾ ਹੈ ਅਤੇ ਡਿਪਰੈਸ਼ਨ ਵਰਗੀਆਂ ਮਾਨਸਿਕ ਸਿਹਤ ਸਮੱਸਿਆਵਾਂ ਨੂੰ ਸੁਧਾਰਨ ਵਿੱਚ ਮਦਦ ਕਰ ਸਕਦਾ ਹੈ।

ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦਗਾਰ : 

ਜੇਕਰ ਤੁਸੀਂ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੱਚੀ ਹਲਦੀ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹਨ , ਜੋ ਅਤੇ ਓਸਟੀਓਪੋਰੋਸਿਸ ਵਰਗੀਆਂ ਹੱਡੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਪ੍ਰਬੰਧਨ ਕਰ ਸਕਦਾ ਹੈ।

ਪਾਚਨ ਕਿਰਿਆ ਨੂੰ ਸੁਧਾਰਨ ਲਈ ਫਾਇਦੇਮੰਦ : 

ਕੱਚੀ ਹਲਦੀ ਦਾ ਸੇਵਨ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰ ਸਕਦਾ ਹੈ, ਅਤੇ ਗੈਸ, ਐਸੀਡਿਟੀ ਅਤੇ ਪੇਟ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ।

ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦਗਾਰ : 

ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਕੱਚੀ ਹਲਦੀ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਡਿਸਕਲੇਮਰ : 

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: World Mental Health Day 2023 : ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਮਾਨਸਿਕ ਸਿਹਤ ਦਿਵਸ ? ਕੀ ਹੁੰਦੇ ਹਨ ਇਸਦੇ ਲੱਛਣ, ਇੱਥੇ ਜਾਣੋ

Related Post