Jalandhar By Election: ਵੱਕਾਰ ਦਾ ਸਵਾਲ ਬਣੀ ਜਲੰਧਰ ਲੋਕ ਸਭਾ ਸੀਟ; ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਲਈ ਝੋਕੀ ਤਾਕਤ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਆਪਣੇ ਆਖਰੀ ਪੜਾਅ 'ਤੇ ਹੈ। ਸੂਬੇ ਦੀ ਸਾਰੀਆਂ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
Jalandhar By Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਆਪਣੇ ਆਖਰੀ ਪੜਾਅ 'ਤੇ ਹੈ। ਸੂਬੇ ਦੀ ਸਾਰੀਆਂ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਪਣੀਆਂ ਪ੍ਰਾਪਤੀਆਂ ਗਿਣਵਾਈਆਂ ਜਾ ਰਹੀਆਂ ਹਨ।
ਵਿਰੋਧੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਮ ਆਦਮੀ ਪਾਰਟੀ ਦੀਆਂ ਖਾਮੀਆਂ ਗਿਣਵਾ ਰਹੀਆਂ ਹਨ। ਵਿਰੋਧੀਆਂ ਪਾਰਟੀਆਂ ਨੂੰ ਲੱਗਦਾ ਹੈ ਕਿ ਕਾਨੂੰਨ ਵਿਵਸਥਾ ਨੂੰ ਸੰਭਾਲਣ 'ਚ ਅਸਫਲਤਾ ਅਤੇ ਸਰਕਾਰ ਚਲਾਉਣ 'ਚ ਅਸਮਰੱਥਾ ਦੇ ਦੋਸ਼ 'ਚ ਵੋਟਰ ਉਨ੍ਹਾਂ ਨੂੰ ਵੋਟ ਦੇਣਗੇ।
ਜਲੰਧਰ ਲੋਕ ਸਭਾ ਸੀਟ 'ਤੇ ਦਲਿਤ ਵੋਟਰਾਂ ਦਾ ਦਬਦਬਾ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਲੰਧਰ ਲੋਕ ਸਭਾ ਸੀਟ 'ਤੇ ਦਲਿਤ ਵੋਟਰਾਂ ਦਾ ਜਿਆਦਾ ਦਬਦਬਾ ਹੈ। ਜਲੰਧਰ ਲੋਕ ਸਭਾ ਸੀਟ ਅਧੀਨ ਆਉਂਦੀਆਂ 9 ਵਿਧਾਨ ਸਭਾ ਸੀਟਾਂ 'ਤੇ 16 ਲੱਖ 21 ਹਜ਼ਾਰ ਤੋਂ ਵੱਧ ਵੋਟਰ ਹਨ। ਇਹਨਾਂ ਵਿੱਚੋਂ 42% ਦਲਿਤ ਭਾਈਚਾਰੇ ਦੇ ਹਨ, ਜੋ ਰਵਿਦਾਸੀਆ ਅਤੇ ਰਾਮਦਾਸੀਆ ਸਮੇਤ ਆਦਿ ਧਰਮੀ ਭਾਈਚਾਰੇ ਵਿੱਚੋਂ ਆਉਂਦੇ ਹਨ। ਇਸ ਕਾਰਨ ਇੱਥੇ ਵਿਧਾਨ ਸਭਾ ਦੀਆਂ 9 ਵਿੱਚੋਂ 4 ਸੀਟਾਂ ਰਾਖਵੀਆਂ ਹਨ।
ਇਸ ਦਿਨ ਹੋਵੇਗੀ ਹੋਵੇਗੀ ਵੋਟਿੰਗ
ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਲਈ ਕਾਗਜ਼ ਦਾਖਲ ਕਰਨ ਦੀ ਆਖਰੀ ਮਿਤੀ 20 ਅਪ੍ਰੈਲ ਸੀ। ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਫਿਲਹਾਲ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਪੂਰੀਆਂ ਕਰ ਲੈਣ ਦੇ ਦਾਅਵੇ ਕੀਤੇ ਜਾ ਰਹੇ ਹਨ।
ਆਓ ਹੁਣ ਜਲੰਧਰ ਜ਼ਿਮਨੀ ਚੋਣ ਦੇ ਲਈ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ-ਬਸਪਾ , ਆਮ ਆਦਮੀ ਪਾਰਟੀ, ਬੀਜੇਪੀ ਵੱਲੋਂ ਐਲਾਨੇ ਗਏ ਉਮੀਦਵਾਰਾਂ ’ਤੇ ਇੱਕ ਝਾਂਤ ਮਾਰਦੇ ਹਾਂ।
ਡਾ. ਸੁਖਵਿੰਦਰ ਸੁੱਖੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਨੂੰ ਅਕਾਲੀ-ਬਸਪਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਦੇ ਨਾਲ ਚੋਣ ਲੜੀ ਜਾ ਰਹੀ ਹੈ। ਦਲਿਤ ਸਮਾਜ ਦੇ ਕਾਰਨ ਜਲੰਧਰ ਚ ਬਸਪਾ ਦਾ ਵਧੀਆ ਦਬਦਬਾ ਹੈ। ਸਾਲ 2019 ’ਚ ਬਸਪਾ ਉਮੀਦਵਾਰ ਨੂੰ 2 ਲੱਖ ਤੋਂ ਜਿਆਦਾ ਵੋਟ ਮਿਲੇ ਸੀ ਜਿਸਦਾ ਕਾਫੀ ਫਾਇਦਾ ਹੋ ਸਕਦਾ ਹੈ।
ਉੱਥੇ ਹੀ ਦੱਸ ਦਈਏ ਕਿ ਡਾ, ਸੁਖਵਿੰਦਰ ਸੁਖੀ ਮੌਜੂਦਾ ਵਿਧਾਇਕ ਹਨ। ਸਾਲ 2022 ਦੀਆਂ ਚੋਣਾਂ ’ਚ ਡਾ. ਸੁਖਵਿੰਦਰ ਸੁਖੀ ਬੰਗਾ ਤੋਂ ਚੋਣ ਜਿੱਤਣ ’ਚ ਕਾਮਯਾਬ ਰਹੇ ਸੀ। ਨਾਲ ਹੀ ਉਨ੍ਹਾਂ ਦਾ ਨਿੱਜੀ ਰਸੂਖ ਪਾਰਟੀ ਨੂੰ ਕਾਫੀ ਫਾਇਦਾ ਪਹੁੰਚਾ ਸਕਦਾ ਹੈ।
ਕਰਮਜੀਤ ਕੌਰ ਕਾਂਗਰਸ ਦੀ ਉਮੀਦਵਾਰ
ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਦੀ। ਕਾਂਗਰਸ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਐਲਾਨਿਆ ਹੈ। ਕਾਂਗਰਸ ਪਾਰਟੀ ਵੱਲੋਂ ਕਰਮਜੀਤ ਕੌਰ ਦੇ ਹੱਕ ’ਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਸੀ ਜਿਸ ਕਈ ਵੱਡੇ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਸੀ।
ਉੱਥੇ ਹੀ ਜੇਕਰ ਕਰਮਜੀਤ ਕੌਰ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦੇ ਪਤੀ ਚੌਧਰੀ ਸੰਤੋਖ ਸਿੰਘ ਜਲੰਧਰ ਸੀਟ ਤੋਂ ਸਾਂਸਦ ਸੀ ਜਿਨ੍ਹਾਂ ਦੀ ਮੌਤ ਤੋਂ ਬਾਅਦ ਹੀ ਜਲੰਧਰ ਜ਼ਿਮਨੀ ਚੋਣ ਜ਼ਰੂਰੀ ਹੋ ਗਈ ਸੀ। ਕਾਂਗਰਸ ਵੱਲੋਂ ਇਨ੍ਹਾਂ ’ਤੇ ਆਪਣਾ ਦਾਅ ਖੇਡਿਆ ਗਿਆ ਹੈ। ਇਨ੍ਹਾਂ ਦੇ ਬੇਟੇ ਫਿਲੌਰ ਤੋਂ ਵਿਧਾਇਕ ਵੀ ਹਨ। ਕਾਂਗਰਸ ਦੇ ਕਈ ਵੱਡੇ ਚਿਹਰੇ ਇਨ੍ਹਾਂ ਦੇ ਹੱਕ ਚ ਵੋਟ ਮੰਗ ਰਹੇ ਹਨ। ਜਲੰਧਰ ਦੀ ਸੀਟ ’ਤੇ ਕਾਂਗਰਸ ਦਾ ਦਬਦਬਾ ਰਿਹਾ ਹੈ। ਪਰ ਕਰਮਜੀਤ ਕੌਰ ਦੇ ਲਈ ਇਹ ਪਹਿਲਾਂ ਚੋਣ ਹੈ। ਉਨ੍ਹਾਂ ਨੂੰ ਰਾਜਨੀਤੀ ਦਾ ਕੋਈ ਤਜ਼ੂਰਬਾ ਵੀ ਨਹੀਂ ਹੈ।
ਉੱਥੇ ਹੀ ਦੂਜੇ ਪਾਸੇ ਕਾਂਗਰਸ ਵਿਚਾਲੇ ਤਲਖੀ ਵੀ ਦੇਖਣ ਨੂੰ ਮਿਲ ਰਹੀ ਹੈ ਨਵਜੋਤ ਸਿੰਘ ਸਿੱਧੂ, ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਖ ਵੱਖ ਚੱਲ ਰਹੇ ਹਨ। ਇਸ ਤੋਂ ਇਲਾਵਾ ਜਲੰਧਰ ਤੋਂ ਉਨ੍ਹਾਂ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ ਜਿਸ ਦੇ ਚੱਲਦੇ ਕਾਂਗਰਸ ਨੂੰ ਵੋਟ ਬੈਂਕ ਦਾ ਨੁਕਸਾਨ ਹੋ ਸਕਦਾ ਹੈ।
ਇੰਦਰ ਇਕਬਾਲ ਸਿੰਘ ਅਟਵਾਲ ਬੀਜੇਪੀ ਦੇ ਉਮੀਦਵਾਰ
ਉੱਥੇ ਹੀ ਦੂਜੇ ਪਾਸੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇੰਦਰ ਇਕਬਾਲ ਸਿੰਘ ਚਰਨਜੀਤ ਸਿੰਘ ਅਟਵਾਲ ਦਾ ਪੁੱਤਰ ਹੈ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਜਲੰਧਰ ਦੇ ਵੱਡੇ ਚਿਹਰੇ ਹਨ। ਪਿਛਲੇ ਚੋਣ ’ਚ ਵੀ ਉਹ 19 ਹਜ਼ਾਰ ਦੇ ਮਾਮੂਲੀ ਫਰਕ ਤੋਂ ਕਾਂਗਰਸ ਦੇ ਸੰਤੋਧ ਚੌਧਰੀ ਤੋਂ ਹਾਰੇ ਸੀ। ਅਜਿਹੇ ਚ ਪਿਤਾ ਦੇ ਰਸੂਖ ਦਾ ਉਨ੍ਹਾਂ ਨੂੰ ਫਾਇਦਾ ਮਿਲ ਸਕਦਾ ਹੈ।
ਉੱਥੇ ਹੀ ਜੇਕਰ ਜਲੰਧਰ ਜ਼ਿਮਨੀ ਚੋਣ ਦੀ ਗੱਲ ਕੀਤੀ ਜਾਵੇ ਤਾਂ ਕੇਂਦਰ ਚ ਬੀਜੇਪੀ ਦੀ ਸਰਕਾਰ ਹੈ। ਇੰਦਰ ਇਕਬਾਲ ਅਟਵਾਲ ਚੋਣ ਜਿੱਤੇ ਤਾਂ ਸਾਂਸਦ ਬਣਨ ’ਤੇ ਜਲੰਧਰ ਦੀ ਪਹੁੰਚ ਸਿੱਧੇ ਕੇਂਦਰ ਸਰਕਾਰ ’ਚ ਹੋਵੇਗੀ। ਇਸ ਸੀਟ ’ਤੇ 48 ਫੀਸਦ ਅਰਬਨ ਏਰੀਆ ਹੈ। ਅਜਿਹੇ ’ਚ ਸ਼ਹਿਰੀ ਖੇਤਰ ਤੋਂ ਫਾਇਦਾ ਮਿਲ ਸਕਦਾ ਹੈ।
ਫਿਲਹਾਲ ਇਨ੍ਹਾਂ ਚੋਣਾਂ ’ਚ ਬੀਜੇਪੀ ਲਈ ਕਈ ਚੁਣੌਤੀਆਂ ਵੀ ਹਨ। ਕਿਉਂਕਿ ਕਿਸਾਨ ਅੰਦੋਲਨ ਦੌਰਾਨ ਬੀਜੇਪੀ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇਸ ਤੋਂ ਪੈਦਾ ਹੋਈ ਨਾਰਾਜ਼ਗੀ ਅਜੇ ਵੀ ਦੂਰ ਨਹੀਂ ਹੋਈ ਹੈ। ਜਿਸ ਕਾਰਨ ਉਨ੍ਹਾਂ ਨੂੰ ਸਮਰਥਨ ਮਿਲਣਾ ਮੁਸ਼ਕਿਲਾ ਵੀ ਲੱਗ ਰਿਹਾ ਹੈ। ਨਾਲ ਹੀ ਇਸ ਤੋਂ ਪਹਿਲਾਂ ਬੀਜੇਪੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸੀ ਪਰ ਇਸ ਵਾਰ ਬੀਜੇਪੀ ਵੱਲੋਂ ਇੱਕਲੇ ਚੋਣ ਲੜੀ ਜਾ ਰਹੀ ਹੈ।