Weather Update: ਜਾਣੋ ਮਈ ਦੇ ਮਹੀਨੇ ’ਚ ਪੰਜਾਬ ’ਚ ਕਿਵੇਂ ਦਾ ਰਹੇਗਾ ਮੌਸਮ; ਮਿਲੇਗੀ ਗਰਮੀ ਤੋਂ ਰਾਹਤ ਜਾਂ ਨਹੀਂ ?

ਆਈਐਮਡੀ ਨੇ ਮਈ ਮਹੀਨੇ ਵਿੱਚ ਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਭਾਰਤ 'ਚ ਮਈ ਮਹੀਨੇ 'ਚ 5-8 ਦਿਨਾਂ ਤੱਕ ਗਰਮੀ ਦਾ ਕਹਿਰ ਬਣਿਆ ਰਹੇਗਾ।

By  Aarti May 1st 2024 09:20 PM

Weather Update: ਮਈ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਰਹਿ ਸਕਦਾ ਹੈ।

ਆਈਐਮਡੀ ਨੇ ਮਈ ਮਹੀਨੇ ਵਿੱਚ ਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਭਾਰਤ 'ਚ ਮਈ ਮਹੀਨੇ 'ਚ 5-8 ਦਿਨਾਂ ਤੱਕ ਗਰਮੀ ਦਾ ਕਹਿਰ ਬਣਿਆ ਰਹੇਗਾ। ਜਦਕਿ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਗਰਮੀ ਦੀ ਲਹਿਰ ਆਮ ਨਾਲੋਂ 2-4 ਦਿਨ ਵੱਧ ਸਕਦੀ ਹੈ।

ਦੂਜੇ ਪਾਸੇ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਤੇਜ਼ ਗਰਮੀ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਈ ਮਹੀਨੇ ਵਿੱਚ ਪੰਜਾਬ ਵਿੱਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 4 ਤੋਂ 6 ਮਈ ਦਰਮਿਆਨ ਮੀਂਹ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Gursikh Youth Wears Turban: ਅੰਮ੍ਰਿਤਸਰ ’ਚ ਇਹ ਗੁਰਸਿੱਖ ਨੌਜਵਾਨ ਸਕੇਟਿੰਗ ਕਰਦੇ ਹੋਏ ਸਜਾਉਂਦਾ ਹੈ ਦਸਤਾਰ, ਦੇਖੋ ਤਸਵੀਰਾਂ

Related Post