ਸੰਘਣੀ ਧੁੰਦ ਕਾਰਨ ਵਧੀ ਹੋਰ ਠੰਢ, ਜਾਣੋ ਆਉਣ ਦਿਨਾਂ ’ਚ ਮੌਸਮ ਦਾ ਹਾਲ

By  Aarti January 19th 2024 08:27 AM

Punjab Weather Update: ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ ਫਿਲਹਾਲ ਜਾਰੀ ਰਹੇਗਾ। ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਅਤੇ ਸੀਤ ਲਹਿਰ ਰਹੇਗੀ। ਕੜਾਕੇ ਦੀ ਠੰਢ ਵਾਲੇ ਦਿਨ ਵੀ ਰਹਿਣਗੇ। ਜਿਸ ਕਾਰਨ ਆਮ ਜਨਜੀਵਨ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਆਰੇਂਜ ਅਲਰਟ ਜਾਰੀ

ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ ਜਿਸ ਕਾਰਨ ਸੜਕਾਂ ’ਤੇ ਰਫਤਾਰ ਧੀਮੀ ਹੋਈ ਪਈ ਹੈ। ਹਾਲ ਹੀ 'ਚ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਹਿੱਸਿਆਂ 'ਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ। ਅੱਜ ਚੰਡੀਗੜ੍ਹ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਧੁੰਦ ਛਾਈ ਰਹੇਗੀ। ਹਾਲਾਂਕਿ ਦੁਪਹਿਰ ਤੱਕ ਇੱਥੇ ਧੁੱਪ ਨਿਕਲਣ ਦੀ ਸੰਭਾਵਨਾ ਹੈ।

ਇਨ੍ਹਾਂ ਜਿਲ੍ਹਿਆਂ ’ਚ ਯੈਲੋ ਅਲਰਟ ਜਾਰੀ 

ਮੌਸਮ ਵਿਭਾਗ ਨੇ ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਸੋਮਵਾਰ ਤੱਕ ਤਿੰਨ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਹਿਮਾਚਲ ’ਚ ਟੁੱਟਿਆ 20 ਸਾਲਾਂ ਦਾ ਰਿਕਾਰਡ

ਦੂਜੇ ਪਾਸੇ ਹਿਮਾਚਲ ਵਿੱਚ 20 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਤਾਪਮਾਨ ਆਮ ਨਾਲੋਂ ਵੱਧ ਰਹਿੰਦਾ ਹੈ, ਜੋ ਚਿੰਤਾ ਦਾ ਕਾਰਨ ਹੈ। ਉਪਰਲੇ ਇਲਾਕਿਆਂ 'ਚ ਬਰਫਬਾਰੀ ਤੋਂ ਬਾਅਦ ਸਵੇਰ ਅਤੇ ਸ਼ਾਮ ਦੀ ਠੰਡ ਵਧ ਗਈ ਹੈ। ਰਾਤ ਨੂੰ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਗੁਜਰਾਤ ਦੇ ਵਡੋਦਰਾ 'ਚ ਪਲਟੀ ਕਿਸ਼ਤੀ, ਝੀਲ 'ਚ ਡੁੱਬਣ ਨਾਲ ਕਈ ਵਿਦਿਆਰਥੀਆਂ ਦੀ ਮੌਤ

 

Related Post