Dried Apricots Benefits: ਹੱਡੀਆਂ ਨੂੰ ਮਜ਼ਬੂਤ ​​ਬਣਾਉਣ ’ਚ ਕਾਫੀ ਫਾਇਦੇਮੰਦ ਹੈ ਸੁੱਕੀ ਖੁਰਮਾਨੀ, ਜਾਣੋ ਹੋਰ ਕੀ ਹਨ ਫਾਇਦੇ

ਸੁੱਕੀ ਖੁਰਮਾਨੀ ਦਾ ਸੇਵਨ ਅਨੀਮੀਆ ਨੂੰ ਦੂਰ ਕਰਨ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਸੁੱਕੀ ਖੁਰਮਾਨੀ ਖਾਣ ਦੇ ਕੀ ਫਾਇਦੇ ਹਨ।

By  Aarti November 18th 2023 04:59 PM

Dried Apricots Benefits: ਸੁੱਕੀ ਖੁਰਮਾਨੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮਾਨੀਆਂ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ, ਕਾਰਬੋਹਾਈਡਰੇਟ, ਫਾਈਬਰ, ਕੈਲਸ਼ੀਅਮ, ਆਇਰਨ, ਵਿਟਾਮਿਨ ਏ, ਵਿਟਾਮਿਨ ਸੀ ਵਰਗੇ ਤੱਤ ਪਾਏ ਜਾਣਦੇ ਹਨ। ਇਸ ਦਾ ਸੇਵਨ ਅਨੀਮੀਆ ਨੂੰ ਦੂਰ ਕਰਨ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਸੁੱਕੀ ਖੁਰਮਾਨੀ ਖਾਣ ਦੇ ਕੀ ਫਾਇਦੇ ਹਨ।

ਭਾਰ ਘਟਾਉਣ 'ਚ ਮਦਦਗਾਰ : 

ਜੇਕਰ ਤੁਸੀਂ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸੁੱਕੀਆਂ ਖੁਰਮਾਨੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਜੋ ਭਾਰ ਘਟਾਉਣ 'ਚ ਫਾਇਦੇਮੰਦ ਹੁੰਦਾ ਹੈ।

ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਲਈ ਫਾਇਦੇਮੰਦ : 

ਤੁਸੀਂ ਸੁੱਕੀ ਖੁਰਮਾਨੀ ਦਾ ਸੇਵਨ ਕਰਕੇ ਵੀ ਆਪਣੇ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ​​ਬਣਾ ਸਕੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ। 

ਖੂਨ ਦੀ ਕਮੀ ਨੂੰ ਦੂਰ ਕਰਨ 'ਚ ਮਦਦਗਾਰ : 

ਜੇਕਰ ਤੁਹਾਡੇ ਸਰੀਰ 'ਚ ਵੀ ਖੂਨ ਦੀ ਕਮੀ ਹੈ ਤਾਂ ਤੁਹਾਨੂੰ ਸੁੱਕੀ ਖੁਰਮਾਨੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਆਇਰਨ ਪਾਇਆ ਜਾਂਦਾ ਹੈ ਜੋ ਸਰੀਰ ਵਿੱਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ।

ਚਮੜੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ : 

ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਰੱਖਣ ਲਈ ਵੀ ਸੁੱਕੀ ਖੁਰਮਾਨੀ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਚਮੜੀ ਨੂੰ ਚਮਕਦਾਰ ਬਣਾਉਣ ਵਿਚ ਮਦਦ ਕਰਦਾ ਹੈ। 

ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ : 

ਤੁਸੀਂ ਸੁੱਕੀ ਖੁਰਮਾਨੀ ਦਾ ਸੇਵਨ ਕਰਕੇ ਵੀ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ ਪਾਇਆ ਜਾਂਦਾ ਹੈ ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਮਦਦ ਕਰਦਾ ਹੈ। 

ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ 'ਚ ਫਾਇਦੇਮੰਦ : 

ਜੇਕਰ ਤੁਸੀਂ ਆਪਣੇ ਸਰੀਰ 'ਚ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸੁੱਕੀ ਖੁਰਮਾਨੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।

ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ : 

ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਤੁਹਾਨੂੰ ਸੁੱਕੀ ਖੁਰਮਾਨੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਪਾਇਆ ਜਾਣ ਵਾਲਾ ਫਾਈਬਰ ਅੰਤੜੀਆਂ ਦੀ ਗਤੀ ਨੂੰ ਆਸਾਨ ਬਣਾਉਂਦਾ ਹੈ ਅਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ।

ਡਿਸਕਲੇਮਰ : 

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: ਜਾਣੋ ਕਿਹੜੇ ਭੋਜਨ ਤੁਹਾਡੇ ਸਰੀਰ 'ਚ ਵਧਾਉਂਦੇ ਸ਼ੂਗਰ ਦਾ ਪੱਧਰ; ਇਨ੍ਹਾਂ ਪਦਾਰਥਾਂ ਤੋਂ ਰਹੋ ਦੂਰ

Related Post