Doctor Strike Update : ਸਿਹਤ ਮੰਤਰਾਲੇ ਨੇ ਡਾਕਟਰਾਂ ਨੂੰ ਡਿਊਟੀ 'ਤੇ ਵਾਪਸ ਆਉਣ ਦੀ ਕੀਤੀ ਅਪੀਲ, ਕਿਹਾ- ਡੇਂਗੂ ਤੇ ਮਲੇਰੀਆਂ ਦੇ ਵਧ ਰਹੇ ਹਨ ਮਾਮਲੇ

ਡਾਕਟਰਾਂ ਵੱਲੋਂ ਪ੍ਰਗਟਾਈਆਂ ਗਈਆਂ ਚਿੰਤਾਵਾਂ ਦੇ ਮੱਦੇਨਜ਼ਰ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਸੁਝਾਉਣ ਲਈ ਇੱਕ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ ਹੈ।

By  Aarti August 17th 2024 03:42 PM

Doctor Strike Update :  ਡੇਂਗੂ ਅਤੇ ਮਲੇਰੀਆ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰਾਲੇ ਨੇ ਅੰਦੋਲਨਕਾਰੀ ਡਾਕਟਰਾਂ ਨੂੰ ਵਿਆਪਕ ਜਨਤਕ ਹਿੱਤ ਵਿੱਚ ਆਪਣੇ ਕੰਮ 'ਤੇ ਵਾਪਸ ਆਉਣ ਦੀ ਬੇਨਤੀ ਕੀਤੀ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ। ਦੱਸ ਦਈਏ ਕਿ 26 ਸੂਬਿਆਂ ’ਚ ਪਹਿਲਾਂ ਹੀ ਆਪਣੇ-ਆਪਣੇ ਰਾਜਾਂ ਵਿੱਚ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਲਈ ਕਾਨੂੰਨ ਪਾਸ ਕਰ ਚੁੱਕੇ ਹਨ।

ਡਾਕਟਰਾਂ ਵੱਲੋਂ ਪ੍ਰਗਟਾਈਆਂ ਗਈਆਂ ਚਿੰਤਾਵਾਂ ਦੇ ਮੱਦੇਨਜ਼ਰ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਸੁਝਾਉਣ ਲਈ ਇੱਕ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ ਹੈ। ਰਾਜ ਸਰਕਾਰਾਂ ਸਮੇਤ ਸਾਰੇ ਹਿੱਸੇਦਾਰਾਂ ਦੇ ਪ੍ਰਤੀਨਿਧਾਂ ਨੂੰ ਕਮੇਟੀ ਨਾਲ ਆਪਣੇ ਸੁਝਾਅ ਸਾਂਝੇ ਕਰਨ ਲਈ ਸੱਦਾ ਦਿੱਤਾ ਜਾਵੇਗਾ। 

ਦੱਸ ਦਈਏ ਕਿ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਸਿਖਿਆਰਥੀ ਡਾਕਟਰ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਡਾਕਟਰਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਰਨਾਟਕ 'ਚ ਵੀ ਡਾਕਟਰ 24 ਘੰਟੇ ਦੀ ਹੜਤਾਲ 'ਤੇ ਹਨ। ਕੋਲਕਾਤਾ 'ਚ ਜੂਨੀਅਰ ਡਾਕਟਰ ਦੀ ਹੱਤਿਆ ਦੇ ਖਿਲਾਫ ਸ਼ਨੀਵਾਰ ਨੂੰ ਬੈਂਗਲੁਰੂ 'ਚ ਡਾਕਟਰਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੀਨੀਅਰ ਡਾਕਟਰ, ਜੂਨੀਅਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਦੇ ਮੈਂਬਰ ਹਾਜ਼ਰ ਸਨ। ਹਾਲਾਂਕਿ ਡਾਕਟਰਾਂ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਰੱਖਿਆ ਹੈ।

ਇਹ ਵੀ ਪੜ੍ਹੋ: Ravneet Bittu ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਸਕਦੀ ਹੈ BJP, ਪਹਿਲਾਂ ਹਰਿਆਣਾ ਤੋਂ ਲਗਾਏ ਜਾ ਰਹੇ ਸਨ ਕਿਆਸ

Related Post