ਡੇਰਾ ਪ੍ਰੇਮੀ ਕਤਲ ਮਾਮਲੇ 'ਚ ਕੋਟਕਪੁਰਾ ਪੁਲਿਸ ਨੇ ਤਿੰਨ ਹੋਰ ਸ਼ੂਟਰਾਂ ਨੂੰ ਕੀਤਾ ਨਾਮਜ਼ਦ
ਫਰੀਦਕੋਟ: ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਮਾਮਲੇ ਵਿੱਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਕਾਬੂ ਕੀਤੇ ਗਏ ਤਿੰਨ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਵੱਲੋਂ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦੇ ਨਾਂ ਜਤਿੰਦਰ ਜੀਤੂ, ਮੋਹਿਤ ਚੌਹਾਨ ਅਤੇ ਮਨੀਸ਼ ਨੰਦ ਉੱਰਫ ਗੋਲੀ ਨਾਂ ਸਾਹਮਣੇ ਆਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੂਪਿੰਦਰ ਗੋਲਡੀ ਅਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਇਸੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਵਿੱਚ ਤਾਇਨਾਤ ਸਬ ਇੰਸਪੈਕਟਰ ਦੇ ਬੇਟੇ ਦਾ ਹੱਥ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਦੇ ਲੜਕੇ ਨੇ ਕਾਤਲਾਂ ਨਾਲ ਫੋਨ ਉਤੇ ਗੱਲ ਕੀਤੀ ਅਤੇ ਉਨ੍ਹਾਂ ਦੇ ਰੁਕਣ ਦਾ ਇੰਤਜ਼ਾਮ ਕੀਤਾ ਸੀ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਸਬ ਇੰਸਪੈਕਟਰ ਦੇ ਬੇਟੇ ਨੂੰ ਹਿਰਾਸਤ ਵਿੱਚ ਲਿਆ ਅਤੇ ਪੁਛਗਿੱਛ ਕੀਤੀ ਜਾ ਰਹੀ ਹੈ ਪਰ ਇਸ ਪੁਸ਼ਟੀ ਅਧਿਕਾਰਤ ਤੌਰ ਉੱਤੇ ਨਹੀ ਹੋਈ। ਸੂਤਰਾਂ ਮੁਤਾਬਕ ਸਬ ਇੰਸਪੈਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਕਿਸੇ ਦੋਸਤ ਦਾ ਫੋਨ ਆਇਆ ਸੀ ਕਿ ਮੇਰੇ ਕੁਝ ਦੋਸਤ ਆਏ ਹਨ ਇੰਨ੍ਹਾਂ ਦਾ ਰਹਿਣ ਦਾ ਪ੍ਰਬੰਧ ਕਰਵਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰੇ ਬੇਟੇ ਦਾ ਇਸ ਕਤਲ ਨਾਲ ਕੋਈ ਸੰਬੰਧ ਨਹੀ ਹੈ।
ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਜਿਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।