ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਦੇ ਭਰਾ ਨੇ ਕੀਤਾ ਵੱਡਾ ਖੁਲਾਸਾ, ਕਿਹਾ- ਮੁਆਫੀ ਨਾਂ ਦਾ ਨਹੀਂ ਹੈ ਕੋਈ ਸ਼ਬਦ !

ਮੁਆਫੀ ਮੰਗਣ ਦੀਆਂ ਚਰਚਾਵਾਂ ਦੇ ਜ਼ੋਰ ਫੜ੍ਹਨ ਤੋਂ ਬਾਅਦ ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਵੱਡੇ ਭਰਾ ਨੇ ਆਪਣੀ ਭੈਣ ਨਾਲ ਮੁਲਾਕਾਤ ਤੋਂ ਬਾਅਦ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਹੈ ਕਿ ਉਸ ਦੀ ਭੈਣ ਕਿਸੇ ਤੋਂ ਵੀ ਮੁਆਫੀ ਨਹੀਂ ਮੰਗੇਗੀ।

By  Dhalwinder Sandhu June 11th 2024 12:29 PM -- Updated: June 11th 2024 04:01 PM

ਸੁਲਤਾਨਪੁਰ ਲੋਧੀ (ਕਪੂਰਥਲਾ) : ਭਾਜਪਾ ਸਾਂਸਦ ਤੇ ਅਦਾਕਾਰਾ ਕੰਗਣਾ ਰਣੌਤ ਦਾ ‘ਥੱਪੜ ਕਾਂਡ’ ਕਾਫੀ ਸੁਰਖੀਆਂ ਵਿੱਚ ਰਿਹਾ। ਇਸੇ ਵਿਚਾਲੇ ਕੁਲਵਿੰਦਰ ਕੌਰ ਵੱਲੋਂ ਮੁਆਫੀ ਮੰਗਣ ਦੀਆਂ ਚਰਚਾਵਾਂ ਨੇ ਵੀ ਜ਼ੋਰ ਫੜ੍ਹਿਆ ਹੋਇਆ ਸੀ, ਜਿਸਦਾ ਕਿ ਕੁਲਵਿੰਦਰ ਕੌਰ ਦੇ ਪਰਿਵਾਰ ਨੇ ਖੰਡਨ ਕਰ ਦਿੱਤਾ ਗਿਆ ਸੀ, ਪਰ ਹੁਣ ਉਸਦੇ ਵੱਡੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਆਪਣੀ ਭੈਣ ਦੇ ਨਾਲ ਮੁਲਾਕਾਤ ਕੀਤੀ ਹੈ।

‘ਮੁਆਫੀ ਨਾਂ ਦਾ ਕੋਈ ਸ਼ਬਦ ਨਹੀਂ’

CISF ਜਵਾਨ ਕੁਲਵਿੰਦਰ ਕੌਰ ਦੇ ਵੱਡੇ ਭਰਾ ਨੇ ਆਪਣੇ ਭੈਣ ਨਾਲ ਮੁਲਾਕਾਤ ਕਰਨ ਮਗਰੋਂ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹਨਾਂ ਨੇ ਸਪੱਸ਼ਟ ਕੀਤਾ ਹੈ, ਕਿ ਮਾਫੀ ਨਾਂ ਦਾ ਕੋਈ ਵੀ ਸ਼ਬਦ ਨਹੀਂ ਹੈ। ਉਹਨਾਂ ਨੇ ਕਿਹਾ ਕਿ ਮੇਰੀ ਛੋਟੀ ਭੈਣ ਕੁਲਵਿੰਦਰ ਕੌਰ ਨੂੰ ਹਰ ਇੱਕ ਸਜਾ ਮਨਜ਼ੂਰ ਹੈ, ਪਰ ਉਹ ਸਾਂਸਦ ਤੇ ਅਦਾਕਾਰਾ ਕੰਗਣਾ ਰਣੌਤ ਤੋਂ ਮੁਆਫੀ ਨਹੀਂ ਮੰਗੇਗੀ। 


ਚਰਚਾ ਵਿੱਚ ਰਿਹਾ ਮਾਮਲਾ

ਦੱਸ ਦਈਏ ਕਿ ਪਿਛਲੇ ਦਿਨੀਂ ਭਾਜਪਾ ਸਾਂਸਦ ਤੇ ਅਦਾਕਾਰਾ ਕੰਗਣਾ ਰਣੌਤ ਦੇ ਨਾਲ ਚੰਡੀਗੜ੍ਹ ਏਅਰਪੋਰਟ ਉੱਤੇ ਵਾਪਰੇ ‘ਥੱਪੜ ਕਾਂਡ’ ਦਾ ਮਾਮਲਾ ਦੇਸ਼-ਦੁਨੀਆਂ ਦੇ ਵਿੱਚ ਕਾਫੀ ਚਰਚਾ ਦਾ ਵਿਸ਼ਾ ਰਿਹਾ। ਇਸੇ ਵਿਚਾਲੇ ਜਿੱਥੇ ਕੰਗਣਾ ਦੇ ਪ੍ਰਸ਼ੰਸ਼ਕ ਥੱਪੜ ਜੜਨ ਵਾਲੀ CISF ਜਵਾਨ ਕੁਲਵਿੰਦਰ ਕੌਰ ਨੂੰ ਸਖ਼ਤ ਤੋਂ ਸਖ਼ਤ ਸਜਾ ਦੇਣ ਦੇ ਮੰਗ ਕਰ ਰਹੇ ਸਨ, ਉਥੇ ਹੀ ਦੂਜੇ ਪਾਸੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢ ਕੇ ਮੁਹਾਲੀ ਦੇ ਐੱਸਐੱਸਪੀ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਮਾਮਲੇ ਦੀ ਬਰੀਕੀ ਦੇ ਨਾਲ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਗਈ ਸੀ। 

ਦੱਸ ਦੇਈਏ ਕਿ ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਸਬੰਧੀ ਕੁਲਵਿੰਦਰ ਦਾ ਕਹਿਣਾ ਸੀ ਕਿ ਉਹ ਕਿਸਾਨ ਅੰਦੋਲਨ ਸਬੰਧੀ ਕੰਗਣਾ ਵੱਲੋਂ ਦਿੱਤੇ ਗਏ ਬਿਆਨ ਤੋਂ ਨਾਰਾਜ਼ ਸੀ। 

ਇਹ ਵੀ ਪੜੋ: ਵਿਦਿਆਰਥਣ ਜੈਸਮੀਨ ਵੱਲੋਂ ਖੁਦਕੁਸ਼ੀ ਮਾਮਲੇ ’ਚ ਨਵਾਂ ਮੋੜ, ਢਾਈ ਸਾਲ ਬਾਅਦ ਹੋਇਆ ਵੱਡਾ ਖੁਲਾਸਾ !

Related Post