ਲਾਚੋਵਾਲ ਟੋਲ ਪਲਾਜਾ 14 ਦਸੰਬਰ ਦੀ ਰਾਤ ਨੂੰ 12 ਵਜੇ ਹੋਇਆ ਬੰਦ: ਡੀਸੀ

By  Pardeep Singh December 15th 2022 10:08 AM -- Updated: December 15th 2022 10:57 AM

ਹੁਸ਼ਿਆਰਪੁਰ:  ਹੁਸ਼ਿਆਰਪੁਰ-ਟਾਂਡਾ ਉਤੇ ਪਿੰਡ ਲਾਚੋਵਾਲ ਸਥਿਤ  ਟੋਲ ਪਲਾਜਾ 14 ਦਸੰਬਰ ਦੀ ਰਾਤ ਨੂੰ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ  ਇਸ ਦੀ ਮਿਆਦ ਖਤਮ ਹੋ ਗਈ ਹੈ। ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਹੈ ਕਿ  ਪਿੰਡ ਲਾਚੋਵਾਲ ਸਥਿਤ ਟੋਲ ਪਲਾਜਾ 14 ਦਸੰਬਰ ਨੂੰ ਰਾਤ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਬੀ.ਓ.ਟੀ. ਦੀ ਮਿਆਦ ਪੂਰੀ ਹੋ ਚੁੱਕੀ ਸੀ।


ਡੀਸੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਟੋਲ ਪਲਾਜਾ ਦੀ ਮਿਆਦ ਨੂੰ ਹੋਰ ਅੱਗੇ ਨਹੀਂ ਵਧਾਇਆ ਗਿਆ। ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਰਾਮਦਾਇਕ ਆਵਾਜਾਈ ਦੇਣ ਸਬੰਧੀ ਵਿਭਾਗਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ। ਡੀਸੀ ਦਾ ਕਹਿਣਾ ਹੈ ਕਿ 14 ਦਸੰਬਰ ਦੀ ਰਾਤ 12 ਵਜੇ ਤੋਂ ਟੋਲ ਪਲਾਜ਼ਾ ਬੰਦ ਕਰ  ਦਿੱਤਾ ਗਿਆ ਸੀ।

ਦੱਸ ਦੇਈਏ ਕਿ ਮਾਰਚ 2007  ਵਿੱਚ ਟੋਲ ਪਲਾਜ਼ਾ ਸ਼ੁਰੂ ਹੋਇਆ ਸੀ।  ਹੁਣ ਮਿਆਦ ਖਤਮ ਹੋਣ ਉਤੇ ਟੋਲ ਪਲਾਜਾ ਬੰਦ ਕੀਤਾ ਗਿਆ ਹੈ।ਦੱਸ ਦੇਈਏ ਕਿ ਪੰਜਾਬ  ਦੇ ਮੁੱਖ ਮੰਤਰੀ ਭਗਵੰਤ ਮਾਨ  ਟੋਲ ਪਲਾਜਾ ਨੂੰ ਰਸਮੀ ਤੌਰ ਤੇ ਬੰਦ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਟੋਲ ਬੰਦ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।


Related Post