Lack of DAP Fertilizer In Punjab : ਪੰਜਾਬ ’ਚ ਡੀਏਪੀ ਖਾਦ ਦੀ ਕਿੱਲਤ, ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਇਸ ਮਾਮਲੇ ਸਬੰਧੀ ਐਡਵੋਕੇਟ ਫਤਿਹ ਸਿੰਘ ਢਿੱਲੋਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਵਿੱਚ ਹਾੜੀ ਦੀ ਫ਼ਸਲ ਅਕਤੂਬਰ ਦੇ ਅੰਤ ਤੋਂ ਨਵੰਬਰ ਦੇ ਅੱਧ ਤੱਕ ਬੀਜੀ ਜਾਣੀ ਹੈ।
Lack of DAP Fertilizer In Punjab : ਕਣਕ ਦੀ ਫ਼ਸਲ ਲਈ ਮਹੱਤਵਪੂਰਨ ਡਾਇਮੋਨੀਅਮ ਫਾਸਫੇਟ (ਡੀਏਪੀ) ਖਾਦ ਦੀ ਘਾਟ ਕਾਰਨ ਪੈਦਾ ਹੋਏ ਸੰਕਟ ਸਬੰਧੀ ਹਾਈ ਕੋਰਟ ਵਿੱਚ ਦਾਇਰ ਜਨਹਿਤ ਪਟੀਸ਼ਨ ’ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਹਾੜੀ ਦੀ ਫ਼ਸਲ ਲਈ 5.50 ਲੱਖ ਮੀਟ੍ਰਿਕ ਟਨ ਦੀ ਲੋੜ ਹੈ ਪਰ ਹੁਣ ਤੱਕ ਸਿਰਫ਼ 1.10 ਲੱਖ ਮੀਟ੍ਰਿਕ ਟਨ ਹੀ ਜਾਰੀ ਕੀਤਾ ਗਿਆ ਹੈ।
ਇਸ ਮਾਮਲੇ ਸਬੰਧੀ ਐਡਵੋਕੇਟ ਫਤਿਹ ਸਿੰਘ ਢਿੱਲੋਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਵਿੱਚ ਹਾੜੀ ਦੀ ਫ਼ਸਲ ਅਕਤੂਬਰ ਦੇ ਅੰਤ ਤੋਂ ਨਵੰਬਰ ਦੇ ਅੱਧ ਤੱਕ ਬੀਜੀ ਜਾਣੀ ਹੈ। ਡੀਏਪੀ ਦੀ ਲੋੜੀਂਦੀ ਸਪਲਾਈ ਤੋਂ ਬਿਨਾਂ ਪੰਜਾਬ ਵਿੱਚ ਕਣਕ ਦੀ ਪੈਦਾਵਾਰ ਵਿੱਚ ਕਾਫੀ ਕਮੀ ਆਵੇਗੀ। ਇਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ 'ਤੇ ਪਵੇਗਾ ਜੋ ਆਪਣੀ ਰੋਜ਼ੀ-ਰੋਟੀ ਲਈ ਇਸ 'ਤੇ ਨਿਰਭਰ ਹਨ।
ਹਾਈ ਕੋਰਟ ਨੂੰ ਦੱਸਿਆ ਗਿਆ ਹੈ ਕਿ ਪੰਜਾਬ ਨੂੰ ਹਾੜ੍ਹੀ ਦੇ ਸੀਜ਼ਨ ਲਈ ਕਰੀਬ 5.50 ਲੱਖ ਮੀਟ੍ਰਿਕ ਟਨ ਡੀਏਪੀ ਦੀ ਲੋੜ ਹੈ ਪਰ ਹੁਣ ਤੱਕ ਸਿਰਫ਼ 1.10 ਲੱਖ ਮੀਟ੍ਰਿਕ ਟਨ ਹੀ ਜਾਰੀ ਕੀਤਾ ਗਿਆ ਹੈ।
ਡੀਏਪੀ ਦੀ ਘਾਟ ਕਾਰਨ ਪੰਜਾਬ ਨੂੰ ਗੰਭੀਰ ਵਿੱਤੀ ਅਤੇ ਸਪਲਾਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ਹਾਲਾਤ ਦੇ ਕਾਰਨ
ਕਾਨੂੰਨ ਵਿਵਸਥਾ ਵੀ ਖ਼ਤਰੇ ਵਿਚ ਪੈ ਸਕਦੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਜੇਕਰ ਇੱਥੇ ਕੋਈ ਅਸ਼ਾਂਤੀ ਫੈਲਦੀ ਹੈ ਤਾਂ ਇਸ ਦੇ ਨਤੀਜੇ ਗੰਭੀਰ ਹੋ ਸਕਦੇ ਹਨ, ਅਜਿਹੀ ਸਥਿਤੀ ਵਿੱਚ ਡੀਏਪੀ ਦੀ ਕਮੀ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ 7 ਨਵੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਦੀ ਇੰਟਰਵਿਊ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦੀ ਸਖ਼ਤ ਟਿੱਪਣੀ, ਕਿਹਾ- ਇੰਟਰਵਿਊ ਲਈ ਵਾਈਫਾਈ, ਸਟੂਡੀਓ ਵਰਗੇ ਕੀਤੇ ਸਨ ਪ੍ਰਬੰਧ