Ladakh Gets 5 New Districts : ਲੱਦਾਖ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, 5 ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ।

By  Aarti August 26th 2024 12:21 PM

Ladakh Gets 5 New Districts : ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ। 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ। ਨਵੇਂ ਜ਼ਿਲ੍ਹੇ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਅਸੀਂ ਹਰ ਕੋਨੇ ਵਿਚ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਕੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਲਾਭ ਪਹੁੰਚਾਵਾਂਗੇ। ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਹਰ ਸੰਭਵ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

ਕਾਬਿਲੇਗੌਰ ਹੈ ਕਿ 5 ਅਗਸਤ 2019 ਨੂੰ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ। ਇਸ ਤੋਂ ਬਾਅਦ ਲੱਦਾਖ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ। ਦੂਜਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਹੈ। ਪੰਜ ਸਾਲ ਪਹਿਲਾਂ ਅੱਜ ਦੇ ਹੀ ਦਿਨ ਉਸ ਵੇਲੇ ਦੇ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ। ਕੇਂਦਰੀ ਸ਼ਾਸਤ ਪ੍ਰਦੇਸ਼ ਹੋਣ ਦੇ ਨਾਤੇ, ਲੱਦਾਖ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਿੱਧੇ ਪ੍ਰਸ਼ਾਸਕੀ ਨਿਯੰਤਰਣ ਅਧੀਨ ਆਉਂਦਾ ਹੈ।

ਇਹ ਵੀ ਪੜ੍ਹੋ : Russia Ukraine War : ਰੂਸ ਵਿੱਚ 9/11 ਵਰਗਾ ਹਮਲਾ, ਯੂਕਰੇਨ ਨੇ ਕੀਤਾ ਡਰੋਨ ਹਮਲਾ, ਕਈ ਇਮਾਰਤਾਂ ਢੇਰ !

Related Post