Ladhowal Toll Plaza : 'ਪੰਜਾਬ ਦਾ ਸਭ ਤੋਂ ਮਹਿੰਗਾ' ਲਾਡੋਵਾਲ ਟੋਲ ਪਲਾਜ਼ਾ ਹੋਇਆ ਫ੍ਰੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ

Ladhowal Toll Plaza : ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਨੇ ਧਰਨਾ ਲਾ ਕੇ ਫ੍ਰੀ ਕਰਵਾ ਦਿੱਤਾ ਹੈ। ਮੁਲਾਜ਼ਮਾਂ ਨੇ ਆਖਿਆ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅਨਮਿੱਥੇ ਸਮੇਂ ਦੇ ਲਈ ਟੋਲ ਪਲਾਜ਼ਾ ਇਸੇ ਤਰ੍ਹਾਂ ਫ੍ਰੀ ਰਹੇਗਾ।

By  KRISHAN KUMAR SHARMA September 27th 2024 08:52 AM -- Updated: September 27th 2024 11:39 AM

Ladhowal Toll Plaza : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਮੁੜ ਅੱਜ ਸ਼ੁੱਕਰਵਾਰ ਤੋਂ ਲੋਕਾਂ ਲਈ ਫ਼੍ਰੀ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੋਈ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਟੋਲ ਮੁਲਾਜ਼ਮਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ। ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਨੇ ਧਰਨਾ ਲਾ ਕੇ ਫ੍ਰੀ ਕਰਵਾ ਦਿੱਤਾ ਹੈ। ਮੁਲਾਜ਼ਮਾਂ ਨੇ ਆਖਿਆ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅਨਮਿੱਥੇ ਸਮੇਂ ਦੇ ਲਈ ਟੋਲ ਪਲਾਜ਼ਾ ਇਸੇ ਤਰ੍ਹਾਂ ਫ੍ਰੀ ਰਹੇਗਾ।

ਮਹੀਨਿਆਂ ਤੋਂ ਸਿਰਫ਼ ਮੀਟਿੰਗਾਂ

ਟੋਲ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

ਕੰਪਨੀ ਮੁਲਾਜ਼ਮਾਂ ਨੂੰ ਨਹੀਂ ਦੇ ਰਹੀ ਕੋਈ ਸਹੂਲਤ

ਮੁਲਾਜ਼ਮਾਂ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈਐਸਆਈ ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।

Related Post