Lakhimpur Kheri 'ਚ ਸਿੱਖ ਭਾਈਚਾਰੇ ਲਈ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ ਵੱਡਾ ਐਕਸ਼ਨ !

ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਲਖੀਮਪੁਰ ਖੀਰੀ ਦੇ ਖੇਤਰ ਪਲੀਆ ਭੀਰਾ ਵਿੱਚ ਸਿੱਖ ਭਾਈਚਾਰੇ ਲਈ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਲੀਆ ਭੀਰਾ ਦੇ ਕੋਤਵਾਲ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰ ਦਿੱਤੀ ਹੈ।

By  Dhalwinder Sandhu July 29th 2024 09:26 AM -- Updated: July 29th 2024 12:07 PM

Lakhimpur Kheri News : ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਲਖੀਮਪੁਰ ਖੀਰੀ ਦੇ ਖੇਤਰ ਪਲੀਆ ਭੀਰਾ ਵਿੱਚ ਸਿੱਖ ਭਾਈਚਾਰੇ ਲਈ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਸੀ। ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਲੀਆ ਭੀਰਾ ਦੇ ਕੋਤਵਾਲ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰ ਦਿੱਤੀ ਹੈ।

ਪੁਲਿਸ ਸੁਪਰਡੈਂਟ ਗਣੇਸ਼ ਸਾਹਾ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਵਧੀਕ ਪੁਲਿਸ ਸੁਪਰਡੈਂਟ ਨੇਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਜੋ ਤੁਰੰਤ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸੌਂਪਣਗੇ।


ਧਰਨੇ ਵਾਲੀ ਥਾਂ ਉੱਤੇ ਪਹੁੰਚੇ ਵਧੀਕ ਐਸਪੀ ਨੇਪਾਲ ਸਿੰਘ

ਦੱਸ ਦਈਏ ਕਿ ਪਲੀਆ ਭੀਰਾ ਦੇ ਤਹਿਸੀਲ ਗੇਟ ’ਤੇ ਸਿੱਖ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਸਿੱਖ ਭਾਈਚਾਰੇ ਵਿੱਚ ਰੋਸ ਨੂੰ ਦੇਖਦੇ ਹੋਏ ਦੇਰ ਰਾਤ ਵਧੀਕ ਐਸਪੀ ਨੇਪਾਲ ਸਿੰਘ ਨੇ ਧਰਨੇ ਵਾਲੀ ਥਾਂ ’ਤੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪਲੀਆ ਭੀਰਾ ਦੇ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਦਾ ਐਲਾਨ ਕੀਤਾ। ਐਡੀਸ਼ਨਲ ਐਸ.ਪੀ ਦੇ ਐਲਾਨ ਮਗਰੋਂ ਤਹਿਸੀਲ ਦੇ ਗੇਟ ’ਤੇ ਸਿੱਖ ਭਾਈਚਾਰੇ ਵੱਲੋਂ ਚੱਲ ਰਿਹਾ ਧਰਨਾ ਸਮਾਪਤ ਹੋ ਗਿਆ।


ਜਾਣੋ ਕੀ ਸੀ ਪੂਰਾ ਮਾਮਲਾ

ਦੱਸ ਦਈਏ ਕਿ ਬੀਤੇ ਦਿਨ ਇੱਕ ਵੀਡੀਓ ਵਾਇਰਲ ਹੋ ਰਹੀ ਸੀ। ਵੀਡੀਓ ਵਿੱਚ ਸਿੱਖ ਆਗੂ ਕਹਿ ਰਹੇ ਹਨ ਕਿ ਜੇਕਰ ਅਸੀਂ ਅੱਤਵਾਦੀ ਹਾਂ ਤਾਂ ਸਾਨੂੰ ਗੋਲੀ ਹੀ ਮਾਰ ਦਿਓ। ਪ੍ਰਦਰਸ਼ਨ ਕਰ ਰਹੇ ਸਿੱਖ ਭਾਈਚਾਰੇ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਪੁਲਿਸ ਮੁਲਾਜ਼ਮ ਨੇ ਉਹਨਾਂ ਨੂੰ ਅੱਤਵਾਦੀ ਦੱਸਿਆ ਹੈ। ਜਾਣਕਾਰੀ ਮੁਤਾਬਿਕ ਇੱਕ ਥਾਂ ਤੋਂ ਕਾਵੜੀਆਂ ਦੇ ਜੱਥੇ ਨੇ ਲੰਘਣਾ ਸੀ ਤੇ ਉਸ ਥਾਂ ਉੱਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਸੀ। ਇਸੇ ਦੌਰਾਨ ਜੋ ਸਿੱਖ ਉਥੇ ਮੌਜੂਦ ਸਨ ਤੇ ਸਿੱਖ ਨੌਜਵਾਨਾਂ ਦਾ ਕਹਿਣਾ ਸੀ ਕਿ ਪੁਲਿਸ ਅਧਿਕਾਰੀ ਨੇ ਉਹਨਾਂ ਨੂੰ ਅੱਤਵਾਦੀ ਦੱਸਦਿਆਂ ਉਥੋਂ ਜਾਣ ਲਈ ਕਿਹਾ, ਜਿਸ ਕਾਰਨ ਇਹ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: Punjab Weather : ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਜਾਣੋ ਤਾਜ਼ਾ ਅਪਡੇਟ

Related Post