Landslide in Rudraprayag : ਉਤਰਾਖੰਡ 'ਚ ਰੁਦਰਪ੍ਰਯਾਗ 'ਚ ਵੱਡਾ ਹਾਦਸਾ, ਜ਼ਮੀਨ ਖਿਸਕਣ ਕਾਰਨ 4 ਮਜਦੂਰਾਂ ਦੀ ਦੱਬੇ ਜਾਣ ਕਾਰਨ ਮੌਤ

Landslide in Rudraprayag : ਜਾਣਕਾਰੀ ਮੁਤਾਬਕ ਉਤਰਾਖੰਡ ਦੇ ਫਟਾ ਪਿੰਡ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਜ਼ਮੀਨ ਖਿਸਕਣ ਵਿੱਚ ਨੇਪਾਲ ਦੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

By  KRISHAN KUMAR SHARMA August 23rd 2024 11:28 AM -- Updated: August 23rd 2024 11:32 AM

Landslide in Uttrakhand : ਉੱਤਰਾਖੰਡ ਵਿੱਚ ਇਨ੍ਹੀਂ ਦਿਨੀਂ ਕੁਦਰਤ ਦਾ ਕਹਿਰ ਜਾਰੀ ਹੈ। ਪਹਾੜੀ ਇਲਾਕਿਆਂ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਇਨ੍ਹਾਂ ਢਿੱਗਾਂ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉਤਰਾਖੰਡ ਦੇ ਰੁਦਰਪ੍ਰਯਾਗ 'ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ।

ਜਾਣਕਾਰੀ ਮੁਤਾਬਕ ਉਤਰਾਖੰਡ ਦੇ ਫਟਾ ਪਿੰਡ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਜ਼ਮੀਨ ਖਿਸਕਣ ਵਿੱਚ ਨੇਪਾਲ ਦੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਨੇ ਮਲਬੇ ਵਿੱਚੋਂ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।

ਰੁਦਰਪ੍ਰਯਾਗ ਦੇ ਆਫਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਵੇਰੇ ਕਰੀਬ 1.20 ਵਜੇ ਪਿੰਡ 'ਚ ਖਟ ਗਡੇਰਾ (ਬਰਸਾਤ ਦੇ ਪਾਣੀ ਦੇ ਤਲਾਅ) ਨੇੜੇ ਵਾਪਰੀ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਬਚਾਅ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਵੀਰਵਾਰ ਰਾਤ ਨੂੰ ਇਲਾਕੇ ਵਿੱਚ ਭਾਰੀ ਮੀਂਹ ਪਿਆ। ਰਾਜਵਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਤੁਲ ਬਹਾਦਰ, ਪੂਰਨ ਨੇਪਾਲੀ, ਕਿਸ਼ਨ ਪਰਿਹਾਰ ਅਤੇ ਚੀਕੂ ਬੂਰਾ ਵਜੋਂ ਹੋਈ ਹੈ। ਇਹ ਸਾਰੇ ਨੇਪਾਲ ਦੇ ਰਹਿਣ ਵਾਲੇ ਸਨ।

Related Post