Panjab University Student Protest : ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਪੁਲਿਸ ਨੇ ਕੀਤੀ ਲਾਠੀਚਾਰਜ, ਕਈ ਵਿਦਿਆਰਥੀ ਹੋਏ ਜ਼ਖਮੀ

ਦੱਸ ਦਈਏ ਕਿ ਸਾਰੇ ਵਿਦਿਆਰਥੀ ਵੀਸੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ ਅਤੇ ਇਸੇ ਕਾਰਨ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ। ਪਿਛਲੇ ਇੱਕ ਮਹੀਨੇ ਤੋਂ ਵਿਦਿਆਰਥੀ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਵੀਸੀ ਦਫ਼ਤਰ ਦੇ ਬਾਹਰ ਬੈਠੇ ਹਨ।

By  Aarti November 13th 2024 03:44 PM -- Updated: November 13th 2024 09:19 PM

Panjab University Student Protest :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਪਹੁੰਚੇ ਹੋਏ ਹਨ ਉੱਥੇ ਹੀ ਦੂਜੇ ਪਾਸੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ ਹੋਈ। ਮਿਲੀ ਜਾਣਕਾਰੀ ਮੁਤਾਬਿਕ ਵਿਦਿਆਰਥੀ ਵੀਸੀ ਰਿਹਾਇਸ਼ ਦਾ ਘਿਰਾਓ ਕਰਨ ਦੇ ਲਈ ਆਈ ਸੀ ਪਰ ਪੁਲਿਸ ਨੇ ਜਿਸ ਸਮੇਂ ਉਨ੍ਹਾਂ ਨੂੰ ਰੋਕਿਆ ਤਾਂ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕਈ ਵਿਦਿਆਰਥੀ ਜ਼ਖਮੀ ਵੀ ਹੋਏ। 

ਦੱਸ ਦਈਏ ਕਿ ਸਾਰੇ ਵਿਦਿਆਰਥੀ ਵੀਸੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ ਅਤੇ ਇਸੇ ਕਾਰਨ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ। ਪਿਛਲੇ ਇੱਕ ਮਹੀਨੇ ਤੋਂ ਵਿਦਿਆਰਥੀ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਵੀਸੀ ਦਫ਼ਤਰ ਦੇ ਬਾਹਰ ਬੈਠੇ ਹਨ।

ਦਰਅਸਲ ਪੰਜਾਬ ਯੂਨੀਵਰਸੀਟੀ ’ਚ ਵਿਦਿਆਰਥੀ ਸੈਨੇਟ ਚੋਣਾਂ ’ਚ ਹੋ ਰਹੀ ਦੇਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਚੱਲਦੇ ਵਿਦਿਆਰਥੀ ਵੀਸੀ ਦਾ ਘਿਰਾਓ ਕਰਨਾ ਚਾਹੁੰਦੇ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ। ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਪੁਲਿਸ ਅਤੇ ਵਿਦਿਆਰਥੀਆਂ ਦੀ ਇਹ ਝੜਪ ਲਾਅ ਡਿਪਾਰਟਮੈਂਟ ਦੇ ਬਾਹਰ ਹੋਈ। ਸੀਐੱਮ ਭਗਵੰਤ ਮਾਨ ਲਾਅ ਆਡੀਟੋਰਿਅਮ ’ਚ ਪਹੁੰਚੇ ਹੋਏ ਹਨ। ਇਸ ਦੌਰਾਨ ਵਿਦਿਆਰਥੀਆਂ ਨਾਲ ਕਾਫੀ ਧੱਕਾ ਮੁੱਕੀ ਹੋਈ। 

ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਯੂਨੀਵਰਸਿਟੀ ਪਹੁੰਚੇ ਹੋਏ ਹਨ। ਇਸ ਕਾਰਨ ਪੰਜਾਬ ਯੂਨੀਵਰਸਿਟੀ ਵਿੱਚ ਸੁਰੱਖਿਆ ਸਖ਼ਤ ਹੈ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਚੋਣਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨ ਦੀ ਕਾਰਵਾਈ ਨੂੰ ਅਤਿ ਨਿੰਦਣਯੋਗ ਕਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਜਮਹੂਰੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਸੈਨੇਟ ਚੋਣਾਂ ਦੀ ਮੰਗ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਚੰਡੀਗੜ੍ਹ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ, ਜੋ ਕਿ ਪੰਜਾਬ ਦੇ ਹੱਕਾਂ ਤੇ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਦੇ ਵਿਰੁੱਧ ਹੈ। 

ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਨੂੰ ਵੀ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਨ ਵਿੱਚ ਫੇਲ੍ਹ ਕਰਾਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਜਲਦ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਕਰਵਾਉਣੀਆਂ ਚਾਹੀਦੀਆਂ ਹੈ।

ਇਹ ਵੀ ਪੜ੍ਹੋ : ਕੇਂਦਰ ਅੱਗੇ ਝੁਕੀ ਭਗਵੰਤ ਮਾਨ ਸਰਕਾਰ! ਕਲੀਨਿਕਾਂ ਤੋਂ ਬਾਅਦ ਸਕੂਲਾਂ ਦਾ ਨਾਂ ਬਦਲਣ ਨੂੰ ਦਿੱਤੀ ਮਨਜੂਰੀ, ਹੁਣ 'PM SHRI' ਹੋਣਗੇ ਸਕੂਲ

Related Post