Lauki Benefits: ਗਰਮੀਆਂ ਦੇ ਮੌਸਮ 'ਚ ਘੀਆ ਦਾ ਸੇਵਨ ਕਰਨ ਨਾਲ ਸਿਹਤ ਨੂੰ ਮਿਲਦੇ ਹਨ ਇਹ ਫਾਇਦੇ

ਘੀਆ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਇਹ ਬਹੁਤ ਆਸਾਨੀ ਨਾਲ ਉਪਲਬਧ ਹੁੰਦੀ ਹੈ। ਪਰ ਬਹੁਤੇ ਲੋਕ ਨੂੰ ਘੀਆ ਖਾਣਾ ਪਸੰਦ ਨਹੀਂ ਹੁੰਦਾ। ਘੀਆ ਨੂੰ ਸਭ ਤੋਂ ਵੱਧ ਸਬਜ਼ੀ ਦੇ ਤੌਰ 'ਤੇ ਵਰਤੀਆਂ ਜਾਂਦਾ ਹੈ

By  Aarti May 4th 2024 04:24 PM -- Updated: May 4th 2024 04:31 PM

Lauki Benefits: ਘੀਆ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਭਾਰਤੀ ਪਕਵਾਨਾਂ 'ਚ ਵੱਡੇ ਪੱਧਰ 'ਤੇ ਕੀਤੀ ਜਾਂਦੀ ਹੈ। ਦਸ ਦਈਏ ਕਿ ਇਸ ਤੋਂ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾ ਸਕਦੇ ਹਨ, ਜਿਵੇਂ ਕਿ ਘੀਆ ਦਾ ਹਲਵਾ, ਘੀਆ ਦੀ ਖੀਰ, ਘੀਆ ਦੀ ਸਬਜ਼ੀ, ਘੀਆ ਦਾ ਜੂਸ, ਘੀਆ ਦੇ ਪਕੌੜੇ ਆਦਿ।

ਘੀਆ  ਦੀ ਸਭ ਤੋਂ ਚੁੰਗੀ ਗੱਲ ਇਹ ਹੈ ਕਿ ਇਹ ਬਹੁਤ ਆਸਾਨੀ ਨਾਲ ਉਪਲਬਧ ਹੁੰਦੀ ਹੈ। ਪਰ ਬਹੁਤੇ ਲੋਕ ਨੂੰ ਘੀਆ ਖਾਣਾ ਪਸੰਦ ਨਹੀਂ ਹੁੰਦਾ। ਘੀਆ ਨੂੰ ਸਭ ਤੋਂ ਵੱਧ ਸਬਜ਼ੀ ਦੇ ਤੌਰ 'ਤੇ ਵਰਤੀਆਂ ਜਾਂਦਾ ਹੈ, ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਬੀ, ਵਿਟਾਮਿਨ ਸੀ, ਆਇਰਨ ਪਾਏ ਜਾਣਦੇ ਹਨ। ਜੋ ਸਰੀਰ 'ਚ ਹੀਮੋਗਲੋਬਿਨ ਦੀ ਕਮੀ ਨੂੰ ਪੂਰਾ ਕਰ, ਭਾਰ ਘਟਾਉਣ ਅਤੇ ਹੋਰ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਤਾਂ ਆਉ ਜਾਣਦੇ ਹਾਂ ਘੀਆ ਖਾਣ ਦੇ ਕੀ ਫਾਇਦੇ ਹੁੰਦੇ ਹਨ।

ਭਾਰ ਘਟਾਉਣ 'ਚ ਮਦਦਗਾਰ :

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਘੀਆ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨੂੰ ਲੰਭੇ ਸਮੇਂ ਤਕ ਭਰੀਆਂ ਰੱਖਣ 'ਚ ਮਦਦ ਕਰਦਾ ਹੈ।

ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਲਈ ਫਾਇਦੇਮੰਦ : 

ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਵੀ ਘੀਆ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਹਾਨੀਕਾਰਕ ਕੋਲੈਸਟ੍ਰਾਲ ਨੂੰ ਘਟ ਕਰਨ ਵਾਲੇ ਗੁਣ ਪਾਏ ਜਾਣਦੇ ਹਨ, ਜੋ ਦਿਲ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ : 

ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖਣ ਲਈ ਤੁਹਾਨੂੰ ਘੀਆ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਦੇ ਗੁਣ ਪਾਏ ਜਾਣਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ : 

ਸ਼ੂਗਰ ਦੇ ਮਰੀਜ਼ਾਂ ਨੂੰ ਵੀ ਘੀਆ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ, ਜੋ ਸ਼ੂਗਰ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦੇ ਹਨ।

ਗਰਭ ਅਵਸਥਾ 'ਚ ਮਦਦਗਾਰ : 

ਮਾਹਿਰਾਂ ਮੁਤਾਬਕ ਗਰਭ ਅਵਸਥਾ ਦੌਰਾਨ ਘੀਆ ਦਾ ਜੂਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ ਨਾਲ ਬੱਚੇਦਾਨੀ ਨੂੰ ਮਜ਼ਬੂਤ ​​ਬਣਾਇਆ ਜਾ ਸਕਦਾ ਹੈ ਅਤੇ ਗਰਭਪਾਤ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

ਦਸਤ ਦੀ ਸਮੱਸਿਆ ਨੂੰ ਦੂਰ ਕਰਨ 'ਚ ਫਾਇਦੇਮੰਦ : 

ਦਸ ਦਈਏ ਕਿ ਘੀਆ ਨੂੰ ਲੱਸੀ ਜਾ ਦਹੀਂ 'ਚ ਮਿਲਾ ਕੇ ਖਾਣ ਨਾਲ ਦਸਤ ਤੋਂ ਰਾਹਤ ਮਿਲਦੀ ਹੈ। ਕਿਉਂਕਿ ਇਸ ਦੌਰਾਨ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਅਜਿਹੇ 'ਚ ਘੀਆ ਦਾ ਸੇਵਨ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰਨ 'ਚ ਮਦਦ ਕਰ ਸਕਦਾ ਹੈ।

ਊਰਜਾ ਪ੍ਰਦਾਨ ਕਰਨ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਆਪ ਨੂੰ ਤਰੋਤਾਜ਼ਾ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਘੀਆ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਘੀਆ ਖਾਣ ਨਾਲ ਪੇਟ 'ਚ ਭਾਰੀਪਨ ਹੋਣ ਤੋਂ ਬਚਦਾ ਹੈ।

ਤਣਾਅ ਦੀ ਸਮੱਸਿਆ ਨੂੰ ਦੂਰ ਕਰਨ ਲਈ ਫਾਇਦੇਮੰਦ : 

ਮਾਹਿਰਾਂ ਮੁਤਾਬਕ ਘੀਆ ਦਾ ਸੇਵਨ ਕਰਨ ਨਾਲ ਤਣਾਅ ਘੱਟ ਕੀਤਾ ਜਾ ਸਕਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪਾਣੀ ਅਤੇ ਸੈਡੇਟਿਵ ਗੁਣ ਪਾਏ ਜਾਣਦੇ ਹਨ, ਜੋ ਸਰੀਰ ਨੂੰ ਆਰਾਮ ਦੇਣ ਅਤੇ ਤਣਾਅ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

ਪਾਚਨ ਨਾਲ ਜੁੜੀਆਂ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ : 

ਤੁਸੀਂ ਆਪਣੀ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਘੀਆ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਨੂੰ ਸੁਧਾਰਨ 'ਚ ਮਦਦ ਕਰਦਾ ਹੈ।

ਚਮੜੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ : 

ਜੇਕਰ ਤੁਸੀਂ ਆਪਣੀ ਚਮੜੀ ਨੂੰ ਚਮਕਦਾਰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਘੀਆ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਦਾ ਸੇਵਨ ਸਰੀਰ 'ਚੋ ਮਾੜੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ। ਨਾਲ ਹੀ ਇਸ ਨਾਲ ਚਮੜੀ ਨੂੰ ਚਮਕਦਾਰ ਬਣਾਇਆ ਦਾ ਸਕਦਾ ਹੈ।

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

ਇਹ ਵੀ ਪੜ੍ਹੋ: Brain Exercise: ਦਿਮਾਗ ਨੂੰ ਤੇਜ਼ ਕਰਨ ਲਈ ਰੁਟੀਨ 'ਚ ਸ਼ਾਮਲ ਕਰੋ ਇਹ ਕਸਰਤਾਂ, ਮਿਲੇਗਾ ਫਾਇਦਾ

Related Post