Lawrence Bishnoi : ਦਿੱਲੀ ਪੁਲਿਸ ਦੀ ਲਾਰੈਂਸ ਗੈਂਗ 'ਤੇ ਵੱਡੀ ਕਾਰਵਾਈ, ਪੰਜਾਬ ਸਮੇਤ ਵੱਖ-ਵੱਖ ਰਾਜਾਂ ਤੋਂ 7 ਸ਼ੂਟਰ ਗ੍ਰਿਫ਼ਤਾਰ

Lawrence Bishnoi Gang 7 shooter arrested : ਸਾਰੇ ਸ਼ੂਟਰਾਂ ਨੂੰ ਪੰਜਾਬ ਅਤੇ ਆਸਪਾਸ ਦੇ ਰਾਜਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੂਤਰਾਂ ਦੀ ਮੰਨੀਏ ਤਾਂ ਸਪੈਸ਼ਲ ਸੈੱਲ ਬਾਬਾ ਸਿੱਦੀਕੀ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਤੋਂ ਵੀ ਪੁੱਛਗਿੱਛ ਕਰ ਰਿਹਾ ਹੈ।

By  KRISHAN KUMAR SHARMA October 25th 2024 04:40 PM -- Updated: October 25th 2024 04:45 PM

Delhi Police News : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਸ਼ੂਟਰਾਂ ਨੂੰ ਪੰਜਾਬ ਅਤੇ ਆਸਪਾਸ ਦੇ ਰਾਜਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੂਤਰਾਂ ਦੀ ਮੰਨੀਏ ਤਾਂ ਸਪੈਸ਼ਲ ਸੈੱਲ ਬਾਬਾ ਸਿੱਦੀਕੀ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਤੋਂ ਵੀ ਪੁੱਛਗਿੱਛ ਕਰ ਰਿਹਾ ਹੈ।

ਲਾਰੈਂਸ ਬਿਸ਼ਨੋਈ ਗੈਂਗ ਦੇ ਬਦਮਾਸ਼ਾਂ ਖਿਲਾਫ ਕਾਰਵਾਈ

ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਦੇਸ਼ ਭਰ 'ਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਅਪਰਾਧੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਿਹਾ ਹੈ। ਇਸ ਪੁਲਿਸ ਛਾਪੇਮਾਰੀ ਤੋਂ ਬਾਅਦ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਫਿਲਹਾਲ ਪੁਲਿਸ ਬਦਮਾਸ਼ਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਲਾਰੈਂਸ ਬਿਸ਼ਨੋਈ ਦੇ ਭਰਾ 'ਤੇ 10 ਲੱਖ ਰੁਪਏ ਦਾ ਇਨਾਮ

ਇਸ ਦੌਰਾਨ ਰਾਸ਼ਟਰੀ ਜਾਂਚ ਏਜੰਸੀ (NIA) ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਉਸ ਨੂੰ 2022 ਵਿੱਚ ਦਰਜ ਦੋ ਐਨਆਈਏ ਕੇਸਾਂ ਵਿੱਚ ਚਾਰਜਸ਼ੀਟ ਕੀਤਾ ਗਿਆ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ, ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਐੱਨਸੀਪੀ ਨੇਤਾ ਦੀ ਹੱਤਿਆ ਕਰਨ ਵਾਲੇ ਤਿੰਨ ਸ਼ੱਕੀ ਸ਼ੂਟਰਾਂ ਨੇ ਕਤਲ ਤੋਂ ਪਹਿਲਾਂ ਇੱਕ ਮੈਸੇਜਿੰਗ ਐਪ ਰਾਹੀਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਕੈਨੇਡਾ ਸਥਿਤ ਚਚੇਰੇ ਭਰਾ ਅਨਮੋਲ ਬਿਸ਼ਨੋਈ ਨਾਲ ਗੱਲਬਾਤ ਕੀਤੀ ਸੀ।

ਬਾਬਾ ਸਿੱਦੀਕੀ ਦੀ 2 ਅਕਤੂਬਰ ਨੂੰ ਮੁੰਬਈ ਵਿੱਚ ਹੋਇਆ ਸੀ ਕਤਲ

ਦੱਸ ਦੇਈਏ ਕਿ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਮੁੰਬਈ ਵਿੱਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕਤਲ ਕਾਂਡ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਸਾਹਮਣੇ ਆਇਆ ਸੀ। ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਇਸ ਮਾਮਲੇ 'ਚ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰੁਪੇਸ਼ ਰਾਜੇਂਦਰ ਮੋਹੋਲ (22), ਕਰਨ ਰਾਹੁਲ ਸਾਲਵੇ (19) ਅਤੇ ਸ਼ਿਵਮ ਅਰਵਿੰਦ ਕੋਹਾੜ (20) ਵਜੋਂ ਹੋਈ ਹੈ। ਇਸ ਮਾਮਲੇ 'ਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

Related Post