ਸੰਘਣੀ ਧੁੰਦ ਦੀ ਪਸਰੀ ਚਾਦਰ ਕਾਰਨ ਜਨਜੀਵਨ ਪ੍ਰਭਾਵਿਤ, ਤਾਪਮਾਨ ਡਿੱਗਣ ਕਾਰਨ ਵਧੀ ਠੰਢ
ਚੰਡੀਗੜ੍ਹ : ਪੰਜਾਬ ਵਿੱਚ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਅਤੇ ਠੰਢ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੰਮ੍ਰਿਤਸਰ, ਜਲੰਧਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਆਪਣਾ ਅਸਰ ਵਿਖਾਇਆ। ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰ ਵੇਲੇ ਪਈ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ ਰੋਡ ਸੁੰਨੇ ਦਿਖਾਈ ਦਿੱਤੇ। ਕੰਮਕਾਜ ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗੱਡੀਆਂ ਦੀ ਰਫ਼ਤਾਰ ਧੀਮੀ ਹੋਣ ਕਾਰਨ ਰਾਹਗੀਰਾਂ ਆਪਣੀ ਮੰਜ਼ਿਲ ਉਤੇ ਪਹੁੰਚਣ ਲਈ ਦੇਰ ਹੁੰਦੀ ਨਜ਼ਰ ਆਈ। ਸਕੂਲ ਜਾਣ ਸਮੇਂ ਬੱਚਿਆਂ ਨੂੰ ਕਾਫੀ ਦਿੱਕਤ ਪੇਸ਼ ਆਈ।
ਅੱਜ ਸੂਬੇ ਦੇ ਕਈ ਇਲਾਕਿਆਂ ’ਚ ਧੁੰਦ ਕਾਰਨ ਜਨਜੀਵਨ ਉਤੇ ਮਾੜਾ ਅਸਰ ਪਿਆ। ਖਾਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰ ਸਮੇਂ ਸ਼ਹਿਰਾਂ ਦੇ ਬਾਹਰੀ ਖੇਤਰ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਸੀ ਪਰ ਦਿਨ ਚੜ੍ਹਨ ਦੇ ਨਾਲ ਹੀ ਧੁੰਦ ਸੰਘਣੀ ਹੁੰਦੀ ਗਈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਤਾਪਮਾਨ ਵੀ ਹੇਠਾਂ ਡਿਗਦਾ ਜਾ ਰਿਹਾ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਧੁੰਦ ਦੌਰਾਨ ਹੌਲੀ ਤੇ ਧਿਆਨ ਨਾਲ ਚੱਲਣ ਲਈ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਗੱਡੀ ਹੌਲੀ ਚਲਾਉਣ ਦੀ ਅਪੀਲ ਕੀਤੀ ਹੈ।
ਮਾਲਵੇ ਦੀ ਗੱਲ ਕਰੀਏ ਤਾਂ ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪਟਿਆਲਾ 'ਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਸੰਗਰੂਰ ਅਤੇ ਐਸ.ਏ.ਐਸ.ਨਗਰ ਨੂੰ ਹਰੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਮਾਝੇ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ 20 ਦਸੰਬਰ ਨੂੰ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅਗਲੇ ਪੰਜ ਦਿਨਾਂ ਤੱਕ ਡਾਂਸ ਫੋਗ ਅਤੇ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਦੋਆਬੇ ਦੇ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।