Punjab Weather Update: ਉੱਤਰ ਭਾਰਤ ਸਮੇਤ ਇਨ੍ਹਾਂ ਹਿੱਸਿਆਂ 'ਚ ਮੀਂਹ ਤੇ ਤੂਫਾਨ ਦਾ ਅਲਰਟ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 11 ਮਈ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

By  Aarti May 11th 2024 09:31 AM

Punjab Weather Update: ਦੇਸ਼ ਭਰ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਧੂੜ ਭਰੀ ਤੂਫਾਨ ਅਤੇ ਗਰਜ ਨਾਲ ਹਲਕੀ ਬਾਰਿਸ਼ ਵਰਗੀਆਂ ਮੌਸਮੀ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 11 ਮਈ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰਾਖੰਡ ਅਤੇ ਤਾਮਿਲਨਾਡੂ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ, ਤਾਮਿਲਨਾਡੂ, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਗਰਜ ਦੇ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਅੱਜ ਧੂੜ ਭਰੀ ਹਨੇਰੀ ਅਤੇ ਗਰਜ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 13 ਮਈ ਤੱਕ ਦਿੱਲੀ-ਐਨਸੀਆਰ ਦਾ ਮੌਸਮ ਅਜਿਹਾ ਹੀ ਰਹੇਗਾ। ਇਸ ਤੋਂ ਬਾਅਦ ਮੌਸਮ 'ਚ ਬਦਲਾਅ ਦੇ ਨਾਲ ਹੀ ਗਰਮੀ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Surjit Patar Passes Away: ਨਹੀਂ ਰਹੇ ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

Related Post