ਪੰਜਾਬ ਦੇ ਨਹਿਰੀ ਪਾਣੀ ਨੂੰ ਲੈ ਕੇ CM ਭਗਵੰਤ ਮਾਨ ਬੋਲ ਰਹੇ ਸਭ ਤੋਂ ਵੱਡਾ ਝੂਠ- ਬਿਕਰਮ ਸਿੰਘ ਮਜੀਠੀਆ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਵਿੱਚ ਮੌਜੂਦਾ ਆਪ ਸਰਕਾਰ ਵੱਲੋਂ ਲੋਕਾਂ ਨਾਲ ਬਹੁਤ ਜਿਆਦਾ ਝੂਠ ਬੋਲਿਆ ਜਾ ਰਿਹਾ ਹੈ ਅਤੇ ਬਦਲਾਅ ਦੇ ਨਾਂ ’ਤੇ ਲੋਕਾਂ ਦੇ ਨਾਲ ਸਭ ਤੋਂ ਵੱਡੀ ਠੱਗੀ ਕੀਤੀ ਜਾ ਰਹੀ ਹੈ।

By  Aarti May 16th 2024 12:17 PM -- Updated: May 16th 2024 12:48 PM

ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ’ਚ ਵੱਖ-ਵੱਖ ਹਲਕਿਆਂ ’ਚ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਚੁਣਾਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਪੱਛਮੀ ਹਲਕੇ ਵਿੱਚ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੁਣਾਵੀ ਰੈਲੀ ਦੇ ਵਿੱਚ ਖ਼ਾਸ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ। 

ਇਸ ਦੌਰਾਨ ਉਨਾਂ ਨੇ ਅਨਿਲ ਜੋਸ਼ੀ ਦੇ ਹੱਕ ਦੇ ਵਿੱਚ ਵੋਟ ਕਰਨ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਵਿੱਚ ਮੌਜੂਦਾ ਆਪ ਸਰਕਾਰ ਵੱਲੋਂ ਲੋਕਾਂ ਨਾਲ ਬਹੁਤ ਜਿਆਦਾ ਝੂਠ ਬੋਲਿਆ ਜਾ ਰਿਹਾ ਹੈ ਅਤੇ ਬਦਲਾਅ ਦੇ ਨਾਂ ’ਤੇ ਲੋਕਾਂ ਦੇ ਨਾਲ ਸਭ ਤੋਂ ਵੱਡੀ ਠੱਗੀ ਕੀਤੀ ਜਾ ਰਹੀ ਹੈ। 

ਉਨ੍ਹਾਂ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਜੋ ਕਿ ਸਭ ਤੋਂ ਵੱਡਾ ਝੂਠ ਹੈ ਜੇਕਰ ਅਜਿਹਾ ਹੈ ਤਾਂ ਦੂਜੇ ਸੂਬੇ ਵੀ ਪੰਜਾਬ ਤੋਂ ਪਾਣੀ ਮੰਗਣਗੇ ਜਦਕਿ ਪੰਜਾਬ ਦੇ ਕੋਲ ਤਾਂ ਆਪਣਾ ਪਾਣੀ ਪੂਰਾ ਕਰਨ ਜੋਗਾ ਵੀ ਨਹੀਂ ਹੈ। ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਖੁਦ ਕਹਿ ਰਹੇ ਹਨ ਕਿ ਉਹ ਢਾਈ ਲੱਖ ਤੋਂ ਵੱਧ ਵੋਟਾਂ ਨਾਲ ਜਿੱਤਣਗੇ ਉਹਨਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਢਾਈ ਲੱਖ ਵੋਟਾਂ ਦੇ ਨਾਲ ਕੁਲਦੀਪ ਸਿੰਘ ਧਾਲੀਵਾਲ ਦੀ ਜਮਾਨਤ ਜਪਤ ਹੋਏਗੀ। 

ਉਹਨਾਂ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਤੋਂ ਚਾਰ ਮਹਿਕਮਿਆਂ ਚੋਂ ਤਿੰਨ ਮਹਿਕਮੇ ਵਾਪਸ ਲੈ ਲਿੱਤੇ ਗਏ ਹਨ। ਇਥੋਂ ਪਤਾ ਲੱਗਦਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਕਿੰਨੇ ਕੁ ਵੱਡੇ ਲੀਡਰ ਹਨ। ਉਹਨਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਦੀ ਖੁਦ ਦੀ ਕੀਤੀ ਗੱਲ ਹੀ ਸਮਝ ਵਿੱਚ ਨਹੀਂ ਆਉਂਦੀ ਤਾਂ ਸੰਸਦ ਵਿੱਚ ਜਾ ਕੇ ਪੰਜਾਬ ਦਾ ਕਿਹੜਾ ਮੁੱਦਾ ਉਹ ਚੁੱਕਣਗੇ। 

ਉਹਨਾਂ ਕਿਹਾ ਕਿ ਆਪ ਸਰਕਾਰ ਦਾ ਸ਼ਰਾਬ ਦੇ ਨਾਲ ਜਿਆਦਾ ਲਗਾਵ ਨਜ਼ਰ ਆਉਂਦਾ ਹੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਵਿੱਚ ਜੇਲ੍ਹ ’ਚ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਪੀ ਕੇ ਰੱਜੇ ਰਹਿੰਦੇ ਹਨ ਉਹਨਾਂ ਕਿਹਾ ਕਿ ਆਪਣੇ ਆਪ ਨੂੰ ਸੱਚੇ ਸਾਬਤ ਕਰਨ ਵਾਲੇ ਦਿੱਲੀ ਸਰਕਾਰ ਦੀ ਕੈਬਨਿਟ ਖੁਦ ਜੇਲ ਦੇ ਵਿੱਚ ਜਾ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਬਦਲਾਅ ਦੇ ਨਾਂ ’ਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। 

ਇਹ ਵੀ ਪੜ੍ਹੋ: ਅਟਾਰੀ-ਵਾਹਘਾ ਬਾਰਡਰ 'ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ , ਇੱਥੇ ਜਾਣੋ ਨਵਾਂ ਸਮਾਂ

Related Post