Lok sabha ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, Vijender Singh BJP ’ਚ ਸ਼ਾਮਲ

By  Aarti April 3rd 2024 04:13 PM

Boxer Vijender Singh: ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮੁੱਕੇਬਾਜ਼ੀ ਵਿੱਚ ਭਾਰਤ ਦੇ ਪਹਿਲੇ ਓਲੰਪਿਕ ਤਮਗਾ ਜੇਤੂ ਅਤੇ ਕਾਂਗਰਸ ਨੇਤਾ ਵਿਜੇਂਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਹਾ, ''ਮੈਂ ਅੱਜ ਦੇਸ਼ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਭਾਜਪਾ 'ਚ ਸ਼ਾਮਲ ਹੋਇਆ ਹਾਂ...''

ਇੰਝ ਸ਼ੁਰੂ ਹੋਇਆ ਸੀ ਸਿਆਸੀ ਸਫਰ 

ਵਿਜੇਂਦਰ ਸਿੰਘ ਨੇ 2019 'ਚ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਰਾਜਨੀਤੀ 'ਚ ਐਂਟਰੀ ਕੀਤਾ ਸੀ। ਕਾਂਗਰਸ ਨੇ ਦੱਖਣੀ ਦਿੱਲੀ ਸੀਟ ਤੋਂ ਵਿਜੇਂਦਰ ਸਿੰਘ ਨੂੰ ਮੈਦਾਨ 'ਚ ਉਤਾਰਿਆ ਸੀ ਪਰ ਇੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਵਿਜੇਂਦਰ ਸਿੰਘ ਜਾਟ ਭਾਈਚਾਰੇ ਤੋਂ ਆਉਂਦਾ ਹੈ। ਉਸਨੇ 2008 ਬੀਜਿੰਗ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਇੰਨਾ ਹੀ ਨਹੀਂ ਉਸ ਨੇ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਿਆ ਸੀ।

ਸਾਲ 2019 ’ਚ ਲੋਕ ਸਭਾ ਚੋਣ ਲੜ ਚੁੱਕੇ  

ਵਿਜੇਂਦਰ ਸਿੰਘ ਨੇ 2019 'ਚ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਰਾਜਨੀਤੀ 'ਚ ਪ੍ਰਵੇਸ਼ ਕੀਤਾ ਸੀ। ਕਾਂਗਰਸ ਨੇ ਦੱਖਣੀ ਦਿੱਲੀ ਸੀਟ ਤੋਂ ਵਿਜੇਂਦਰ ਸਿੰਘ ਨੂੰ ਮੈਦਾਨ 'ਚ ਉਤਾਰਿਆ ਸੀ ਪਰ ਇੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਵਿਜੇਂਦਰ ਸਿੰਘ ਜਾਟ ਭਾਈਚਾਰੇ ਤੋਂ ਆਉਂਦੇ ਹਨ। ਉਨ੍ਹਾਂ ਨੇ 2008 ਬੀਜਿੰਗ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਇੰਨਾ ਹੀ ਨਹੀਂ ਉਸ ਨੇ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਿਆ ਸੀ।

ਇਹ ਵੀ ਪੜ੍ਹੋ: 1996 ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ 'ਚ ਆਹਮੋ-ਸਾਹਮਣੇ ਹੋਣਗੇ ਅਕਾਲੀ ਦਲ ਤੇ ਭਾਜਪਾ, ਜਾਣੋ ਹੁਣ ਤੱਕ ਕਿਸਦਾ ਦਬਦਬਾ

 

Related Post