ਹਰਸਿਮਰਤ ਕੌਰ ਬਾਦਲ ਨੇ ਬਠਿੰਡਾ 'ਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ, AAP-BJP ਨੂੰ ਲਾਏ ਰਗੜੇ

Bathinda News: ਲੋਕ ਸਭਾ ਚੋਣਾਂ ਲਈ ਪ੍ਰਚਾਰ ਤੇਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਅਤੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਅਤੇ ਪ੍ਰਚਾਰ ਕਰਨ ਲਈ ਦਫਤਰ ਖੋਲ੍ਹਿਆ ਹੈ।

By  KRISHAN KUMAR SHARMA May 5th 2024 03:38 PM -- Updated: May 5th 2024 03:41 PM

Lok Sabha Election 2024: ਲੋਕ ਸਭਾ ਚੋਣਾਂ ਲਈ ਪ੍ਰਚਾਰ ਤੇਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਅਤੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਅਤੇ ਪ੍ਰਚਾਰ ਕਰਨ ਲਈ ਦਫਤਰ ਖੋਲ੍ਹਿਆ ਹੈ। ਐਤਵਾਰ ਉਨ੍ਹਾਂ ਆਪਣੇ ਕਰ-ਕਮਲਾਂ ਨਾਲ ਸ਼ਹਿਰ 'ਚ ਖੋਲ੍ਹ ਇਸ ਦਫਤਰ ਦਾ ਉਦਘਾਟਨ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਜੰਮ ਕੇ ਰਗੜੇ ਲਾਏ। ਉਨ੍ਹਾਂ ਕਿਹਾ ਕਿ ਹੁਣ ਤਾਂ ਸਬੂਤ ਸਾਹਮਣੇ ਆ ਚੁੱਕੇ ਹਨ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਹੁਣ ਸਰਕਾਰ ਦੇ ਅਧਿਕਾਰੀ ਕਿਉਂ ਚੁੱਪ ਹਨ, ਕਿਉਂ ਨਹੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰਾਂ ਖਿਲਾਫ਼ ਪਰਚਾ ਦਰਜ ਕੀਤਾ ਜਾ ਰਿਹਾ।

ਉਨ੍ਹਾਂ ਇਸ ਮੌਕੇ ਪਟਿਆਲਾ ਵਿਖੇ ਕਿਸਾਨ ਦੀ ਹੋਈ ਮੌਤ ਨੂੰ ਵੀ ਮੰਦਭਾਗਾ ਦੱਸਿਆ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬੜਾ ਦੁੱਖ ਹੋਇਆ ਹੈ ਭਾਜਪਾ ਪਾਰਟੀ ਆਪਣੇ-ਆਪ ਨੂੰ ਕਿਸਾਨ ਹਮਾਇਤੀ ਕਹਿੰਦੀ ਹੈ ਅਤੇ ਜਦੋਂ ਕਿਸਾਨ ਭਾਜਪਾ ਉਮੀਦਵਾਰ ਨੂੰ ਸਵਾਲ-ਜਵਾਬ ਕਰਦੇ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਉਨ੍ਹਾਂ ਉਪਰ ਲਾਠੀਚਾਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਭਾਜਪਾ, ਇਹ ਸਭ ਮਿਲੇ ਹੋਏ ਹਨ ਅਤੇ ਫਰੈਂਡਲੀ ਮੈਚ ਖੇਡ ਰਹੇ ਹਨ।

ਅਕਾਲੀ ਦਲ ਦੀ ਉਮੀਦਵਾਰ ਨੇ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਉੱਪਰ ਅੱਜ ਦੇ ਹਾਲਾਤ ਵਿੱਚ 12 ਮੌਜੂਦਾ ਐਮਐਲਏ ਹਨ। ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਮਿਲੀਆਂ ਹੋਈਆਂ ਹਨ ਅਤੇ ਪੰਜਾਬ ਦਾ ਖਰਚਾ ਵਧਾਉਣ 'ਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਰਟੀਆਂ ਤੋਂ ਸੁਚੇਤ ਰਹਿਣ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਚੁਣਨ, ਜੋ ਇਕੱਲੀ ਹੀ ਉਨ੍ਹਾਂ ਦਾ ਭਲਾ ਕਰ ਸਕਦੀ ਹੈ।

Related Post