AAP ਨੇ ਹੁਸ਼ਿਆਰਪੁਰ ਤੇ ਆਨੰਦਪੁਰ ਸਾਹਿਬ ਲਈ ਐਲਾਨੇ ਉਮੀਦਵਾਰ, ਦੋਵੇਂ ਕਾਂਗਰਸ ਤੇ ਭਾਜਪਾ ਪਿਛੋਕੜ ਵਾਲੇ

By  KRISHAN KUMAR SHARMA April 2nd 2024 08:04 PM -- Updated: April 2nd 2024 08:19 PM

AAP Punjab Candidate list: ਆਮ ਆਦਮੀ ਪਾਰਟੀ ਨੇ ਪੰਜਾਬ ਲੋਕ ਸਭਾ ਚੋਣਾਂ (Punjab Lok Sabha 2024) ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਤਹਿਤ ਹੁਸ਼ਿਆਰਪੁਰ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਲਈ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਐਲਾਨੇ ਇਨ੍ਹਾਂ ਦੋਵਾਂ ਉਮੀਦਵਾਰਾਂ ਦਾ ਪਿਛੋਕੜ ਕਾਂਗਰਸ ਤੇ ਭਾਜਪਾ ਪਾਰਟੀ ਦਾ ਰਿਹਾ ਹੈ। ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ (Raj Kumar Chabbewal) ਅਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ (Malvinder Singh Kang) ਨੂੰ ਟਿਕਟ ਮਿਲੀ ਹੈ।

ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 8 ਲੋਕ ਸਭਾ (Lok Sabha Eelection 2024) ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜੋ ਕਿ ਉਨ੍ਹਾਂ ਵਿੱਚ ਕਿਸੇ ਆਮ ਵਰਕਰ ਨੂੰ ਟਿਕਟ ਨਹੀਂ ਮਿਲੀ ਸੀ। ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਜਿਹੜੇ 5 ਕੈਬਨਿਟ ਮੰਤਰੀਆਂ ਨੂੰ ਪਹਿਲਾਂ ਟਿਕਟ ਨਾਲ ਨਿਵਾਜਿਆ ਗਿਆ ਸੀ, ਉਨ੍ਹਾਂ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਗਰੂਰ ਤੋਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ ਤੋਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਪਟਿਆਲਾ ਤੋਂ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖਡੂਬ ਸਾਹਿਬ ਤੋਂ ਲੋਕ ਸਭਾ ਟਿਕਟ (Lok Sabha Election 2024) ਦਿੱਤੀ ਗਈ।

ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤ ਕਰਮਜੀਤ ਅਨਮੋਲ ਨੂੰ ਫ਼ਰੀਦਕੋਟ ਤੋਂ, ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਦੀ ਟਿਕਟ ਦਿੱਤੀ ਗਈ।

ਪਾਰਟੀ ਵੱਲੋਂ ਹੁਸ਼ਿਆਰਪੁਰ (Hoshiarpur) ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ, ਜੋ ਕਿ ਕੁੱਝ ਦਿਨ ਪਹਿਲਾਂ ਹੀ ਕਾਂਗਰਸ (Congress) ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜੋ ਕਿ ਪਹਿਲਾਂ ਵਿਧਾਨ ਸਭਾ ਦੇ ਬਾਹਰ ਸੰਗਲਾਂ ਅਤੇ ਜੰਜੀਰਾਂ ਨਾਲ ਆਪ ਦਾ ਵਿਰੋਧ ਵੀ ਕਰਦੇ ਰਹੇ ਹਨ।

ਉਥੇ ਹੀ ਆਨੰਦਪੁਰ ਸਾਹਿਬ (Anandpur Sahib) ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ, ਜਿਨ੍ਹਾਂ ਦਾ ਪਿਛੋਕੜ ਭਾਰਤੀ ਜਨਤਾ ਪਾਰਟੀ (BJP) ਦਾ ਰਿਹਾ ਹੈ। ਉਨ੍ਹਾਂ ਨੇ 2020 ਵਿੱਚ ਭਾਜਪਾ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ ਅਤੇ ਉਸ ਤੋਂ ਬਾਅਦ ਪੰਜਾਬ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਵੱਜੋਂ ਸੇਵਾਵਾਂ ਨਿਭਾਅ ਰਹੇ ਹਨ।

Related Post