Lok Sabha Elections: ਪੰਜਾਬ ’ਚ ਬੀਜੇਪੀ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਕਾਂਗਰਸ ਤੇ AAP ਤੋਂ ਆਏ ਲੀਡਰਾਂ 'ਤੇ ਖੇਡਿਆ ਦਾਅ

By  Aarti March 30th 2024 08:52 PM

Lok Sabha Election 2024 BJP 8th List: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕਰ ਦਿੱਤੀ। ਪਾਰਟੀ ਨੇ ਉੜੀਸਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ ਕੁੱਲ 11 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਦਿਨੇਸ਼ ਸਿੰਘ ਬੱਬੂ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਨੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।

ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਦਿਨੇਸ਼ ਸਿੰਘ ‘ਬੱਬੂ’ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਹੈ। ਪਾਰਟੀ ਨੇ ਪੱਛਮੀ ਬੰਗਾਲ ਦੇ ਬੀਰਭੂਮ ਤੋਂ ਦੇਬਾਸ਼ੀਸ਼ ਧਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। 

ਭਾਜਪਾ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਬੀਜੇਪੀ ਨੇ ਕਟਕ ਸੀਟ ਤੋਂ ਬੀਜੇਡੀ ਵੱਲੋਂ ਭਰਤਰਿਹਰੀ ਮਹਿਤਾਬ ਨੂੰ ਉਮੀਦਵਾਰ ਬਣਾਇਆ ਹੈ।

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਹੁਣ ਤੱਕ 8 ਸੂਚੀਆਂ ਵਿੱਚ 418 ਨਾਵਾਂ ਦਾ ਐਲਾਨ ਕੀਤਾ ਹੈ। ਪਹਿਲੀ ਸੂਚੀ 'ਚ 195, ਦੂਜੀ 'ਚ 75, ਤੀਜੀ 'ਚ 9, ਚੌਥੀ 'ਚ 15, 5ਵੀਂ 'ਚ 111, 6ਵੀਂ ਤੇ 7ਵੀਂ 'ਚ 2-2 ਨਾਂ ਐਲਾਨੇ ਗਏ ਹਨ।

 

Related Post