Jalandhar Grenade attack : BJP ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਚ ਵੱਡੀ ਅਪਡੇਟ! ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

Jalandhar Grenade attack : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀਆਂ ਤੇ ਦਿੱਲੀ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਹਮਲੇ ਦੇ ਮੁੱਖ ਮੁਲਜ਼ਮ ਨੂੰ ਦਿੱਲੀ ਤੋਂ ਫੜ ਲਿਆ ਹੈ। ਮੁਲਜ਼ਮ ਦੀ ਪਛਾਣ ਯੂਪੀ ਦੇ ਅਮਰੋਹਾ ਨਿਵਾਸੀ ਸੈਦੁਲ ਅਮੀਨ ਵੱਜੋਂ ਹੋਈ ਹੈ।

By  KRISHAN KUMAR SHARMA April 12th 2025 05:57 PM -- Updated: April 12th 2025 06:07 PM
Jalandhar Grenade attack : BJP ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਚ ਵੱਡੀ ਅਪਡੇਟ! ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

Jalandhar Grenade attack : ਜਲੰਧਰ ਵਿੱਚ BJP ਲੀਡਰ ਮਨੋਰੰਜਨ ਕਾਲੀਆ ਦੇ ਘਰ ਨਜ਼ਦੀਕ ਹੋਏ ਗ੍ਰੇਨੇਡ ਹਮਲੇ ਵਿੱਚ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀਆਂ ਤੇ ਦਿੱਲੀ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਹਮਲੇ ਦੇ ਮੁੱਖ ਮੁਲਜ਼ਮ ਨੂੰ ਦਿੱਲੀ ਤੋਂ ਫੜ ਲਿਆ ਹੈ। ਮੁਲਜ਼ਮ ਦੀ ਪਛਾਣ ਯੂਪੀ ਦੇ ਅਮਰੋਹਾ ਨਿਵਾਸੀ ਸੈਦੁਲ ਅਮੀਨ ਵੱਜੋਂ ਹੋਈ ਹੈ।

ਮਾਮਲੇ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਘਟਨਾ 7-8 ਦੀ ਹੈ , ਜਦੋਂ ਭਾਜਪਾ ਲੀਡਰ ਦੇ ਘਰ ਨੇੜੇ ਗ੍ਰੇਨੇਡ ਧਮਾਕਾ ਹੋਇਆ ਸੀ। ਪੁਲਿਸ ਵੱਲੋਂ ਘਟਨਾ ਨੂੰ ਲੈ ਕੇ ਵੱਖ ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ, ਜਿਸ ਤਹਿਤ 2 ਮੁਲਜ਼ਮ ਪਹਿਲਾਂ ਹੀ ਇਸ ਵਿੱਚ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ ਅੱਜ ਮੁੱਖ ਮੁਲਜ਼ਮ ਨੂੰ ਵੀ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਫੰਡਿਗ ਦੇਣ ਵਾਲਾ ਅਭਿਜੋਤ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਹਰਿਆਣਾ ਪੁਲਿਸ ਨੇ ਟ੍ਰੇਸ ਕੀਤਾ ਸੀ।

Related Post