Blast At Khanauri Border : ਖਨੌਰੀ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਧਰਨੇ ’ਚ ਹੋਇਆ ਧਮਾਕਾ, ਇੱਕ ਨੌਜਵਾਨ ਕਿਸਾਨ ਝੁਲਸਿਆ
ਦੱਸ ਦਈਏ ਕਿ ਗੀਜ਼ਰ ਦੇ ਫੱਟਣ ਦੇ ਕਾਰਨ ਇੱਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਨੌਜਵਾਨ ਕਿਸਾਨ ਦਾ ਸਰੀਰ ਪੂਰੀ ਤਰ੍ਹਾਂ ਝੁਲਸ ਗਿਆ। ਜ਼ਖਮੀ ਸਮਾਣਾ ਦਾ ਰਹਿਣ ਵਾਲਾ ਸੀ ਜਿਸਦੀ ਪਛਾਣ ਗੁਰਦਿਆਲ ਸਿੰਘ ਵਜੋਂ ਹੋਈ ਹੈ।
Blast At Khanauri Border : ਬੀਤੇ ਕਾਫੀ ਸਮੇਂ ਤੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ’ਤੇ ਕਿਸਾਨ ਧਰਨੇ ’ਤੇ ਬੈਠੇ ਹੋਏ ਹਨ। ਕੜਾਕੇ ਦੀ ਠੰਢ ’ਚ ਵੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ। ਉੱਥੇ ਹੀ ਖਨੌਰੀ ਬਾਰਡਰ ’ਤੇ ਕਿਸਾਨੀ ਧਰਨੇ ’ਚ ਵੱਡਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਖਨੌਰੀ ਬਾਰਡਰ ’ਤੇ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਦਾ ਗੀਜ਼ਰ ਫਟ ਗਿਆ।
ਦੱਸ ਦਈਏ ਕਿ ਗੀਜ਼ਰ ਦੇ ਫੱਟਣ ਦੇ ਕਾਰਨ ਇੱਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਨੌਜਵਾਨ ਕਿਸਾਨ ਦਾ ਸਰੀਰ ਪੂਰੀ ਤਰ੍ਹਾਂ ਝੁਲਸ ਗਿਆ। ਜ਼ਖਮੀ ਸਮਾਣਾ ਦਾ ਰਹਿਣ ਵਾਲਾ ਸੀ ਜਿਸਦੀ ਪਛਾਣ ਗੁਰਦਿਆਲ ਸਿੰਘ ਵਜੋਂ ਹੋਈ ਹੈ। ਨੌਜਵਾਨ ਗੁਰਦਿਆਲ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਧਰਨੇ ’ਚ ਸ਼ਾਮਲ ਹੈ। ਨੌਜਵਾਨ ਨੂੰ ਹਾਦਸੇ ਤੋਂ ਬਾਅਦ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਲਗਾਤਾਰ ਡਿੱਗ ਰਿਹਾ ਹੈ। ਅਜਿਹੀ ਸਥਿਤੀ ਵਿੱਚ ਹੁਣ ਉਹ ਕਿਸੇ ਨੂੰ ਨਹੀਂ ਮਿਲਣਗੇ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖ ਰੇਖ ਕਰ ਰਹੀ ਹੈ।