ਫਰੀਦਕੋਟ 'ਚ ਦਿਨ-ਦਿਹਾੜੇ ਵਾਪਰੀ ਵੱਡੀ ਘਟਨਾ, ਅਣਪਛਾਤੇ ਬਾਇਕ ਸਵਾਰਾਂ ਵੱਲੋਂ ਇੱਕ ਨੌਜਵਾਨ 'ਤੇ ਕੀਤੀ ਫਾਇਰਿੰਗ
ਫਰੀਦਕੋਟ ਦੇ ਪਿੰਡ ਹਰੀ ਨੌਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
Amritpal Singh
October 9th 2024 09:14 PM --
Updated:
October 9th 2024 09:21 PM
ਫਰੀਦਕੋਟ ਦੇ ਪਿੰਡ ਹਰੀ ਨੌਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਹਰੀਨੋ (32) ਵੱਜੋਂ ਹੋਈ। ਗੋਲੀਬਾਰੀ ਦੀ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਿਕ ਫਰੀਦਕੋਟ ਦੇ ਪਿੰਡ ਹਰੀ ਨੋਂ ਵਿਖੇ ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਪੰਚਾਇਤੀ ਚੋਣਾਂ 'ਚ ਸਰਪੰਚ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰ ਕੇ ਘਰ ਵਾਪਿਸ ਜਾ ਰਿਹਾ ਸੀ ਕਿ ਦੂਜੇ ਪਾਸਿਓ ਇੱਕ ਬਾਇਕ ਤੇ ਸਵਾਰ ਤਿੰਨ ਅਣਪਛਾਤੇ ਬੰਦੇ ਆਉਦੇ ਹੀ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਚ ਗੁਰਪ੍ਰੀਤ ਨੂੰ ਚਾਰ ਗੋਲ਼ੀਆਂ ਲੱਗਦੀਆਂ ਹਨ ਅਤੇ ਹਮਲਾਵਰ ਉਥੋਂ ਫ਼ਰਾਰ ਹੋ ਗਏ। ਜ਼ਖਮੀ ਹਾਲਤ 'ਚ ਗੁਰਪ੍ਰੀਤ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।