Car Accident in Himachal : 700 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, ਵਿਆਹ ਤੋਂ ਪਰਤ ਰਹੇ 5 ਨੌਜਵਾਨਾਂ ਦੀ ਮੌਤ

5 dead in car accident : ਹਾਦਸਾ ਸ਼ਨੀਵਾਰ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ, ਜਿਸ ਦੌਰਾਨ ਕਾਰ ਸੜਕ ਤੋਂ ਪਲਟ ਕੇ 700 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਸਵੇਰੇ ਪਤਾ ਲੱਗਣ 'ਤੇ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।

By  KRISHAN KUMAR SHARMA October 27th 2024 02:10 PM -- Updated: October 27th 2024 02:14 PM

Mandi News : ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਇੱਕ ਰੂਹ ਕੰਬਾਊ ਹਾਦਸਾ ਵਾਪਰਿਆ ਹੈ। ਇੱਥੇ ਇੱਕ ਵਿਆਹ ਸਮਾਗਮ ਤੋਂ ਪਰਤ ਰਹੇ ਲੋਕਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਸ਼ਨੀਵਾਰ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ, ਜਿਸ ਦੌਰਾਨ ਕਾਰ ਸੜਕ ਤੋਂ ਪਲਟ ਕੇ 700 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਸਵੇਰੇ ਪਤਾ ਲੱਗਣ 'ਤੇ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।

ਮੰਡੀ ਦੇ ਚੌਰਘਾਟੀ ਦੇ ਵਰਧਾਨ 'ਚ ਮਾਰੂਤੀ ਕਾਰ ਡੂੰਘੀ ਖਾਈ 'ਚ ਪਲਟ ਗਈ। ਜਿਸ ਕਾਰਨ ਕਾਰ 'ਚ ਸਵਾਰ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਵਿਚ ਸਵਾਰ ਸਾਰੇ ਨੌਜਵਾਨ ਧਮਚਿਆਣ ਪਿੰਡ ਦੇ ਰਹਿਣ ਵਾਲੇ ਹਨ, ਜੋ ਬਾਰੋਟ 'ਚ ਵਿਆਹ ਸਮਾਗਮ 'ਚ ਗਏ ਹੋਏ ਸਨ। ਦੇਰ ਰਾਤ ਘਰ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਇਹ ਗੱਲ ਐਤਵਾਰ ਸਵੇਰੇ ਉਸ ਸਮੇਂ ਸਾਹਮਣੇ ਆਈ, ਜਦੋਂ ਇੱਕ ਭੇਡ ਚਰਵਾਹੇ ਨੇ ਸੜਕ ਤੋਂ ਕਰੀਬ 700 ਮੀਟਰ ਹੇਠਾਂ ਖੇਤਾਂ ਵਿੱਚ ਇੱਕ ਹਾਦਸਾਗ੍ਰਸਤ ਕਾਰ ਦੇਖੀ।

ਘਟਨਾ ਦੀ ਸੂਚਨਾ ਨੇੜਲੇ ਪਿੰਡ ਵਾਸੀਆਂ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੰਚਾਇਤ ਦੇ ਨੁਮਾਇੰਦਿਆਂ ਨੇ ਮੌਕੇ 'ਤੇ ਪਹੁੰਚ ਕੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪੁੱਜੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਸੜਕ 'ਤੇ ਲਿਆਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਰਾਜੇਸ਼, ਗੰਗੂ, ਕਰਨ, ਸਾਗਰ ਅਤੇ ਅਜੇ ਵਜੋਂ ਹੋਈ ਹੈ। ਮਰਨ ਵਾਲਿਆਂ ਵਿੱਚ ਇੱਕ 16 ਸਾਲਾ ਨੌਜਵਾਨ ਵੀ ਸ਼ਾਮਲ ਹੈ। ਬਾਕੀ ਚਾਰਾਂ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਫਿਲਹਾਲ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜੋਗਿੰਦਰਨਗਰ ਲਿਆਂਦਾ ਜਾਵੇਗਾ। ਜਿੱਥੇ ਪੰਚਨਾਮਾ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।ਐਸਪੀ ਮੰਡੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਕੱਢਣ ਲਈ ਪਿੰਡ ਵਾਸੀਆਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਹਾਦਸੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।

Related Post