ਮਣੀਪੁਰ 'ਚ ਮੁੜ ਹਿੰਸਾ, 6 ਲਾਸ਼ਾਂ ਮਿਲਣ ਪਿੱਛੋਂ ਮੰਤਰੀਆਂ ਦੇ ਘਰਾਂ ਨੂੰ ਬਣਾਇਆ ਗਿਆ ਨਿਸ਼ਾਨਾ

Manipur Violance : ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਜਵਾਈ ਸਮੇਤ ਕੁਝ ਵਿਧਾਇਕਾਂ ਦੇ ਘਰਾਂ ਦੀ ਵੀ ਭੰਨਤੋੜ ਕੀਤੀ ਗਈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਅੱਗ ਲਗਾ ਦਿੱਤੀ ਗਈ।

By  KRISHAN KUMAR SHARMA November 17th 2024 08:28 AM -- Updated: November 17th 2024 08:29 AM

Manipur Violance : ਮਣੀਪੁਰ 'ਚ ਲਾਪਤਾ 6 ਲੋਕਾਂ ਦੀਆਂ ਲਾਸ਼ਾਂ ਨਦੀ ਨੇੜੇ ਬਰਾਮਦ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ 'ਚ ਕਾਫੀ ਗੁੱਸਾ ਹੈ। ਪ੍ਰਦਰਸ਼ਨਕਾਰੀਆਂ ਨੇ ਦੇਰ ਰਾਤ ਰਾਜ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੀ ਨਿੱਜੀ ਰਿਹਾਇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਹਿੰਸਾ ਪ੍ਰਭਾਵਿਤ ਰਾਜ ਵਿੱਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਇੱਕ ਹੋਰ ਵੱਡੀ ਝੜਪ ਹੋਈ। ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਜਵਾਈ ਸਮੇਤ ਕੁਝ ਵਿਧਾਇਕਾਂ ਦੇ ਘਰਾਂ ਦੀ ਵੀ ਭੰਨਤੋੜ ਕੀਤੀ ਗਈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਅੱਗ ਲਗਾ ਦਿੱਤੀ ਗਈ। ਜਦਕਿ ਸੁਰੱਖਿਆ ਬਲਾਂ ਨੇ ਇੰਫਾਲ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।

ਮਨੀਪੁਰ ਵਿੱਚ ਚੱਲ ਰਹੀ ਹਿੰਸਾ ਦੇ ਦੌਰਾਨ, ਸਥਿਤੀ ਇੱਕ ਵਾਰ ਫਿਰ ਤਣਾਅਪੂਰਨ ਹੋ ਗਈ ਜਦੋਂ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਰਾਜ ਦੇ ਤਿੰਨ ਮੰਤਰੀਆਂ ਅਤੇ ਛੇ ਵਿਧਾਇਕਾਂ ਦੇ ਘਰਾਂ 'ਤੇ ਹਮਲਾ ਕਰ ਦਿੱਤਾ। ਮਨੀਪੁਰ ਵਿੱਚ ਇੱਕ ਨਦੀ ਵਿੱਚੋਂ ਹਾਲ ਹੀ ਵਿੱਚ ਕੱਢੇ ਗਏ ਛੇ ਲਾਪਤਾ ਲੋਕਾਂ ਵਿੱਚੋਂ ਤਿੰਨ ਦੀਆਂ ਲਾਸ਼ਾਂ ਮਿਲਣ ਤੋਂ ਇੱਕ ਦਿਨ ਬਾਅਦ ਇਹ ਹਿੰਸਾ ਹੋਈ। ਹਮਲੇ ਤੋਂ ਬਾਅਦ, ਰਾਜ ਸਰਕਾਰ ਨੇ ਪੰਜ ਜ਼ਿਲ੍ਹਿਆਂ ਵਿੱਚ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਅਤੇ ਕੁਝ ਖੇਤਰਾਂ ਵਿੱਚ ਇੰਟਰਨੈਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ।

ਜਾਣੋ ਕੀ ਹੈ ਪੂਰਾ ਮਾਮਲਾ

ਨਦੀ ਨੇੜਿਓਂ ਬਰਾਮਦ ਹੋਈਆਂ ਛੇ ਲਾਸ਼ਾਂ ਵਿੱਚ ਅੱਠ ਮਹੀਨੇ ਦਾ ਇੱਕ ਬੱਚਾ ਵੀ ਸ਼ਾਮਲ ਹੈ। ਦਰਅਸਲ, ਮੀਤੀ ਭਾਈਚਾਰੇ ਦੇ ਇਹ ਸਾਰੇ ਲੋਕ ਸੋਮਵਾਰ ਨੂੰ ਇਕ ਸ਼ਰਨਾਰਥੀ ਕੈਂਪ ਤੋਂ ਲਾਪਤਾ ਹੋ ਗਏ ਸਨ। ਉਨ੍ਹਾਂ ਨੂੰ ਕਥਿਤ ਤੌਰ 'ਤੇ ਜਿਰੀਬਾਮ ਦੇ ਬੋਕੋਬੇਰਾ ਤੋਂ ਕੁਕੀ-ਜੋ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ ਜਦੋਂ ਸੀਆਰਪੀਐਫ ਦਾ ਕੁਕੀ ਨੌਜਵਾਨਾਂ ਦੇ ਇੱਕ ਹੋਰ ਸਮੂਹ ਨਾਲ ਮੁਕਾਬਲਾ ਹੋ ਰਿਹਾ ਸੀ। ਇਸ ਮੁਕਾਬਲੇ 'ਚ 10 ਸ਼ੱਕੀ ਅੱਤਵਾਦੀ ਮਾਰੇ ਗਏ ਸਨ।

Related Post