ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਸੁਣਵਾਈ ਭਲਕੇ; ਪੰਜਾਬ ਸਰਕਾਰ ਦੇ ਫੈਸਲੇ ਨੂੰ HC 'ਚ ਚੁਣੌਤੀ
ਬੀਤੇ ਦਿਨੀਂ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਇੱਕ ਵਾਰ ਫਿਰ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਚੰਡੀਗੜ੍ਹ: ਬੀਤੇ ਦਿਨੀਂ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਇੱਕ ਵਾਰ ਫਿਰ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਇਹ ਵੀ ਪੜ੍ਹੋ: ਕੇਂਦਰ ਨੇ DGP ਯਾਦਵ ਦੇ ਅਹੁਦੇ ’ਤੇ ਚੁੱਕੇ ਸਵਾਲ, ਕਿਹਾ-'ਹੁਣ ਤੱਕ ਕਿਉਂ ਨਹੀਂ ਭੇਜਿਆ ਯੋਗ ਅਧਿਕਾਰੀਆਂ ਦਾ ਪੈਨਲ'
ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਬੀਤੇ ਕੱਲ੍ਹ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ। ਮਨੀਸ਼ਾ ਗੁਲਾਟੀ ਨੇ ਹਾਈਕੋਰਟ 'ਚ ਮੁੜ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪਰ ਜਦੋਂ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਤਾਂ ਅਦਾਲਤ ਨੇ ਉਸ ਦੇ ਹੱਕ ਵਿੱਚ ਫੈਸਲਾ ਦਿੱਤਾ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਫਿਰ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ।
ਇਸ ਤੋਂ ਬਾਅਦ ਇਕ ਵਾਰ ਫਿਰ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਗੁਲਾਟੀ ਫਿਰ ਹਾਈਕੋਰਟ ਪਹੁੰਚ ਗਈ ਹੈ, ਜਿਸ ਦੀ ਸੁਣਵਾਈ ਅੱਜ ਅਦਾਲਤ 'ਚ ਹੋਣੀ।
ਅੱਜ ਹਾਈਕੋਰਟ ਨੇ ਬਿਨਾਂ ਕੋਈ ਹਦਾਇਤ ਦਿੱਤੇ ਇਸ ਮਾਮਲੇ ਦੀ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਹੈ।
ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ: ਨਹੀਂ ਰਹੇ ਮਸ਼ਹੂਰ ਅਦਾਕਾਰ ਸਮੀਰ ਖੱਕੜ, ਇੰਡਸਟਰੀ 'ਚ ਸੋਗ ਦੀ ਲਹਿਰ
ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਐਕਸਟੈਂਸ਼ਨ ਮਾਰਚ 2024 ਤੱਕ ਹੈ, ਅਜਿਹੇ 'ਚ ਬਿਨਾਂ ਕੋਈ ਕਾਰਨ ਦੱਸੇ ਉਨ੍ਹਾਂ ਦੀ ਐਕਸਟੈਂਸ਼ਨ ਰੱਦ ਨਹੀਂ ਕੀਤੀ ਜਾ ਸਕਦੀ।