ਮਾਨ ਸਰਕਾਰ ਦੇ ਦਾਅਵਿਆਂ ਦੇ ਖੁੱਲ੍ਹੀ ਪੋਲ; ਪਸ਼ੂਆਂ ਦੇ ਵਾਹਨ 'ਚ ਲੱਦ ਬੱਚੇ ਪਹੁੰਚੇ ਸਕੂਲ

ਦਸੂਹਾ ਦੇ ਸਰਕਾਰੀ ਸਮਾਰਟ ਹਾਈ ਸਕੂਲ ਸਹੋੜਾ ਡਡਿਆਲ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਜਿੱਥੇ ਪ੍ਰੀਖਿਆ ਦੇਣ ਲਈ ਬੱਚਿਆਂ ਨੂੰ ਭਾਰੀ ਵਾਹਨਾਂ ਵਿੱਚ ਪਸ਼ੂਆਂ ਵਾਂਗ ਲੱਦ ਕੇ ਪ੍ਰੀਖਿਆ ਕੇਂਦਰ ਵਿੱਚ ਲਿਜਾਇਆ ਗਿਆ।

By  Jasmeet Singh March 3rd 2023 05:07 PM

ਹੁਸ਼ਿਆਰਪੁਰ: ਦਸੂਹਾ ਦੇ ਸਰਕਾਰੀ ਸਮਾਰਟ ਹਾਈ ਸਕੂਲ ਸਹੋੜਾ ਡਡਿਆਲ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਜਿੱਥੇ ਪ੍ਰੀਖਿਆ ਦੇਣ ਲਈ ਬੱਚਿਆਂ ਨੂੰ ਭਾਰੀ ਵਾਹਨਾਂ ਵਿੱਚ ਪਸ਼ੂਆਂ ਵਾਂਗ ਲੱਦ ਕੇ ਪ੍ਰੀਖਿਆ ਕੇਂਦਰ ਵਿੱਚ ਲਿਜਾਇਆ ਗਿਆ। 

ਇੱਕ ਪਾਸੇ ਜਿੱਥੇ ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਦੀ ਸਰਕਾਰ ਪੰਜਾਬ ਦੇ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀਆਂ ਗੱਲਾਂ ਕਰਦੀ ਨਹੀਂ ਥੱਕਦੀ, ਉਥੇ ਹੀ ਦੂਜੇ ਪਾਸੇ ਸਰਕਾਰੀ ਸਮਾਰਟ ਹਾਈ ਸਕੂਲ ਸਹੋੜਾ ਡਡਿਆਲ ਨੇੜੇ ਸ਼ਰਮਨਾਕ ਕਾਰਾ, ਜਿਸ ਵਿੱਚ ਅੱਠਵੀਂ ਜਮਾਤ ਦੇ ਬੱਚਿਆਂ ਨੂੰ ਸਕੂਲ ਵਿੱਚੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਮਤਿਹਾਨ ਦੇਣ ਲਈ ਉਨ੍ਹਾਂ ਨੂੰ ਪਸ਼ੂਆਂ ਵਾਂਗ ਲੱਦਣ ਵਾਲੇ ਵਾਹਨ ਵਿੱਚ ਭਰ ਕੇ ਪ੍ਰੀਖਿਆ ਕੇਂਦਰ ਵਿੱਚ ਲਿਜਾਇਆ ਜਾ ਰਿਹਾ ਹੈ। ਇਸ ਕਾਰ ਵਿੱਚ ਬੱਚਿਆਂ ਦੇ ਨਾਲ ਸਕੂਲ ਦਾ ਕੋਈ ਵੀ ਸਟਾਫ਼ ਮੈਂਬਰ ਮੌਜੂਦ ਨਹੀਂ ਸੀ। ਇਸ ਸਬੰਧੀ ਜਦੋਂ ਸਕੂਲ ਦੀ ਮੁੱਖ ਅਧਿਆਪਕਾ ਦੀਪਤੀ ਕੌਂਡਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਲੈ ਕੇ ਜਾਣ ਲਈ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ। 

ਅਸੀਂ ਪ੍ਰੀਖਿਆ ਦੇਣ ਵਾਲੇ ਬੱਚਿਆਂ ਦੇ ਪਰਿਵਾਰਾਂ ਤੋਂ ਪ੍ਰਤੀ ਬੱਚਾ 280 ਰੁਪਏ ਲਏ ਹਨ, ਜੋ ਕਿ ਬਹੁਤ ਸਸਤੇ ਹਨ, ਇਸ ਲਈ ਮੈਂ ਪ੍ਰੀਖਿਆ ਦੇਣ ਵਾਲੇ ਬੱਚਿਆਂ ਲਈ ਵੈਨ ਦਾ ਪ੍ਰਬੰਧ ਕੀਤਾ ਹੈ। 

ਪੱਤਰਕਾਰਾਂ ਵੱਲੋਂ ਜਦੋਂ ਇਸ ਸਬੰਧੀ ਪੁੱਛਿਆ ਗਿਆ ਕਿ ਤੁਸੀਂ ਬੱਚਿਆਂ ਦੀ ਜ਼ਿੰਦਗੀ ਦਾਅ 'ਤੇ ਕਿਵੇਂ ਲਗਾ ਸਕਦੇ ਹੋ ਤਾਂ ਮੁੱਖ ਅਧਿਆਪਕਾ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਆਪਣੇ ਦਫ਼ਤਰ ਤੋਂ ਉੱਠ ਕੇ ਚਲੇ ਗਏ। 


ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ, ਜੇਕਰ ਮੁੱਖ ਅਧਿਆਪਕ ਦੋਸ਼ੀ ਪਾਇਆ ਗਿਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। 

ਹੁਣ ਦੇਖਣਾ ਇਹ ਹੋਵੇਗਾ ਕਿ ਕੀ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਅਤੇ ਬੱਚਿਆਂ ਦੀ ਸੁਰੱਖਿਆ ਲਈ ਉਪਰਾਲੇ ਕਰਦੇ ਨਹੀਂ ਥੱਕਦੀ ਪੰਜਾਬ ਸਰਕਾਰ ਬੱਚਿਆਂ ਦੀਆਂ ਜਾਨਾਂ ਨਾਲ ਖੇਡਣ ਵਾਲੇ ਸਕੂਲਾਂ ਖਿਲਾਫ ਕਾਰਵਾਈ ਕਰੇਗੀ ਜਾਂ ਨਹੀਂ।

Related Post