Mansa News : ਤੇਜ਼ ਰਫ਼ਤਾਰ ਕਾਰ ਨੇ ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਮਾਰੀ ਟੱਕਰ, 20 ਤੋਂ ਵੱਧ ਬੱਚੇ ਜ਼ਖ਼ਮੀ

Mansa School Van Accident : ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਸਕੂਲ ਵੈਨ ਰੋਜਾਨਾ ਦੀ ਤਰ੍ਹਾਂ ਆਪਣੇ ਸਕੂਲ ਵੱਲ ਮੁੜ ਰਹੀ ਸੀ ਪਰ ਜਾਖਲ ਵੱਲੋਂ ਆ ਰਹੀ ਇੱਕ ਤੇਜ਼ ਰਫਤਾਰ ਬਰਿੱਜਾ ਕਾਰ ਵੱਲੋਂ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਅਤੇ ਸਕੂਲ ਵੈਨ ਤੁਰੰਤ ਹੀ ਪਲਟ ਗਈ।

By  KRISHAN KUMAR SHARMA November 19th 2024 11:42 AM -- Updated: November 19th 2024 01:08 PM

School Van Accident in Mansa News : ਸਵੇਰ ਦੇ ਸਮੇਂ ਬਰੇਟਾ ਦੇ ਨਜ਼ਦੀਕ ਨਿੱਜੀ ਸਕੂਲ ਦੀ ਵੈਨ ਨੂੰ ਬਰੀਜਾ ਕਾਰ ਵੱਲੋਂ ਟੱਕਰ ਮਾਰ ਦੇਣ ਕਾਰਨ ਸਕੂਲ ਵੈਨ ਪਲਟ ਗਈ, ਜਿਸ ਦੇ ਵਿੱਚ ਸਕੂਲ ਵੈਨ ਦੇ ਡਰਾਈਵਰ, ਇੱਕ ਮਹਿਲਾ ਮੁਲਾਜ਼ਮ ਤੇ ਹੈਲਪਰ ਸਮੇਤ 23 ਬੱਚਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸਾਰੇ ਜ਼ਖ਼ਮੀਆਂ ਨੂੰ ਬੁਢਲਾਡਾ ਦੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਦੋ ਬੱਚਿਆਂ ਨੂੰ ਹਾਲਤ ਗੰਭੀਰ ਦੇਖਦੇ ਹੋਏ ਬਾਹਰੀ ਹਸਪਤਾਲ ਦੇ ਲਈ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ, ਬਰੇਟਾ ਦੇ ਨਜ਼ਦੀਕ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਸਕੂਲ ਵੱਲ ਮੁੜ ਰਹੀ ਵੈਨ ਨੂੰ ਪਿੱਛੇ ਤੋਂ ਆ ਰਹੀ ਬਰੀਜਾ ਕਾਰ ਵੱਲੋਂ ਟੱਕਰ ਮਾਰ ਦੇਣ ਦੇ ਕਾਰਨ ਸਕੋਲ ਵੈਨ ਪਲਟ ਗਈ, ਜਿਸ ਪਿੱਛੋਂ ਅਚਾਨਕ ਚੀਕ-ਚਿਹਾੜਾ ਮੱਚ ਗਿਆ। ਆਸ ਪਾਸ ਦੇ ਲੋਕਾਂ ਵੱਲੋਂ ਵੈਨ ਵਿਚੋਂ ਬੱਚਿਆਂ ਦਾ ਰੋਲਾ ਸੁਣ ਕੇ ਤੁਰੰਤ ਸਹਾਇਤਾ ਕੀਤੀ ਗਈ ਅਤੇ ਹਸਪਤਾਲ ਦਾਖਲ ਕਰਵਾਇਆ ਗਿਆ।

ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਸਕੂਲ ਵੈਨ ਰੋਜਾਨਾ ਦੀ ਤਰ੍ਹਾਂ ਆਪਣੇ ਸਕੂਲ ਵੱਲ ਮੁੜ ਰਹੀ ਸੀ ਪਰ ਜਾਖਲ ਵੱਲੋਂ ਆ ਰਹੀ ਇੱਕ ਤੇਜ਼ ਰਫਤਾਰ ਬਰਿੱਜਾ ਕਾਰ ਵੱਲੋਂ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਅਤੇ ਸਕੂਲ ਵੈਨ ਤੁਰੰਤ ਹੀ ਪਲਟ ਗਈ, ਜਿਸ ਦੇ ਵਿੱਚ ਬੱਚਿਆਂ ਨੂੰ ਵੀ ਸੱਟਾਂ ਲੱਗੀਆਂ ਹਨ ਜਿਨਾਂ ਨੂੰ ਗੱਡੀ ਦੇ ਵਿੱਚੋਂ ਕੱਢ ਕੇ ਤੁਰੰਤ ਹੀ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰੀਜਾ ਕਾਰ ਤੇਜ਼ ਰਫਤਾਰ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਹੋਇਆ ਹੈ।

ਹਸਪਤਾਲ ਦੀ ਐਸਐਮਓ ਨੇ ਦੱਸਿਆ ਕਿ ਐਕਸੀਡੈਂਟ ਦੇ ਦੌਰਾਨ ਸਕੂਲ ਵੈਨ ਦਾ ਡਰਾਈਵਰ ਅਤੇ ਹੈਲਪਰ ਦੇ ਨਾਲ 22 ਦੇ ਲਗਭਗ ਬੱਚੇ ਵੀ ਗੰਭੀਰ ਜਖਮੀ ਆਏ ਹਨ, ਜਿਨ੍ਹਾਂ ਵਿਚੋਂ ਦੋ ਬੱਚਿਆਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਬਾਹਰੀ ਹਸਪਤਾਲ ਦੇ ਲਈ ਰੈਫਰ ਕਰ ਦਿੱਤਾ ਗਿਆ ਹੈ। ਜਦਕਿ ਦੂਸਰੇ ਵਿਅਕਤੀਆਂ ਤੇ ਬੱਚਿਆਂ ਦਾ ਹਸਪਤਾਲ ਦੇ ਵਿੱਚ ਹੀ ਇਲਾਜ ਕੀਤਾ ਜਾ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਹੈ।

Related Post