ਕੁਵੈਤ 'ਚ ਮਜ਼ਦੂਰਾਂ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ ਕਾਰਨ 41 ਲੋਕਾਂ ਦੀ ਮੌਤ, 5 ਭਾਰਤੀ ਵੀ ਸ਼ਾਮਲ

ਕੁਵੈਤ 'ਚ ਇੱਕ ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 5 ਭਾਰਤੀ ਨਾਗਰਿਕਾਂ ਸਮੇਤ ਘੱਟੋ-ਘੱਟ 41 ਲੋਕਾਂ ਦੀ ਮੌਤ ਹੋ ਗਈ ਹੈ।

By  Dhalwinder Sandhu June 12th 2024 04:01 PM

Kuwait fire: ਕੁਵੈਤ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਪੰਜ ਭਾਰਤੀ ਨਾਗਰਿਕਾਂ ਸਮੇਤ ਘੱਟੋ-ਘੱਟ 41 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਤੋਂ ਬਾਅਦ ਦਰਜਨਾਂ ਲੋਕਾਂ ਨੂੰ ਬਚਾ ਲਿਆ ਗਿਆ, ਪਰ ਬਦਕਿਸਮਤੀ ਨਾਲ ਅੱਗ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕ ਹਸਪਤਾਲ ਵਿੱਚ ਦਾਖਲ ਹਨ। ਇਸ ਦੀ ਜਾਣਕਾਰੀ ਕੁਵੈਤ ਦੇ ਉਪ ਪ੍ਰਧਾਨ ਮੰਤਰੀ ਨੇ ਦਿੱਤੀ ਹੈ।

ਮਜ਼ਦੂਰਾਂ ਦੀ 6 ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ

ਦੱਸ ਦਈਏ ਕਿ ਇਹ ਹਾਦਸਾ ਮੱਧ ਪੂਰਬੀ ਦੇਸ਼ ਕੁਵੈਤ ਦੇ ਦੱਖਣੀ ਮਾਂਗਫ ਜ਼ਿਲ੍ਹੇ ਵਿੱਚ ਵਾਪਰਿਆ, ਜਿੱਥੇ ਮਜ਼ਦੂਰਾਂ ਦੀ 6 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਇੱਕ ਕਮਰੇ ਵਿੱਚ ਲੱਗੀ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। 


ਸਭ ਤੋਂ ਪਹਿਲਾਂ ਰਸੋਈ ਵਿੱਚ ਲੱਗੀ ਸੀ ਅੱਗ

ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਸਥਿਤ ਰਸੋਈ 'ਚ ਅੱਗ ਲੱਗੀ ਸੀ। ਇਸ ਤੋਂ ਬਾਅਦ ਉਹ ਹੌਲੀ-ਹੌਲੀ ਸਾਰੀਆਂ ਮੰਜ਼ਿਲਾਂ 'ਤੇ ਪਹੁੰਚ ਗਈ। ਇਮਾਰਤ ਦਾ ਮਾਲਕ ਮਲਿਆਲੀ ਕਾਰੋਬਾਰੀ ਦੱਸਿਆ ਜਾ ਰਿਹਾ ਹੈ। ਉਪ ਪ੍ਰਧਾਨ ਮੰਤਰੀ ਸ਼ੇਖ ਫਹਾਦ ਯੂਸਫ ਸਾਊਦ ਅਲ-ਸਬਾਹ ਨੇ ਰੀਅਲ ਅਸਟੇਟ ਦੇ ਮਾਲਕਾਂ 'ਤੇ ਕਾਨੂੰਨ ਦੀ ਉਲੰਘਣਾ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਅਣਗਹਿਲੀ ਕਾਰਨ ਵਾਪਰੀ ਹੈ।

Related Post