Girls Marriage Age : ਹਿਮਾਚਲ 'ਚ ਲੜਕੀਆਂ ਦੇ ਵਿਆਹ ਦੀ ਉਮਰ ਹੁਣ 21 ਸਾਲ, ਵਿਧਾਨ ਸਭਾ 'ਚ ਬਿੱਲ ਪਾਸ
ਹੁਣ ਤੱਕ ਹਿਮਾਚਲ ਪ੍ਰਦੇਸ਼ ਵਿੱਚ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਹੈ। ਪਰ ਸੂਬਾ ਸਰਕਾਰ ਨੇ ਹੁਣ ਇਸ ਨੂੰ 3 ਸਾਲ ਵਧਾ ਕੇ 21 ਸਾਲ ਕਰ ਦਿੱਤਾ ਹੈ।
Himachal Girls Marriage Age : ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਲੜਕੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ ਸੀ। ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ ਗਿਆ। ਹਾਲਾਂਕਿ ਹੁਣ ਇਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।
ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਮੰਗਲਵਾਰ ਨੂੰ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਬਾਲ ਵਿਆਹ ਰੋਕੂ ਬਿੱਲ-2024 ਨੂੰ ਸਦਨ ਵਿੱਚ ਪੇਸ਼ ਕਰਕੇ ਪਾਸ ਕਰ ਦਿੱਤਾ ਗਿਆ। ਰਾਜ ਦੇ ਸਿਹਤ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਧਨੀਰਾਮ ਸ਼ਾਂਡਿਲ ਨੇ ਵਿਧਾਨ ਸਭਾ ਵਿੱਚ ਬਾਲ ਵਿਆਹ ਰੋਕ (ਹਿਮਾਚਲ ਪ੍ਰਦੇਸ਼ ਸੋਧ ਬਿੱਲ, 2024) ਪੇਸ਼ ਕੀਤਾ। ਇਸ ਦੌਰਾਨ ਇਸ 'ਤੇ ਕੋਈ ਚਰਚਾ ਨਹੀਂ ਹੋਈ ਅਤੇ ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਿਆ।
ਪਹਿਲਾਂ ਸੀ 18 ਸਾਲ
ਜ਼ਿਕਰਯੋਗ ਹੈ ਕਿ ਹੁਣ ਤੱਕ ਹਿਮਾਚਲ ਪ੍ਰਦੇਸ਼ 'ਚ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਹੈ। ਪਰ ਸੂਬਾ ਸਰਕਾਰ ਨੇ ਹੁਣ ਇਸ ਨੂੰ 3 ਸਾਲ ਵਧਾ ਕੇ 21 ਸਾਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁੱਖੂ ਕੈਬਨਿਟ ਨੇ 7 ਮਹੀਨੇ ਪਹਿਲਾਂ ਸੋਧੇ ਹੋਏ ਖਰੜੇ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ ਹੁਣ ਇਸ ਨੂੰ ਸਦਨ ਵਿੱਚ ਪਾਸ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Punjab Weather : ਪੰਜਾਬ 'ਚ ਅੱਜ ਵੀ ਮੀਂਹ ਦਾ ਅਲਰਟ, ਜਾਣੋ ਚੰਡੀਗੜ੍ਹ ਦਾ ਵੀ ਮੌਸਮ