Massive Fire in Los Angeles Forest : ਅਮਰੀਕਾ ਦੇ ਲਾਸ ਏਂਜਲਸ 'ਚ ਲੱਗੀ ਭਿਆਨਕ ਅੱਗ; 2 ਦੀ ਹੋਈ ਮੌਤ, ਦਿਲ ਨੂੰ ਝੰਜੋੜ ਦੇਣਗੀਆਂ ਤਸਵੀਰਾਂ

ਇਸ ਹਾਦਸੇ ਦੀਆਂ ਭਿਆਨਕ ਤਸਵੀਰਾਂ ਲਾਸ ਏਂਜਲਸ ਤੋਂ ਸਾਹਮਣੇ ਆ ਰਹੀਆਂ ਹਨ। ਤਸਵੀਰਾਂ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਅੱਗ ਲੱਗਣ ਕਾਰਨ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ।

By  Aarti January 9th 2025 09:11 AM

Massive Fire in Los Angeles Forest :  ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲਾਂ 'ਚ ਭਿਆਨਕ ਅੱਗ ਲੱਗ ਗਈ ਹੈ, ਜੋ ਹੁਣ ਸ਼ਹਿਰ ਵੱਲ ਤੇਜ਼ੀ ਨਾਲ ਫੈਲ ਰਹੀ ਹੈ। ਇਸ ਭਿਆਨਕ ਅੱਗ ਕਾਰਨ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਇਸ ਅੱਗ ਨਾਲ ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਇਮਾਰਤਾਂ ਪ੍ਰਭਾਵਿਤ ਹੋ ਚੁੱਕੀਆਂ ਹਨ।

ਇਸ ਹਾਦਸੇ ਦੀਆਂ ਭਿਆਨਕ ਤਸਵੀਰਾਂ ਲਾਸ ਏਂਜਲਸ ਤੋਂ ਸਾਹਮਣੇ ਆ ਰਹੀਆਂ ਹਨ। ਤਸਵੀਰਾਂ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਅੱਗ ਲੱਗਣ ਕਾਰਨ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ।


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਅੱਗ ਬੁਝਾਉਣ 'ਚ ਮੁਸ਼ਕਿਲ ਆ ਰਹੀ ਹੈ। ਹਵਾ ਕਾਰਨ ਅੱਗ ਹੋਰ ਤੇਜ਼ੀ ਨਾਲ ਫੈਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੀ ਘਟਨਾ ਸਭ ਤੋਂ ਪਹਿਲਾਂ ਮੰਗਲਵਾਰ (7 ਜਨਵਰੀ) ਨੂੰ ਸਾਹਮਣੇ ਆਈ ਸੀ, ਜੋ ਉਦੋਂ ਤੋਂ ਤੇਜ਼ੀ ਨਾਲ ਫੈਲ ਰਹੀ ਹੈ।

Related Post