ਰੂਸੀ ਫੌਜ 'ਚ ਸੇਵਾ ਨਿਭਾਅ ਰਹੇ 15 ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ : ਸਾਂਸਦ ਵਿਕਰਮਜੀਤ ਸਾਹਨੀ

ਡਾ. ਸਾਹਨੀ ਨੇ ਅੱਗੇ ਦੱਸਿਆ ਕਿ ਰੂਸੀ ਫੌਜ ਵਿਚ ਭਰਤੀ ਹੋਏ ਕੁੱਲ 91 ਭਾਰਤੀ ਨੌਜਵਾਨਾਂ ਵਿਚੋਂ 8 ਸ਼ਹੀਦ ਹੋ ਗਏ ਸਨ ਅਤੇ 15 ਨੂੰ ਹੁਣ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਬਾਕੀ 69 ਦੇ ਠੇਕੇ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

By  KRISHAN KUMAR SHARMA September 9th 2024 03:16 PM -- Updated: September 9th 2024 03:18 PM

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਦੱਸਿਆ ਕਿ ਰੂਸੀ ਫੌਜ ਨੇ ਕਾਫੀ ਸਮਝਾਉਣ ਤੋਂ ਬਾਅਦ 15 ਭਾਰਤੀ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ, ਜਿਨ੍ਹਾਂ ਨੂੰ ਜਲਦ ਹੀ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਚਾਰ ਪੰਜਾਬ ਦੇ ਹਨ। ਉਨ੍ਹਾਂ ਦੇ ਅੱਜ ਰਾਤ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ।

ਡਾ. ਸਾਹਨੀ ਨੇ ਕਿਹਾ ਕਿ ਉਹ ਮਾਰਚ 2024 ਤੋਂ ਰੂਸ ਸਥਿਤ ਭਾਰਤੀ ਦੂਤਾਵਾਸ ਅਤੇ ਨਵੀਂ ਦਿੱਲੀ ਸਥਿਤ ਰੂਸੀ ਦੂਤਾਵਾਸ ਕੋਲ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਆ ਰਹੇ ਹਨ। ਉਨ੍ਹਾਂ ਨੇ ਨੇ ਰਾਸ਼ਟਰਪਤੀ ਪੁਤਿਨ ਨਾਲ ਰੂਸ ਦੀ ਆਪਣੀ ਹਾਲੀਆ ਫੇਰੀ ਦੌਰਾਨ ਇਹ ਮੁੱਦਾ ਉਠਾਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।

ਡਾ. ਸਾਹਨੀ ਨੇ ਅੱਗੇ ਦੱਸਿਆ ਕਿ ਰੂਸੀ ਫੌਜ ਵਿਚ ਭਰਤੀ ਹੋਏ ਕੁੱਲ 91 ਭਾਰਤੀ ਨੌਜਵਾਨਾਂ ਵਿਚੋਂ 8 ਸ਼ਹੀਦ ਹੋ ਗਏ ਸਨ ਅਤੇ 15 ਨੂੰ ਹੁਣ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਬਾਕੀ 69 ਦੇ ਠੇਕੇ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਬਹੁਤ ਜਲਦੀ ਵਾਪਸ ਆ ਜਾਣਗੇ।

ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਰੂਸ ਵਿੱਚ ਫਸੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ।

Related Post