ਮੰਤਰੀ ਬਲਕਾਰ ਸਿੰਘ ਦਾ ਕਥਿਤ ਵਾਇਰਲ ਵੀਡੀਓ ਮਾਮਲੇ 'ਚ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦਾ ਕਥਿਤ ਵਾਇਰਲ ਵੀਡੀਓ ਪਿੱਛੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ।

By  KRISHAN KUMAR SHARMA May 27th 2024 09:13 PM

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦਾ ਕਥਿਤ ਵਾਇਰਲ ਵੀਡੀਓ ਪਿੱਛੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਬਲਕਾਰ ਸਿੰਘ ਲਗਾਤਾਰ ਵੀਡੀਓ ਨੂੰ ਲੈ ਕੇ ਘੇਰੇ ਜਾ ਰਹੇ ਹਨ।

ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੇ ਟਵਿੱਟਰ ਐਕਸ ਰਾਹੀਂ ਬਹੁਤ ਹੀ ਗੰਭੀਰ ਆਰੋਪ ਲਗਾਏ ਹਨ, ਜਿਸ ਦਾ ਹਵਾਲਾ ਦਿੰਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਵੀ ਪੰਜਾਬ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ।

ਵਾਇਰਲ ਵੀਡੀਓ ਨੂੰ ਲੈ ਕੇ ਲਗਾਤਾਰ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਇਸੇ ਦੌਰਾਨ ਮੰਤਰੀ ਬਲਕਾਰ ਸਿੰਘ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ, ''ਮੈਂ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਅਤੇ ਇਹ ਮੇਰੇ ਧਿਆਨ ਵਿੱਚ ਨਹੀਂ ਹੈ।''

ਹਾਲਾਂਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਵਰਕਰ ਇਹ ਕਹਿੰਦੇ ਵੀ ਸੁਣਾਈ ਦਿੱਤੇ ਕਿ ਇਹ ਵਿਰੋਧੀਆਂ ਦੀ ਚਾਲ ਹੈ।

Related Post