ਅਜਨਾਲਾ ਵਾਸੀ ਨਾਬਾਲਿਗ ਮੁੰਡੇ ਦੀ ਲੁਧਿਆਣਾ 'ਚ ਹੋਈ ਮੌਤ, ਕੁੱਝ ਦਿਨ ਪਹਿਲਾਂ ਕੁੜੀ ਦੇ ਪਰਿਵਾਰ ਨੇ ਕੀਤੀ ਸੀ ਕੁੱਟਮਾਰ

Youth died in Ludhiana police custody : ਅਜਨਾਲਾ ਦੇ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਦੀ ਲੁਧਿਆਣਾ ਵਿਖੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੁਧਿਆਣਾ ਜੇਲ ਪ੍ਰਸ਼ਾਸਨ ਵੱਲੋਂ ਮੁੰਡੇ ਦਾ ਇਲਾਜ ਕਰਵਾਇਆ ਜਾ ਰਿਹਾ ਸੀ। ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ 'ਚ ਹੋਈ ਮੌਤ ਨੂੰ ਲੈ ਕੇ ਸਵਾਲ ਵੀ ਖੜੇ ਕੀਤੇ ਹਨ।

By  KRISHAN KUMAR SHARMA July 5th 2024 02:23 PM

Youth died in Ludhiana police custody : ਅਜਨਾਲਾ ਦੇ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਦੀ ਲੁਧਿਆਣਾ ਵਿਖੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੁਧਿਆਣਾ ਜੇਲ ਪ੍ਰਸ਼ਾਸਨ ਵੱਲੋਂ ਮੁੰਡੇ ਦਾ ਇਲਾਜ ਕਰਵਾਇਆ ਜਾ ਰਿਹਾ ਸੀ। ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ 'ਚ ਹੋਈ ਮੌਤ ਨੂੰ ਲੈ ਕੇ ਸਵਾਲ ਵੀ ਖੜੇ ਕੀਤੇ ਹਨ।

ਜਾਣਕਾਰੀ ਮੁਤਾਬਕ ਪਿੰਡ ਚਮਿਆਰੀ ਦਾ ਇਹ ਨਾਬਾਲਿਗ ਨੌਜਵਾਨ ਰੋਹਿਤ ਅਤੇ ਪਿੰਡ ਦੀ ਹੀ ਨਾਬਾਲਿਗ ਕੁੜੀ ਆਪਸ ਵਿੱਚ ਪ੍ਰੇਮ ਕਰਦੇ ਸੀ, ਜਿਸ ਤੋਂ ਬਾਅਦ ਕੁੜੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮੁੰਡੇ ਨੂੰ ਕਾਬੂ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਕੁੱਟਮਾਰ ਕਰਕੇ ਉਸ ਦੀ ਨੱਕ ਨਾਲ ਲਕੀਰਾਂ ਕਢਾਉਂਦੇ ਹੋਏ ਦੀ ਵੀਡੀਓ ਵੀ ਬਣਾਈ ਸੀ। ਇਸ ਪਿੱਛੋਂ ਕੁੜੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਮੁੰਡੇ 'ਤੇ ਮਾਮਲਾ ਵੀ ਦਰਜ ਕਰਵਾ ਦਿੱਤਾ। ਪੁਲਿਸ ਨੇ ਮੁੰਡੇ ਨੂੰ ਗ੍ਰਿਫ਼ਤਾਰ ਕਰਕੇ ਲੁਧਿਆਣਾ ਜੇਲ ਵਿੱਚ ਭੇਜ ਦਿੱਤਾ ਸੀ, ਜਿਸ ਬਾਅਦ ਹੁਣ ਨੌਜਵਾਨ ਦੀ ਜੇਲ ਵਿੱਚ ਮੌਤ ਹੋ ਗਈ ਹੈ।

ਉਧਰ, ਹੁਣ ਮੁੰਡੇ ਦੇ ਪਰਿਵਾਰਿਕ ਮੈਂਬਰਾਂ ਨੇ ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇ ਹਨ। ਪੀੜਤ ਪਰਿਵਾਰ ਨੇ ਕਿਹਾ ਕਿ ਮੁੰਡੇ ਦੀ ਕੁੜੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਕੁੜੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਕੋਲੋਂ ਵੀ ਕੁਟਵਾਇਆ ਗਿਆ ਸੀ, ਜਿਸ ਦੇ ਚਲਦੇ ਉਸ ਨੂੰ ਕੋਈ ਅੰਦਰੂਨੀ ਸੱਟ ਲੱਗਣ ਕਰਕੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Related Post