PM Modi Gifts Auction: PM ਮੋਦੀ ਨੂੰ ਤੋਹਫ਼ੇ ਵਿਚ ਮਿਲੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਹੋਵੇਗੀ ਨਿਲਾਮੀ, SGPC ਨੇ ਕੀਤੀ ਇਹ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼-ਵਿਦੇਸ਼ ਤੋਂ ਮਿਲੇ ਤੋਹਫ਼ਿਆਂ ਦੀ ਨਿਲਾਮੀ ਹੋ ਰਹੀ ਹੈ। ਇਹ 2 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ। ਜੋ ਕਿ 31 ਅਕਤੂਬਰ ਨੂੰ ਖਤਮ ਹੋ ਜਾਵੇਗੀ।

By  Aarti October 25th 2023 04:42 PM -- Updated: October 25th 2023 06:09 PM

Pm Modi Gifts Auction: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼-ਵਿਦੇਸ਼ ਤੋਂ ਮਿਲੇ ਤੋਹਫ਼ਿਆਂ ਦੀ ਨਿਲਾਮੀ ਹੋ ਰਹੀ ਹੈ। ਇਹ 2 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ। ਇਹ 31 ਅਕਤੂਬਰ ਨੂੰ ਖਤਮ ਹੋਵੇਗਾ। ਇਹ ਨਿਲਾਮੀ ਆਨਲਾਈਨ ਹੋ ਰਹੀ ਹੈ। ਪ੍ਰਧਾਨ ਮੰਤਰੀ ਦੇ ਤੋਹਫ਼ਿਆਂ ਦੀ ਈ-ਨਿਲਾਮੀ ਦਾ ਇਹ ਪੰਜਵਾਂ ਐਡੀਸ਼ਨ ਹੈ।

ਦੱਸ ਦਈਏ ਕਿ ਨਿਲਾਮੀ ’ਚ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਵੀ ਸ਼ਾਮਲ ਕੀਤਾ ਗਿਆ ਹੈ। ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫੇ ਵਜੋਂ ਦਿੱਤਾ ਗਿਆ ਸੀ।

ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਮਾਡਲ ਵੀ ਹੈ ਸ਼ਾਮਲ 

ਦੱਸ ਦਈਏ ਕਿ ਪ੍ਰਧਾਨ ਮੰਤਰੀ ਨੂੰ ਵੱਖ-ਵੱਖ ਥਾਵਾਂ ਤੋਂ ਮਿਲੇ ਹੋਏ ਤੋਹਫਿਆਂ ਦੀ ਨਿਲਾਮੀ ਰੱਖੀ ਗਈ ਹੈ ਇਸ ਨਿਲਾਮੀ ਲਿਸਟ ਦੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਮਾਡਲ ਵੀ ਹੈ ਜੋ ਕਿ ਅੰਮ੍ਰਿਤਸਰ ਦਰਬਾਰ ਸਾਹਿਬ ਤੋਂ ਪ੍ਰਧਾਨ ਮੰਤਰੀ ਨੂੰ ਭੇਂਟ ਕੀਤਾ ਗਿਆ ਸੀ।

ਐਸਜੀਪੀਸੀ ਦੇ ਮੁੱਖ ਸਕੱਤਰ ਨੇ ਪੀਐਮ ਨੂੰ ਕੀਤੀ ਅਪੀਲ 

ਇਸ ਸਬੰਧੀ ਐਸਜੀਪੀਸੀ ਦੇ ਮੁੱਖ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਸਤਿਕਾਰ ਸਹਿਤ ਦਿੱਤੀ ਗਈ ਭੇਂਟ ਨੂੰ ਕਦੇ ਵੀ ਨਿਲਾਮ ਨਹੀਂ ਕਰਨਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਸਤਿਕਾਰ ਸਹਿਤ ਦਿੱਤੀ ਹੋਈ ਭੇਟ ਨੂੰ ਨੀਲਾਮ ਨਹੀਂ ਕਰਨਾ ਚਾਹੀਦਾ। ਇਹ ਅਪੀਲ ਵੀ ਕੀਤੀ ਹੈ ਕਿ ਭਾਵਨਾਵਾਂ ਦੀ ਕਦਰ ਕਰਦਿਆਂ ਹੋਇਆਂ ਇਸ ਨੂੰ ਲਿਸਟ ਵਿੱਚੋਂ ਬਾਹਰ ਕੀਤਾ ਜਾਵੇ।

ਕਿਹੜੇ ਤੋਹਫ਼ਿਆਂ ਦੀ ਮੰਗ ਸਭ ਤੋਂ ਵੱਧ ਹੈ?

ਸੱਭਿਆਚਾਰਕ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਨੈਸ਼ਨਲ ਗੈਲਰੀ ਆਫ਼ ਮਾਡਰਨ ਆਰਟ (ਐਨ.ਜੀ.ਐਮ.ਏ.) ਵਿੱਚ ਤੋਹਫ਼ੇ ਵਿੱਚ ਦਿੱਤੀਆਂ ਵਸਤੂਆਂ ਦੇ ਸੱਭਿਆਚਾਰਕ ਮਹੱਤਵ ਬਾਰੇ ਦੱਸਿਆ। ਉਨ੍ਹਾਂ ਆਮ ਲੋਕਾਂ ਨੂੰ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਲੇਖੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਿਲਾਮੀ ਵਿੱਚ ਰਾਮ ਦਰਬਾਰ ਦੀ ਮੂਰਤੀ, ਅੰਮ੍ਰਿਤਸਰ ਦੇ ਗੋਲਡਨ ਟੈਂਪਲ ਦਾ ਮਾਡਲ, ਕਾਮਧੇਨੂ ਅਤੇ ਯੇਰੂਸ਼ਲਮ ਦਾ ਸਮਾਰਕ ਸਭ ਤੋਂ ਪ੍ਰਸਿੱਧ ਵਸਤੂਆਂ ਵਜੋਂ ਉਭਰਿਆ ਹੈ। ਵੱਡੀ ਗਿਣਤੀ ਵਿੱਚ ਲੋਕ ਬੋਲੀ ਲਗਾ ਰਹੇ ਹਨ।

ਇਹ ਨਿਲਾਮੀ 31 ਅਕਤੂਬਰ ਤੱਕ ਜਾਰੀ ਰਹੇਗੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੇ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਈ-ਨਿਲਾਮੀ ਬਾਰੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ 2 ਅਕਤੂਬਰ ਤੋਂ ਸ਼ੁਰੂ ਹੋਈ ਈ-ਨਿਲਾਮੀ 31 ਅਕਤੂਬਰ ਤੱਕ ਜਾਰੀ ਰਹੇਗੀ। ਕੁੱਲ 912 ਵਸਤੂਆਂ ਨੂੰ ਨਿਲਾਮੀ ਲਈ ਰੱਖਿਆ ਗਿਆ ਹੈ। ਪ੍ਰਮੁੱਖ ਵਸਤੂਆਂ ਵਿੱਚ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦਾ ਮਾਡਲ, ਕਾਮਧੇਨੂ ਅਤੇ ਯਰੂਸ਼ਲਮ ਦੇ ਸਮਾਰਕ ਸ਼ਾਮਲ ਹਨ।

ਇਹ ਵੀ ਪੜ੍ਹੋ: ਬੇਇਨਸਾਫੀ ਤੋਂ ਤੰਗ ਆ ਮਰਨ ਲਈ ਮਜਬੂਰ ਹੋਣਾ ਪਵੇ, ਅਜਿਹੇ ਰਾਜ ਸ਼ਾਸਨ ਨੂੰ ਬਣੇ ਰਹਿਣ ਦਾ ਕੋਈ ਹੱਕ ਨਹੀਂ - ਗਿਆਨੀ ਰਘਬੀਰ ਸਿੰਘ

Related Post