Modi 3.0 Oath Ceremony: PM ਅਹੁਦੇ ਦੀ ਸਹੁੰ ਚੁੱਕਣ ਨੂੰ ਲੈ ਕੇ ਨਵੀਂ ਅਪਡੇਟ, ਨਰਿੰਦਰ ਮੋਦੀ 8 ਜੂਨ ਨੂੰ ਨਹੀਂ ਇਸ ਤਰੀਕ ਨੂੰ ਚੁੱਕ ਸਕਦੇ ਹਨ ਸਹੁੰ

ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਸੂਤਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਪੀਐੱਮ ਮੋਦੀ ਹੁਣ 8 ਦੀ ਬਜਾਏ 9 ਜੂਨ ਐਤਵਾਰ ਨੂੰ ਸਹੁੰ ਚੁੱਕ ਸਕਦੇ ਹਨ। ਖਾਸ ਗੱਲ ਇਹ ਹੈ ਕਿ 2024 ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ 240 ਸੀਟਾਂ ਜਿੱਤਣ 'ਚ ਸਫਲ ਰਹੀ ਹੈ।

By  Aarti June 6th 2024 01:38 PM -- Updated: June 6th 2024 02:15 PM

Modi 3.0 Oath Ceremony: ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਹੁਣ ਖ਼ਬਰ ਹੈ ਕਿ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਇੱਕ ਦਿਨ ਲਈ ਟਾਲ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਭਾਰਤੀ ਜਨਤਾ ਪਾਰਟੀ ਵਲੋਂ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸੰਭਾਵਨਾਵਾਂ ਸਨ ਕਿ ਉਹ 8 ਜੂਨ ਯਾਨੀ ਸ਼ਨੀਵਾਰ ਨੂੰ ਸਹੁੰ ਚੁੱਕ ਸਕਦੇ ਹਨ। ਮੰਗਲਵਾਰ ਨੂੰ ਐਲਾਨੇ ਗਏ ਨਤੀਜਿਆਂ 'ਚ ਐੱਨ.ਡੀ.ਏ) ਨੂੰ 293 ਸੀਟਾਂ ਮਿਲੀਆਂ ਸਨ।

ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਸੂਤਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਪੀਐੱਮ ਮੋਦੀ ਹੁਣ 8 ਦੀ ਬਜਾਏ 9 ਜੂਨ ਐਤਵਾਰ ਨੂੰ ਸਹੁੰ ਚੁੱਕ ਸਕਦੇ ਹਨ। ਖਾਸ ਗੱਲ ਇਹ ਹੈ ਕਿ 2024 ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ 240 ਸੀਟਾਂ ਜਿੱਤਣ 'ਚ ਸਫਲ ਰਹੀ ਹੈ। ਹਾਲਾਂਕਿ, ਪਾਰਟੀ ਆਪਣੇ ਦਮ 'ਤੇ ਬਹੁਮਤ ਹਾਸਲ ਨਹੀਂ ਕਰ ਸਕੀ ਅਤੇ 2019 ਦੀਆਂ ਆਮ ਚੋਣਾਂ ਦੇ ਮੁਕਾਬਲੇ ਲਗਭਗ 63 ਸੀਟਾਂ ਹਾਰ ਗਈ।


ਮੋਦੀ ਨੇ ਬੁੱਧਵਾਰ ਨੂੰ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਇਸ ਦੇ ਨਾਲ ਹੀ ਰਾਸ਼ਟਰਪਤੀ ਵੱਲੋਂ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਅਤੇ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਤੱਕ ਅਹੁਦੇ 'ਤੇ ਬਣੇ ਰਹਿਣ ਦੀ ਅਪੀਲ ਕੀਤੀ ਗਈ।

ਕਾਬਿਲੇਗੌਰ ਹੈ ਕਿ ਐਨਡੀਏ ਵੱਲੋਂ ਚੋਣ ਜਿੱਤਣ ਮਗਰੋਂ ਵਿਦੇਸ਼ੀ ਨੇਤਾ ਮੋਦੀ ਨੂੰ ਵਧਾਈਆਂ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਹੁੰ ਚੁੱਕ ਸਮਾਗਮ 'ਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਵੀ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਅਤੇ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਵੀ ਪ੍ਰੋਗਰਾਮ ਦਾ ਹਿੱਸਾ ਬਣ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਮਾਰੀਸ਼ਸ ਦੇ ਪੀਐਮ ਪ੍ਰਵਿੰਦ ਜੁਗਨਾਥ ਨੂੰ ਵੀ ਸੱਦਾ ਭੇਜਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Delhi Water Crisis : ਦਿੱਲੀ 'ਚ ਖਤਮ ਹੋਵੇਗਾ ਪਾਣੀ ਦਾ ਸੰਕਟ; SC ਨੇ ਹਿਮਾਚਲ ਨੂੰ ਪਾਣੀ ਛੱਡਣ ਦੇ ਦਿੱਤੇ ਹੁਕਮ, ਨਹੀਂ ਕਰ ਸਕੇਗਾ ਹਰਿਆਣਾ ਮਨਮਾਨੀ

Related Post