Modi Reply To Justin Trudeau: ਕੈਨੇਡਾ ਦੇ PM ਟਰੂਡੋ ਨੇ ਦਿੱਤੀ ਸੀ ਵਧਾਈ, ਤਾਂ PM ਨਰਿੰਦਰ ਮੋਦੀ ਨੇ ਇਸ ਅੰਦਾਜ਼ ’ਚ ਦਿੱਤਾ ਜਵਾਬ

ਦੱਸ ਦਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਹਫ਼ਤੇ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਤੀਜੇ ਕਾਰਜਕਾਲ ਲਈ ਵਧਾਈ ਦਿੰਦੇ ਹੋਏ ਮਨੁੱਖੀ ਅਧਿਕਾਰ ਅਤੇ ਕਾਨੂੰਨ ਦਾ ਰਾਜ ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਸੀ।

By  Aarti June 10th 2024 04:04 PM

Modi Reply To Justin Trudeau: ਭਾਰਤ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ। ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ 'ਤੇ ਪੀਐਮ ਮੋਦੀ ਨੂੰ ਦੁਨੀਆ ਭਰ ਦੇ ਨੇਤਾਵਾਂ ਤੋਂ ਵਧਾਈ ਦੇ ਸੰਦੇਸ਼ ਮਿਲੇ ਹਨ। ਭਾਰਤ ਨਾਲ ਰਿਸ਼ਤਿਆਂ 'ਚ ਤਣਾਅ ਵਿਚਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਸੀ। 

ਦੱਸ ਦਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਹਫ਼ਤੇ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਤੀਜੇ ਕਾਰਜਕਾਲ ਲਈ ਵਧਾਈ ਦਿੰਦੇ ਹੋਏ ਮਨੁੱਖੀ ਅਧਿਕਾਰ ਅਤੇ ਕਾਨੂੰਨ ਦਾ ਰਾਜ ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਹੁਣ ਪੀਐਮ ਮੋਦੀ ਨੇ ਕੈਨੇਡੀਅਨ ਪੀਐਮ ਟਰੂਡੋ ਦੀ ਇਸ ਵਧਾਈ ਦਾ ਜਵਾਬ ਦਿੱਤਾ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਆਪਣੀ ਐਕਸ ਪੋਸਟ ’ਤੇ ਕੈਨੇਡੀਅਨ ਪੀਐੱਮ ਨੂੰ ਵਧਾਈ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਵਧਾਈ ਦੇਣ ਲਈ ਧੰਨਵਾਦ। ਭਾਰਤ ਕੈਨੇਡਾ ਦੇ ਨਾਲ ਆਪਸੀ ਸਮਝ ਅਤੇ ਇੱਕ ਦੂਜੇ ਦੀਆਂ ਚਿੰਤਾਵਾਂ ਦੇ ਸਨਮਾਨ ਦੇ ਆਧਾਰ 'ਤੇ ਕੰਮ ਕਰਨ ਲਈ ਉਤਸ਼ਾਹਿਤ ਹੈ।

ਉੱਥੇ ਹੀ ਜੇਕਰ ਕੈਨੇਡੀਅਨ ਪੀਐੱਮ ਜਸਟਿਨ ਟਰੂਡੋ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਪੀਐੱਮ ਨਰਿੰਦਰ ਮੋਦੀ ਨੂੰ ਐਕਸ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ 'ਤੇ ਵਧਾਈ। ਕੈਨੇਡਾ ਮਨੁੱਖੀ ਅਧਿਕਾਰਾਂ, ਵਿਭਿੰਨਤਾ ਅਤੇ ਕਾਨੂੰਨ ਦੇ ਰਾਜ 'ਤੇ ਆਧਾਰਿਤ ਸਾਡੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਨੂੰ ਅੱਗੇ ਵਧਾਉਣ ਲਈ ਮੋਦੀ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ।

ਕਾਬਿਲੇਗੌਰ ਹੈ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੇ ਚੱਲਦੇ ਦੋਹਾਂ ਦੇਸ਼ਾਂ ਵਿਚਾਲੇ ਕਾਫੀ ਤਣਾਅ ਨਾਲ ਭਰੇ ਰਿਸ਼ਤੇ ਰਹੇ ਹਨ। ਕੈਨੇਡਾ ਨੇ ਭਾਰਤ ਸਰਕਾਰ ਦੇ ਏਜੰਟਾਂ ’ਤੇ ਸਿੱਖ ਆਗੂ ਨਿੱਝਰ ਦੇ ਕਤਲ ’ਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਸੀ। ਇਸ ਮਾਮਲੇ ਨੂੰ ਭਾਰਤ ਨੇ ਬੇਬੁਨਿਆਦ ਆਖਿਆ ਸੀ। 

ਇਹ ਵੀ ਪੜ੍ਹੋ: ਪੈਰਿਸ ਜਾਂਦੇ 389 ਯਾਤਰੀਆਂ ਵਾਲੇ ਜਹਾਜ਼ ਨੂੰ ਹਵਾ 'ਚ ਅਚਾਨਕ ਲੱਗੀ ਅੱਗ...ਮਸਾਂ ਹੋਇਆ ਬਚਾਅ...ਵੀਡੀਓ ਵਾਇਰਲ

Related Post