ਕੁੰਭੜਾ ਕਤਲ ਮਾਮਲਾ : ਦੂਜੇ ਨੌਜਵਾਨ ਦੀ ਵੀ ਹੋਈ ਮੌਤ, ਪੁਲਿਸ ਨੇ ਏਅਰਪੋਰਟ ਰੋਡ 'ਤੇ ਵੱਡਾ ਪੁਲਿਸ ਬਲ ਕੀਤਾ ਤੈਨਾਤ
Kumbra Murder Case : ਮੋਹਾਲੀ ਦੇ ਕੁੰਭੜਾ 'ਚ ਕਤਲ ਮਾਮਲੇ 'ਚ ਵੀਰਵਾਰ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ। 6 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਜ਼ਖ਼ਮੀ ਦਿਲਪ੍ਰੀਤ ਸਿੰਘ, ਪੀਜੀਆਈ ਚੰਡੀਗੜ੍ਹ 'ਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਸੀ।
Mohali Murder Case : ਮੋਹਾਲੀ ਦੇ ਕੁੰਭੜਾ 'ਚ ਪਰਵਾਸੀਆਂ ਵੱਲੋਂ ਦੋ ਨੌਜਵਾਨਾਂ 'ਤੇ ਕਾਤਲਾਨਾ ਹਮਲੇ 'ਚ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਵੀਰਵਾਰ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ। 6 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਜ਼ਖ਼ਮੀ ਦਿਲਪ੍ਰੀਤ ਸਿੰਘ, ਪੀਜੀਆਈ ਚੰਡੀਗੜ੍ਹ 'ਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਸੀ।
ਦੱਸ ਦੇਈਏ ਬੀਤੇ ਦਿਨੀ ਪਰਵਾਸੀਆਂ ਵੱਲੋਂ ਪਿੰਡ ਕੁੰਭੜਾ ਦੇ ਦੋ ਨੌਜਵਾਨਾਂ 'ਤੇ ਜਾਨਲੇਵਾ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਸੀ। ਇਸ ਦੌਰਾਨ ਇੱਕ ਦਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਘਟਨਾ ਉਸ ਸਮੇਂ ਵਾਪਰੀ ਜਦੋਂ ਦਮਨ ਆਪਣੇ ਦੋਸਤ ਦਿਲਪ੍ਰੀਤ ਨਾਲ ਪਿੰਡ ਝਿਉਰਾ ਕੂਆਂ ਇਲਾਕੇ ਵਿੱਚ ਬੈਠਾ ਸੀ। ਇਸ ਦੌਰਾਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਉਥੇ ਪਹੁੰਚੇ ਆਕਾਸ਼ ਅਤੇ ਕੁਝ ਹੋਰ ਨੌਜਵਾਨਾਂ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਮੁਲਜ਼ਮਾਂ ਵੱਲੋਂ ਇਕੱਠੇ ਹੋ ਕੇ ਨੌਜਵਾਨਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਸੀ।
ਇਸ ਹਮਲੇ 'ਚ ਜ਼ਖ਼ਮੀ ਦਿਲਪ੍ਰੀਤ ਸਿੰਘ ਪੀਜੀਆਈ 'ਚ ਇਲਾਜ ਅਧੀਨ ਸੀ, ਪਰ ਵੀਰਵਾਰ ਉਹ ਵੀ ਦਮ ਤੋੜ ਗਿਆ। ਇਸ ਸਬੰਧੀ ਪਤਾ ਲੱਗਣ 'ਤੇ ਪੁਲਿਸ ਵੱਲੋਂ ਅਹਿਤਿਆਤ ਵਰਤਿਆਂ ਏਅਰਪੋਰਟ ਰੋਡ 'ਤੇ ਭਾਰੀ ਪੁਲਿਸ ਵੀ ਤੈਨਾਤ ਕੀਤੀ ਗਈ ਹੈ।
ਪੁਲਿਸ ਅਧਿਕਾਰੀ ਨੇ ਕੀ ਕਿਹਾ
ਮੌਕੇ 'ਤੇ ਹਾਜ਼ਰ ਡੀਐਸਪੀ ਹਰਸਿਮਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨੌਜਵਾਨ ਦੀ ਮੌਤ ਬਾਰੇ ਪਤਾ ਲੱਗਿਆ ਹੈ। ਹਾਲਾਂਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਰਚੇ 'ਚ ਸਾਰੇ ਮੁਲਜ਼ਮ ਫੜੇ ਜਾ ਚੁੱਕੇ ਅਤੇ ਕਾਰਵਾਈ ਵੀ ਪੂਰੀ ਕੀਤੀ ਜਾ ਚੁੱਕੀ ਹੈ। ਹੁਣ ਜੋ ਵੀ ਦੋਵਾਂ ਪਰਿਵਾਰ ਨੂੰ ਆਰਥਿਕ ਸਹਾਇਤਾ ਹੈ ਉਹ ਵੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ।