Mohali News: ਸੋਹਾਣਾ ’ਚ ਬਹੁ-ਮੰਜ਼ਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
Mohali News: ਮੋਹਾਲੀ ਦੇ ਪਿੰਡ ਸੋਹਾਣਾ ’ਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਬਹੁ-ਮੰਜ਼ਲਾ ਇਮਾਰਤ ਢਹਿ-ਢੇਰੀ ਹੋ ਗਈ ਹੈ।
Mohali Building Collapse: ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ 4 ਮੰਜ਼ਿਲਾ ਇਮਾਰਤ ਡਿੱਗ ਗਈ। ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪੁਲਿਸ-ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। NDRF ਦੀ ਟੀਮ ਨੂੰ ਬੁਲਾਇਆ ਗਿਆ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਇਮਾਰਤ ਵਿੱਚ ਇੱਕ ਜਿੰਮ ਚੱਲ ਰਿਹਾ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਡਿੱਗ ਗਈ।
ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਮਾਰਤ ਡਿੱਗੀ ਉਸ ਸਮੇਂ ਜਿਮ ਖੁੱਲ੍ਹਾ ਸੀ। ਅਜਿਹੇ 'ਚ ਜਿੰਮ 'ਚ ਆਉਣ ਵਾਲੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਰਸਮੀ ਪੁਸ਼ਟੀ ਨਹੀਂ ਹੋਈ ਹੈ।
ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਇਹ ਕਹਿਣਾ ਮੁਸ਼ਕਿਲ ਹੈ ਕਿ ਜਿੰਮ ਦੇ ਅੰਦਰ ਕਿੰਨੇ ਲੋਕ ਸਨ ਜੋ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਡਿੱਗੀ ਬਹੁ ਮੰਜ਼ਿਲਾ ਇਮਾਰਤ ਕਰੀਬ ਦਸ ਸਾਲ ਪੁਰਾਣੀ ਸੀ। ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਮੁਤਾਬਕ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਲਬਾ ਹਟਾਉਣ ਅਤੇ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।