ਮੂਸੇਵਾਲਾ ਦੇ ਕਾਤਲ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਹਨੀ ਸਿੰਘ ਨੂੰ ਦਿੱਤੀ ਧਮਕੀ, ਰੈਪਰ ਨੇ ਪੁਲਿਸ ਤੋਂ ਮੰਗੀ ਮਦਦ
ਨਵੀਂ ਦਿੱਲੀ: ਮਸ਼ਹੂਰ ਗਾਇਕ ਹਨੀ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਧਮਕੀ ਭਰਿਆ ਵਾਇਸ ਨੋਟ ਭੇਜਿਆ ਹੈ, ਜਿਸ ਤੋਂ ਬਾਅਦ ਸਿੰਗਰ ਨੇ ਦਿੱਲੀ ਪੁਲਿਸ ਤੋਂ ਮਦਦ ਮੰਗੀ ਹੈ। ਉਸ ਨੇ ਦਿੱਲੀ ਪੁਲਿਸ ਨੂੰ ਦੱਸਿਆ ਕਿ ਉਸਨੂੰ ਹੁਣ ਆਪਣੀ ਮੌਤ ਦਾ ਡਰ ਸਤਾ ਰਿਹਾ ਹੈ, ਕਿਉਂਕਿ ਗੋਲਡੀ ਬਰਾੜ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦਾ ਮੁੱਖ ਸਾਜਿਸ਼ਕਰਤਾ ਹੈ ਅਤੇ ਬਰਾੜ ਨੇ ਕੁਝ ਮਹੀਨੇ ਪਹਿਲਾਂ ਸਲਮਾਨ ਖਾਨ ਨੂੰ ਵੀ ਧਮਕੀ ਭਰੀ ਈ-ਮੇਲ ਭੇਜੀ ਸੀ, ਜਿਸ ਤੋਂ ਬਾਅਦ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ।
ਜਾਣਕਾਰੀ ਮੁਤਾਬਕ ਹਨੀ ਸਿੰਘ ਨੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ਨੂੰ ਕਥਿਤ ਤੌਰ 'ਤੇ ਵਾਇਸ ਨੋਟਸ ਰਾਹੀਂ ਧਮਕੀਆਂ ਮਿਲੀਆਂ ਹਨ। 21 ਜੂਨ ਨੂੰ ਗਾਇਕ ਖੁਦ ਦਿੱਲੀ ਪੁਲਿਸ ਕਮਿਸ਼ਨਰ ਨੂੰ ਮਿਲਣ ਪਹੁੰਚਿਆ ਅਤੇ ਦਿੱਲੀ ਪੁਲਿਸ ਹੈੱਡਕੁਆਰਟਰ 'ਚ ਸ਼ਿਕਾਇਤ ਦਰਜ ਕਰਵਾਈ।
ਹਨੀ ਸਿੰਘ ਨੇ ਦੱਸਿਆ, "ਮੈਂ ਅਮਰੀਕਾ 'ਚ ਸੀ ਅਤੇ ਮੇਰੇ ਮੈਨੇਜਰ ਨੂੰ ਧਮਕੀ ਦਾ ਕਾਲ ਆਇਆ। ਮੈਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮੈਂ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪਣੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਜਾਂਚ ਕਰਨਗੇ। ਉਨ੍ਹਾਂ ਦੱਸਿਆ ਕਿ ਹੋ ਸਕਦਾ ਹੈ ਕਿ ਵਿਸ਼ੇਸ਼ ਸੈੱਲ ਇਸ ਦੀ ਜਾਂਚ ਕਰੇਗਾ। ਮੇਰੇ ਕੋਲ ਜੋ ਵੀ ਜਾਣਕਾਰੀ ਸੀ ਮੈਂ ਉਨ੍ਹਾਂ ਨੂੰ ਦੇ ਦਿੱਤੀ ਹੈ। ਪੁਲਿਸ ਕਮਿਸ਼ਨਰ ਨੇ ਸਭ ਕੁਝ ਵਿਸਥਾਰ ਨਾਲ ਨੋਟ ਕੀਤਾ। ਜਦੋਂ ਤੱਕ ਜਾਂਚ ਚੱਲਦੀ ਹੈ, ਉਦੋਂ ਤੱਕ ਜ਼ਿਆਦਾ ਕੁਝ ਦੱਸਣ ਠੀਕ ਨਹੀਂ ਹੋਵੇਗਾ।"
ਕੈਨੇਡਾ 'ਚ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੇ ਲਈ ਗੈਂਗਸਟਰ ਟਿੱਲੂ ਦੇ ਕਤਲ ਦੀ ਜ਼ਿਮੇਵਾਰੀ
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਗੈਂਗਵਾਰ ਵਿੱਚ ਗੈਂਗਸਟਰ ਟਿੱਲੂ ਤਾਜਪੁਰੀਆ ਦੀ ਮੌਤ ਹੋ ਗਈ। ਟਿੱਲੂ ਦੇ ਕਤਲ ਨੇ ਦਿੱਲੀ ਪੁਲਿਸ ਵਿੱਚ ਹੜਕੰਪ ਮਚਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜੇਲ 'ਚ ਗੈਂਗਸਟਰ ਟਿੱਲੂ 'ਤੇ ਜਾਨਲੇਵਾ ਹਮਲਾ ਹੋਇਆ ਸੀ। ਤਿਹਾੜ ਜੇਲ੍ਹ ਪ੍ਰਸ਼ਾਸਨ ਗੈਂਗਸਟਰ ਟਿੱਲੂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲੈ ਗਿਆ। ਇੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉੱਥੇ ਹੀ ਦੂਜੇ ਪਾਸੇ ਗੈਂਗਸਟਰ ਗੋਲਡੀ ਬਰਾੜ ਨੇ ਟਿੱਲੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੈਨੇਡਾ 'ਚ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ, ਦੇਸ਼ ਦੇ ਟਾਪ 25 ਗੈਂਗਸਟਰਾਂ ਦੀ ਸੂਚੀ 'ਚ ਸ਼ਾਮਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ 25 ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ 'ਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਉਹ ਸੂਚੀ 'ਚ 15ਵੇਂ ਨੰਬਰ 'ਤੇ ਹਨ। ਉਸ 'ਤੇ ਇਨਾਮ ਵੀ ਰੱਖਿਆ ਗਿਆ ਹੈ, ਉੱਥੇ ਹੀ ਉਸ 'ਤੇ ਕਤਲ ਦਾ ਆਰੋਪ ਵੀ ਲਗਾਇਆ ਗਿਆ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਪੁੱਤ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਵੁਕ ਹੋਏ ਪਿਤਾ ਬਲਕੌਰ ਸਿੰਘ
ਪੰਜਾਬੀ ਗਾਇਕਾਂ ਵਿੱਚੋਂ ਮਰਨ ਤੋਂ ਬਾਅਦ ਵੀ ਜੇਕਰ ਉਸ ਦੀ ਲੋਕਪ੍ਰਿਅਤਾ ਵਧੀ ਹੈ ਤਾਂ ਉਹ ਹੈ ਜ਼ਿਲ੍ਹਾ ਮਾਨਸਾ ਪਿੰਡ ਮੂਸੇਵਾਲਾ ਦੇ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਹੈ, ਜਿਸ ਨੂੰ ਬੇਸ਼ੱਕ ਮਨੁੱਖਤਾ ਵਿਰੋਧੀ ਅਨਸਰਾਂ ਨੇ ਸਰੀਰਕ ਤੌਰ 'ਤੇ ਖ਼ਤਮ ਕਰ ਦਿੱਤਾ ਪਰ ਉਨ੍ਹਾਂ ਸਿੱਧੂ ਨੂੰ ਮਾਰਿਆ ਨਹੀਂ ਸਗੋਂ ਅਮਰ ਕਰ ਦਿੱਤਾ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਹੋਰ ਖ਼ਬਰਾਂ ਪੜ੍ਹੋ:
- ਫਰੀਦਕੋਟ ਸਥਿਤ ਇਸ ਗੁਰੂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ਦਾ ਦੱਸਿਆ ਜਾ ਰਿਹਾ ਇਹ ਕਾਰਨ
- ਨਾੜੀਆਂ 'ਚੋ ਜਮ੍ਹਾ ਕੋਲੈਸਟ੍ਰਾਲ ਨੂੰ ਬਾਹਰ ਕੱਢਣ ਲਈ ਕਾਰਗਾਰ ਹਨ ਇਹ ਯੋਗਾਸਨ !
- ਯੋਗ ਅਤੇ ਯੋਗਾ 'ਚ ਕੀ ਅੰਤਰ ਹੈ? ‘ਯੋਗ’ ਸ਼ਬਦ ਦਾ ਸਭ ਤੋਂ ਪਹਿਲਾਂ ਜ਼ਿਕਰ ਕਿੱਥੇ ਮਿਲਿਆ? ਆਓ ਜਾਣੀਏ