Morocco Road Accident: ਮੋਰੱਕੋ ’ਚ ਵਾਪਰਿਆ ਰੂਹ ਕੰਬਾਊ ਬੱਸ ਹਾਦਸਾ; 24 ਲੋਕਾਂ ਦੀ ਮੌਤ, ਕਈ ਜ਼ਖਮੀ
ਮੱਧ ਮੋਰੱਕੋ ਦੇ ਅਜੀਲਾਲ ਪ੍ਰਾਂਤ ਵਿੱਚ ਐਤਵਾਰ ਨੂੰ ਹੁਣ ਤੱਕ ਦੇ ਸਭ ਤੋਂ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ।
orocco Road Accident: ਮੱਧ ਮੋਰੱਕੋ ਦੇ ਅਜੀਲਾਲ ਪ੍ਰਾਂਤ ਵਿੱਚ ਐਤਵਾਰ ਨੂੰ ਹੁਣ ਤੱਕ ਦੇ ਸਭ ਤੋਂ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਡੇਮਨੇਟ ਸ਼ਹਿਰ ਦੇ ਹਫਤਾਵਾਰੀ ਬਾਜ਼ਾਰ 'ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਮਿੰਨੀ ਬੱਸ ਇਕ ਮੋੜ 'ਤੇ ਪਲਟ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਯਾਤਰੀਆਂ ਨਾਲ ਭਰੀ ਬੱਸ ਅਚਾਨਕ ਪਲਟ ਗਈ। ਇਹ ਬੱਸ ਡੇਮਨਾਟੇ ਜਾ ਰਹੀ ਸੀ। ਹਾਦਸੇ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਮੋਰੱਕੋ ਅਤੇ ਹੋਰ ਉੱਤਰੀ ਅਫਰੀਕੀ ਦੇਸ਼ਾਂ ਦੀਆਂ ਸੜਕਾਂ 'ਤੇ ਅਕਸਰ ਹਾਦਸੇ ਹੁੰਦੇ ਹਨ, ਹਰ ਸਾਲ ਹਜ਼ਾਰਾਂ ਸੜਕ ਮੌਤਾਂ ਹੁੰਦੀਆਂ ਹਨ। ਪਿਛਲੇ ਸਾਲ ਅਗਸਤ ਵਿੱਚ ਕੈਸਾਬਲਾਂਕਾ ਵਿੱਚ ਇੱਕ ਬੱਸ ਹਾਦਸੇ ਵਿੱਚ 23 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ 2015 ਵਿੱਚ ਇੱਕ ਸੈਮੀ ਟ੍ਰੇਲਰ ਟਰੱਕ ਅਤੇ ਬੱਸ ਦੀ ਟੱਕਰ ਹੋ ਗਈ ਸੀ, ਜਿਸ ਵਿੱਚ 33 ਲੋਕਾਂ ਦੀ ਮੌਤ ਹੋ ਗਈ ਸੀ।