MP Amritpal Singh Aides Return Update : MP ਅੰਮ੍ਰਿਤਪਾਲ ਸਿੰਘ ਦੇ ਇਨ੍ਹਾਂ ਦੋ ਸਾਥੀਆਂ ਦਾ ਪੰਜਾਬ ਪੁਲਿਸ ਨੂੰ ਮਿਲਿਆ ਟ੍ਰਾਂਜਿਟ ਰਿਮਾਂਡ, ਜਾਣੋ ਕਿਸ ਜੇਲ੍ਹ ’ਚ ਰਹਿਣਗੇ ਸਾਂਸਦ ਅੰਮ੍ਰਿਤਪਾਲ ਸਿੰਘ ?
ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ ਦੋਹਾਂ ਨੂੰ ਲੈ ਕੇ ਪੰਜਾਬ ਪੁਲਿਸ ਭਲਕੇ ਪੰਜਾਬ ਆਵੇਗੀ। ਡਿਬਰੂਗੜ੍ਹ ਤੋਂ ਇਨ੍ਹਾਂ ਦੋਹਾਂ ਨੂੰ ਪੰਜਾਬ ’ਚ ਸ਼ਿਫਟ ਕੀਤਾ ਜਾ ਰਿਹਾ ਹੈ।

MP Amritpal Singh Aides Return Update : ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਪਹੁੰਚ ਗਈ ਹੈ। ਪੰਜਾਬ ਪੁਲਿਸ ਨੂੰ ਅੱਜ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਟ੍ਰਾਂਜ਼ਿਟ ਰਿਮਾਂਡ ਹਾਸਿਲ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੂੰ ਪ੍ਰਧਾਨ ਮੰਤਰੀ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਟ੍ਰਾਂਜ਼ਿਟ ਰਿਮਾਂਡ ਹਾਸਿਲ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ ਦੋਹਾਂ ਨੂੰ ਲੈ ਕੇ ਪੰਜਾਬ ਪੁਲਿਸ ਭਲਕੇ ਪੰਜਾਬ ਆਵੇਗੀ। ਡਿਬਰੂਗੜ੍ਹ ਤੋਂ ਇਨ੍ਹਾਂ ਦੋਹਾਂ ਨੂੰ ਪੰਜਾਬ ’ਚ ਸ਼ਿਫਟ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਲੋਕਾਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈਣ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਕੱਲ੍ਹ ਤੋਂ ਬਾਅਦ ਪੰਜ ਹੋਰਾਂ ਨੂੰ ਰਿਮਾਂਡ 'ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਹਾਲਾਂਕਿ ਸਾਂਸਦ ਅੰਮ੍ਰਿਤਪਾਲ ਸਿੰਘ, ਤੂਫਾਨ ਸਿੰਘ ਤੇ ਪਪਲਪ੍ਰੀਤ ’ਤੇ ਐਨਐਸਏ ਜਾਰੀ ਰਹੇਗਾ। ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ’ਚ ਰੱਖਿਆ ਜਾਵੇਗਾ।
ਕਾਬਿਲੇਗੌਰ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੇ ਐਨਐਸਏ ਕੇਸ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅੱਗੇ ਦਾ ਫੈਸਲਾ ਲਵੇਗੀ। ਪੰਜਾਬ ਪੁਲਿਸ ਫਰਵਰੀ 2023 ਵਿੱਚ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹੋਏ ਹਮਲੇ ਦੇ ਸਬੰਧ ਵਿੱਚ ਇਨ੍ਹਾਂ ਸਾਰੇ ਮੁਲਜ਼ਮਾਂ ਵਿਰੁੱਧ ਕਾਰਵਾਈ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ : Thakurdwara Temple Blast : ਅੰਮ੍ਰਿਤਸਰ 'ਚ ਮੰਦਿਰ ਧਮਾਕੇ ਦੇ ਮੁਲਜ਼ਮਾਂ ਦੀ ਪੁਲਿਸ ਨਾਲ ਮੁੱਠਭੇੜ, ਇੱਕ ਢੇਰ, ਇੱਕ ਮੌਕੇ ਤੋਂ ਫ਼ਰਾਰ