MP Amritpal Singh ਆਪਣੀ ਮਾਂ ਨੂੰ ਅਜਿਹੇ ਲਫਜ਼ ਨਹੀਂ ਲਿਖ ਸਕਦਾ, ਅੰਮ੍ਰਿਤਪਾਲ ਦੇ ਪਰਿਵਾਰ ਨੂੰ ਤੋੜਨ ਦੀ ਕੀਤੀ ਜਾ ਰਹੀ ਕੋਸ਼ਿਸ਼- ਕੇਂਦਰੀ ਮੰਤਰੀ ਬਿੱਟੂ

ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਨੇ ਸਾਂਸਦ ਵਜੋਂ ਸਹੁੰ ਚੁੱਕੀ ਹੈ। ਉਹ ਆਪਣੀ ਮਾਂ ਦੇ ਲਈ ਅਜਿਹੇ ਲਫਜ਼ਾਂ ਦਾ ਇਸਤੇਮਾਲ ਨਹੀਂ ਕਰ ਸਕਦੇ ਹਨ।

By  Aarti July 8th 2024 12:32 PM

Union minister Ravneet Bittu on Amritpal Singh: ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਸੰਵਿਧਾਨ ਦੀ ਸਹੁੰ ਚੁੱਕੀ ਹੈ ਉਹ ਅਜਿਹੇ ਲਫਜ਼ ਆਪਣੀ ਮਾਂ ਦੇ ਲਈ ਨਹੀਂ ਲਿਖ ਸਕਦੇ ਹਨ। 

ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਨੇ ਸਾਂਸਦ ਵਜੋਂ ਸਹੁੰ ਚੁੱਕੀ ਹੈ। ਉਹ ਆਪਣੀ ਮਾਂ ਦੇ ਲਈ ਅਜਿਹੇ ਲਫਜ਼ਾਂ ਦਾ ਇਸਤੇਮਾਲ ਨਹੀਂ ਕਰ ਸਕਦੇ ਹਨ। ਕੁਝ ਲੋਕ ਉਨ੍ਹਾਂ ਦੇ ਪਰਿਵਾਰ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। 

ਆਪਣੀ ਮਾਂ ਨੂੰ ਅਜਿਹੇ ਲਫਜ਼ ਨਹੀਂ ਲਿਖ ਸਕਦਾ ਅੰਮ੍ਰਿਤਪਾਲ- ਰਾਜ ਮੰਤਰੀ ਬਿੱਟੂ

ਅੰਮ੍ਰਿਤਪਾਲ ਸਿੰਘ ਤੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਜਦੋ ਦੇਸ਼ ਦੇ ਕਾਨੂੰਨ ਦੀ ਸਹੁੰ ਚੁੱਕ ਲਈ ਸੰਵਿਧਾਨ ਦੀ ਸਹੁੰ ਚੁੱਕ ਲਈ ਤਾਂ ਉਨ੍ਹਾਂ ਦੀ ਮਾਤਾ ਜੀ ਨੇ ਇਹ ਬਿਆਨ ਦੇ ਦਿੱਤਾ। ਇਸ ਤੋਂ ਬਾਅਦ ਕਿਉਂ ਕੁਝ ਸ਼ਰਾਰਤੀ ਤਾਕਤਾਂ ਮੁੜ ਤੋਂ ਬਿਆਨ ਨੂੰ ਤੋੜ ਮਰੋੜ ਕੇ ਦਿਖਾਉਣਾ ਚਾਹੁੰਦੀਆਂ ਹਨ। ਐਮਪੀ ਵਜੋਂ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੇ ਸਹੁੰ ਚੁੱਕੀ ਕਿ ਉਹ ਦੇਸ਼ ਦੇ ਸੰਵਿਧਾਨ ਨੂੰ ਮੰਨਦਾ ਹਾਂ ਅਤੇ ਦੇਸ਼ ਲਈ ਜਿਹੜੀਆਂ ਵੀ ਚੀਜ਼ਾਂ ਕਰਨਗੀਆਂ ਹੋਣਗੀਆਂ ਉਹ ਮੈ (ਅੰਮ੍ਰਿਤਪਾਲ ਸਿੰਘ) ਕਰਾਂਗਾ। ਉਸ ਤੋਂ ਬਾਅਦ ਉਨ੍ਹਾਂ ਦੀ ਮਾਤਾ ਜੀ ਨੇ ਵੀ ਇਹੀ ਗੱਲ੍ਹ ਆਖੀ ਹੈ। ਹੁਣ ਉਨ੍ਹਾਂ ਦੇ ਘਰ ਲੜਾਈ ਨਾ ਪੁਆਓ। ਜੋ ਵੀ ਕੁਝ ਹੋ ਰਿਹਾ ਹੈ ਉਹ ਬਹੁਤ ਹੀ ਵੱਡੀਆਂ ਸ਼ਰਾਰਤਾਂ ਹਨ ਜਿਹੜੀਆਂ ਤਾਕਤਾਂ ਪਹਿਲਾਂ ਅੰਮ੍ਰਿਤਪਾਲ ਨੂੰ ਨਚਾਉਣ ਦੀਆਂ ਕੋਸ਼ਿਸ਼ ਕਰ ਰਹੇ ਸੀ ਹੁਣ ਉਹ ਉਨ੍ਹਾਂ ਦੇ ਪਰਿਵਾਰ ਨੂੰ ਤੋੜਨ ਦੀਆਂ ਕੋਸ਼ਿਸ਼ ਕਰ ਰਹੇ ਹਨ।

  

ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ ਤੋਂ ਝਾੜਿਆ ਸੀ ਪੱਲਾ 

ਦਰਅਸਲ ਬੀਤੇ ਦਿਨ ਖਡੂਰ ਸਾਹਿਬ ਤੋਂ ਸਾਂਸਦ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਵੱਲੋਂ ਦਿੱਤੇ ਬਿਆਨ ’ਤੇ ਪੱਲਾ ਝਾੜ ਲਿਆ ਹੈ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਮਾਤਾ ਜੀ ਦੇ ਬਿਆਨ ਤੋਂ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ। ਉਨ੍ਹਾਂ ਨੇ ਅਣਜਾਣੇ ’ਚ ਅਜਿਹਾ ਬਿਆਨ ਦਿੱਤਾ ਗਿਆ ਹੈ। ਖਾਲਸਾ ਰਾਜ ਦਾ ਸੁਪਨਾ ਵੇਖਣਾ ਗੁਨਾਹ ਨਹੀਂ ਸਗੋਂ ਮਾਣ ਵਾਲੀ ਗੱਲ ਹੈ।

ਉਨ੍ਹਾਂ ਇਹ ਵੀ ਕਿਹਾ ਸੀ ਕਿ ਇਸ ਗੱਲ ਤੇ ਇਤਿਹਾਸ ਦਾ ਉਹ ਵਾਕਿਆ ਬਹੁਤ ਢੁਕਵਾਂ ਬੈਠਦਾ ਹੈ ਜਿੱਥੇ ਬੰਦਾ ਸਿੰਘ ਬਹਾਦਰ ਦੇ ਨਾਲ ਦੇ ਸਿੰਘਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਸੀ ਤਾਂ ਇੱਕ 14 ਕੁ ਸਾਲ ਦੇ ਨੌਜਵਾਨ ਦੀ ਮਾਂ ਨੇ ਉਸ ਨੂੰ ਬਚਾਉਣ ਲਈ ਇਹ ਗੱਲ ਕਹਿ ਦਿੱਤੀ ਕਿ ਇਹ ਨੌਜਵਾਨ ਸਿੱਖ ਨਹੀਂ ਤਾਂ ਉਸ ਨੌਜਵਾਨ ਨੇ ਅੱਗੋਂ ਇਹ ਗੱਲ ਕਹੀ ਕਿ ਜੇ ਇਹ ਔਰਤ ਇਹ ਕਹਿੰਦੀ ਹੈ ਕਿ ਮੈਂ ਗੁਰੂ ਦਾ ਸਿੱਖ ਨਹੀਂ ਤਾਂ ਮੈਂ ਇਹ ਗੱਲ ਬਿਆਨ ਕਰਦਾ ਹਾਂ ਕਿ ਇਹ ਮੇਰੀ ਮਾਂ ਨਹੀਂ ॥ਬੇਸ਼ੱਕ ਇਹ ਉਦਾਹਰਣ ਇਸ ਘਟਨਾ ਵਾਸਤੇ ਬੇਹੱਦ ਸਖਤ ਹੈ ,ਪਰ ਸਿਧਾਂਤਕ ਪੱਖ ਤੋਂ ਇਹ ਗੱਲ ਸਮਝਣ ਵਾਲੀ ਹੈ। 

ਦੱਸ ਦਈਏ ਕਿ ਜੇਲ੍ਹ ਚੋਂ ਅੰਮ੍ਰਿਤਪਾਲ ਸਿੰਘ ਵੱਲੋਂ ਇੱਕ ਚਿੱਠੀ ਰਾਹੀ ਆਪਣੀ ਗੱਲ ਰੱਖੀ ਗਈ ਹੈ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। 

ਜਾਣੋ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀ ਦਿੱਤਾ ਸੀ ਬਿਆਨ 

ਦੱਸ ਦਈਏ ਕਿ ਅੰਮ੍ਰਿਤਾਪਲ ਨੂੰ ਖਾਲਿਸਤਾਨ ਸਮਰਥਕ ਕਹਿਣਾ ਗਲਤ ਹੋਵੇਗਾ। ਅੰਮ੍ਰਿਤਪਾਲ ਸਿੰਘ ਨੇ ਸੰਵਿਧਾਨ ਦੇ ਦਾਇਰੇ ’ਚ ਰਹਿ ਕੇ ਚੋਣ ਲੜੀ ਹੈ।  ਉਨ੍ਹਾਂ ਇਹ ਬਿਆਨ ਅੰਮ੍ਰਿਤਪਾਲ ਸਿੰਘ ਵੱਲੋਂ ਸਾਂਸਦ ਵਜੋਂ ਸਹੁੰ ਚੁੱਕਣ ਤੋਂ ਬਾਅਦ ਦਿੱਤਾ ਸੀ। ਹਾਲਾਂਕਿ ਇਸ ਬਿਆਨ ਤੋਂ ਉਨ੍ਹਾਂ ਦੀ ਮਾਤਾ ਜੀ ਨੇ ਵੀ ਯੂਟਰਨ ਲੈ ਲਿਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: Punjab Weather: ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Related Post