Gurpreet Singh Hari Nau Murder Case : ਗੁਰਪ੍ਰੀਤ ਸਿੰਘ ਹਰੀ ਨੌ ਕਤਲਕਾਂਡ ਮਾਮਲੇ ’ਚ MP ਅੰਮ੍ਰਿਤਪਾਲ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ

ਦੱਸ ਦਈਏ ਕਿ ਫਰੀਦਕੋਟ ਪੁਲਿਸ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਮਾਮਲੇ ’ਚ ਨਾਮਜ਼ਦ ਕੀਤਾ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਅਰਸ਼ ਡੱਲਾ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ।

By  Aarti October 19th 2024 03:05 PM

Gurpreet Singh Hari Nau Murder Case : ਬੀਤੇ ਦਿਨ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕੇਸ ਨੂੰ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਕਈ ਵੱਡੇ ਖੁਲਾਸੇ ਕੀਤੇ। ਪੰਜਾਬ ਦੇ ਡੀਜੀਪੀ ਨੇ ਇਸ ਮਾਮਲੇ ’ਚ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਦਾ ਨਾਮ ਮੁੱਖ ਮੁਲਜ਼ਮ ਵਜੋਂ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਦੇ ਸਬੂਤ ਮਿਲੇ ਹਨ।ਜਿਸ ਸਬੰਧੀ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। 

ਉੱਥੇ ਹੀ ਦੂਜੇ ਪਾਸੇ  ਗੁਰਪ੍ਰੀਤ ਸਿੰਘ ਹਰੀ ਨੌ ਕਤਲਕਾਂਡ ਮਾਮਲੇ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦੱਸ ਦਈਏ ਕਿ ਫਰੀਦਕੋਟ ਪੁਲਿਸ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਮਾਮਲੇ ’ਚ ਨਾਮਜ਼ਦ  ਕੀਤਾ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਅਰਸ਼ ਡੱਲਾ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ’ਚ ਹੁਣ ਤੱਕ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਬੀਤੇ ਦਿਨ ਡੀਜੀਪੀ ਗੌਰਵ ਯਾਦਵ ਨੇਦੱਸਿਆ ਕਿ ਗੁਰਪ੍ਰੀਤ ਸਿੰਘ ਦੀ 9 ਅਕਤੂਬਰ 2024 ਨੂੰ ਫਰੀਦਕੋਟ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਤਲਕਾਂਡ ਦਾ ਹੈਂਡਲਰ ਕਰਮਵੀਰ ਸਿੰਘ ਸੀ ਜੋ ਕੈਨੇਡਾ ਰਹਿੰਦਾ ਹੈ ਅਤੇ ਵਿਦੇਸ਼ 'ਚ ਬੈਠਾ ਅਰਸ਼ ਡੱਲਾ ਇਸ ਕਤਲ ਦਾ ਮਾਸਟਰਮਾਈਂਡ ਹੈ।

ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਕਤਲ ਦੇ ਨਾਲ ਹੀ ਮੁਲਜ਼ਮਾਂ ਦਾ ਕੁੱਝ ਹੋਰ ਲੋਕਾਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਇਰਾਦਾ ਸੀ। ਡੀਜੀਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਜਿਹੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਉਨ੍ਹਾਂ ਵਿੱਚ ਬਿਲਾਲ ਅਹਿਮਦ, ਅਰਸ਼ਦੀਪ ਝੰਡੂ, ਗੁਰ ਅਮਰ ਸਿੰਘ ਸ਼ਾਮਲ ਹਨ। ਇਸਤੋਂ ਇਲਾਵਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਤੋਂ ਵੀ ਮਾਮਲੇ 'ਚ ਪੁੱਛਗਿਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ 'ਚ 3 ਲੋਕਾਂ ਦੀ ਗ੍ਰਿਫ਼ਤਾਰੀ, DGP ਪੰਜਾਬ ਨੇ ਕਿਹਾ - ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਦਾ ਨਾਮ ਵੀ...

Related Post