MP ਅੰਮ੍ਰਿਤਪਾਲ ਸਿੰਘ ਦੇ ਸਾਥੀ ਦੀ ਜਾਨ ਨੂੰ ਖਤਰਾ? ਗੁਰ ਔਜਲਾ ਨੇ ਹਾਈਕੋਰਟ ਕੋਲ ਡਿਬਰੂਗੜ੍ਹ ਜੇਲ੍ਹ 'ਚੋਂ ਬਦਲਣ ਦੀ ਕੀਤੀ ਮੰਗ

Gurinderpal Singh Aujla : ਐਡਵੋਕੇਟ ਸਿਮਰਨਜੀਤ ਸਿੰਘ ਨੇ ਕਿਹਾ ਕਿ ਗੁਰਿੰਦਰ ਪਾਲ ਸਿੰਘ ਔਜਲਾ ਉਰਫ਼ ਗੁਰ ਔਜਲਾ ਨੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਆਖਦਿਆਂ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

By  KRISHAN KUMAR SHARMA October 22nd 2024 05:01 PM -- Updated: October 22nd 2024 05:03 PM

MP Amritpal Singh News : ਨੈਸ਼ਨਲ ਸਿਕਿਓਰਿਟੀ ਐਕਟ ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਹੈ। ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ 'ਚ ਬੰਦ ਉਨ੍ਹਾਂ ਦੇ ਸਾਥੀ ਗੁਰਿੰਦਰਪਾਲ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ ਕਿ ਜੇਲ੍ਹ ਵਿੱਚ ਉਸ ਦੀ ਜਾਨ ਨੂੰ ਖਤਰਾ ਹੈ, ਇਸ ਲਈ ਉਸ ਨੂੰ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।

ਐਡਵੋਕੇਟ ਸਿਮਰਨਜੀਤ ਸਿੰਘ ਨੇ ਕਿਹਾ ਕਿ ਗੁਰਿੰਦਰ ਪਾਲ ਸਿੰਘ ਔਜਲਾ ਉਰਫ਼ ਗੁਰ ਔਜਲਾ ਨੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਆਖਦਿਆਂ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਵੀ ਮਿਲ ਦੇ ਚੁੱਕੇ ਹਨ, ਜਿਸ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਹਾਲਾਂਕਿ, ਔਜਲਾ ਦੀ ਮੰਗ 'ਤੇ ਉਨ੍ਹਾਂ ਦੀ ਬੈਰਕ ਨੂੰ ਪਹਿਲਾਂ ਹੀ ਬਦਲ ਕੇ ਜੇਲ੍ਹ ਦੀ ਕਿਸੇ ਹੋਰ ਬੈਰਕ 'ਚ ਤਬਦੀਲ ਕਰ ਦਿੱਤਾ ਗਿਆ ਹੈ, ਪਰ ਹੁਣ ਔਜਲਾ ਨੇ ਜੇਲ੍ਹ ਬਦਲਣ ਦੀ ਮੰਗ ਕੀਤੀ ਹੈ।

ਭਲਕੇ ਹੋਵੇਗੀ ਪਟੀਸ਼ਨ 'ਤੇ ਸੁਣਵਾਈ

ਔਜਲਾ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਉਸ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਸ ਨੂੰ ਇਹ ਵੀ ਡਰ ਹੈ ਕਿ ਇਸ ਜੇਲ੍ਹ ਵਿੱਚ ਉਸ ਨੂੰ ਕਿਸੇ ਹੋਰ ਕੇਸ ਵਿੱਚ ਫਸਾਇਆ ਜਾ ਸਕਦਾ ਹੈ, ਇਸ ਲਈ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਦੱਸ ਦੇਈਏ ਕਿ ਔਜਲਾ ਪਹਿਲਾਂ ਹੀ ਆਪਣੇ 'ਤੇ ਲਗਾਏ ਗਏ ਨਵੇਂ NSA ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇ ਚੁੱਕੇ ਹਨ।

ਅੱਜ ਅਦਾਲਤ ਦਾ ਸਮਾਂ ਪੂਰਾ ਹੋਣ ਕਾਰਨ ਔਜਲਾ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਹੋ ਸਕੀ, ਹੁਣ ਹਾਈ ਕੋਰਟ ਔਜਲਾ ਦੀ ਇਸ ਪਟੀਸ਼ਨ 'ਤੇ ਭਲਕੇ ਸੁਣਵਾਈ ਕਰੇਗੀ।

Related Post